ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਬਾਰਡਰ 'ਤੇ ਹੀ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

By  Jagroop Kaur December 22nd 2020 06:00 PM -- Updated: December 22nd 2020 06:16 PM

ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੀ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੱਦੋ ਜਹਿਦ ਹੋ ਰਹੀ ਹੈ , ਉਥੇ ਹੀ ਅੱਜ ਦੀ ਕਾਨਫਰੰਸ ਵਿਚ ਕੇਂਦਰ ਸਰਕਾਰ ਵਲੋਂ ਹਾਲ ਹੀ ’ਚ ਕਿਸਾਨਾਂ ਨੂੰ ਦਿੱਤੇ ਗਏ ਸੱਦਾ ਪੱਤਰ ਮਗਰੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਮੰਥਨ ਕੀਤਾ।

ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਐਲਾਨ ਕੀਤਾ ਹੈ ਅਤੇ ਜਥੇਬੰਦੀਆਂ ਨੇ ਕਿਹਾ ਕਿ 23 ਨੂੰ ਕਿਸਾਨ ਦਿਹਾੜਾ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਜਾਵੇਗਾ। ਸ਼ਹੀਦੀ ਦਿਹਾੜਾ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਹੀ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 25,26 ਅਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਨਾਕੇ ਫਰੀ ਕੀਤੇ ਜਾਣਗੇ।

ਉਥੇ ਹੀ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਆਗੂਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਆਪਣਾ ਭਾਰਤੀ ਦੌਰਾ ਅਜੇ ਰੱਦ ਹੀ ਕਰਨ , ਇਸ ਦੇ ਲਈ ਉਹ ਤਨਮਨਜੀਤ ਸਿੰਘ ਢੇਸੀ ਨੂੰ ਇਕ ਪੱਤਰ ਅਤੇ ਈਮੇਲ ਰਾਹੀਂ ਅਪੀਲ ਕਰਨਗੇ।

ਇਸ ਦੇ ਨਾਲ ਹੀ ਕੁਝ ਹੋਰ ਅਹਿਮ ਗੱਲਾਂ ਕਿਸਾਨ ਆਗੂਆਂ ਵੱਲੋਂ ਕਹੀਆਂ ਗਈਆਂ ਜਿਸ ਵਿਚ ਉਹਨਾਂ ਕਿਹਾ ਕਿ 23 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵੱਡੇ ਪੱਧਰ 'ਤੇ ਮਨਾਏ ਜਾਣਗੇ ਜੋ ਕਿ ਸਿੰਘੂ ਅਤੇ ਟਿਕਰੀ ਬਾਰਡਰ ਤੇ ਮਨਾਏ ਜਾਣਗੇ। ਇਸ ਮੌਕੇ ਉਹਨਾਂ ਦੱਸਿਆ ਕਿ ਢਾਡੀ ਤੇ ਕਵੀਸ਼ਰੀ ਜਥੇ, ਕਥਾਵਾਚਕ ਅਤੇ ਪ੍ਰਸਿੱਧ ਬੁੱਧੀਜੀਵੀ ਸ਼ਹੀਦੀ ਦਿਹਾੜਿਆਂ 'ਚ ਸ਼ਿਰਕਤ ਕਰਨਗੇ |

Farmers to observe martyrdom day of Sahibzadas at Singhu and Tikri25, 26 ਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ੇ ਮੁਫਤ ਕੀਤੇ ਜਾਣਗੇ | ਕਿਸਾਨ ਆਗੂਆਂ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ, ਜਿਨ੍ਹਾਂ ਚਿਰ ਭਾਰਤ ਵਿਚ ਕਿਸਾਨੀ ਮਸਲੇ ਹੱਲ ਨਹੀਂ ਹੁੰਦੇ, ਉਨ੍ਹਾਂ ਚਿਰ ਉਹ ਭਾਰਤ ਨਾ ਆਉਣ, ਕਿਸਾਨਾਂ ਨੇ ਬਰਤਾਨੀਆ ਪ੍ਰਧਾਨ ਮੰਤਰੀ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ 'ਤੇ ਦਬਾਅ ਬਣਾਉਣ ਦੀ ਕੀਤੀ ਅਪੀਲ|Kisan Aandolan Langar || Farmers Protest on Singhu Border Delhi ||channel  lifeupdate - YouTubeਕਾਂਫਰਸਨ ਵਿਚ ਇੱਕ ਹੋਰ ਅਹਿਮ ਮੁੱਦੇ 'ਤੇ ਬੋਲਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਹੱਦਾਂ ’ਤੇ ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਮੌਜਾ ਨਹੀਂ ਕਰ ਰਹੇ। ਇਹ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦੌਰਾਨ ਜੋ ਲੰਗਰ ਆ ਰਿਹਾ ਸੀ, ਉਹ ਗੁਰੂ ਘਰ ਤੋਂ ਆ ਰਿਹਾ ਸੀ, ਨਾ ਕਿ ਅੰਬਾਨੀ-ਅਡਾਨੀਆਂ ਦੇ ਘਰੋਂ।

Related Post