ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2021 ਦੀਆਂ ਦਿੱਤੀਆਂ ਵਧਾਈਆਂ

By  Shanker Badra January 1st 2021 12:59 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਸਾਰਿਆਂ ਦੇ ਜੀਵਨ 'ਚ ਚੰਗੀ ਸਿਹਤ, ਖ਼ੁਸ਼ੀਆਂ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਹੈ। [caption id="attachment_462560" align="aligncenter" width="300"]Prime Minister Narendra Modi extends New Year greetings ਪ੍ਰਧਾਨ ਮੰਤਰੀ ਨਰਿੰਦਰਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2021 ਦੀਆਂ ਦਿੱਤੀਆਂ ਵਧਾਈਆਂ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਹੀ ਮਨਾਇਆ ਨਵਾਂ ਸਾਲ    ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ 'ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ। ਉਮੀਦ ਕਰਦਾ ਹਾਂ ਕਿ ਇਹ ਸਾਲ ਤੁਹਾਡੇ ਜੀਵਨ ਵਿਚ ਚੰਗੀ ਸਿਹਤ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਇਸ ਸਾਲ ਦੁਨੀਆਂ ਵਿਚ ਆਸ ਤੇ ਕਲਿਆਣ ਦੀ ਭਾਵਨਾ ਦਾ ਵਾਸ ਹੋਵੇ। [caption id="attachment_462559" align="aligncenter" width="300"]Prime Minister Narendra Modi extends New Year greetings ਪ੍ਰਧਾਨ ਮੰਤਰੀ ਨਰਿੰਦਰਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2021 ਦੀਆਂ ਦਿੱਤੀਆਂ ਵਧਾਈਆਂ[/caption] ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੇ ਆਗਮਨ ਦੀ ਵਧਾਈ ਦਿੱਤੀ। ਉਹਨਾਂ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਕੋਰੋਨਾ ਯੋਧਿਆਂ ਨੂੰ ਟਵੀਟ ਜ਼ਰੀਏ ਸਲਾਮ ਕੀਤਾ ਹੈ। [caption id="attachment_462562" align="aligncenter" width="300"]Prime Minister Narendra Modi extends New Year greetings ਪ੍ਰਧਾਨ ਮੰਤਰੀ ਨਰਿੰਦਰਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ 2021 ਦੀਆਂ ਦਿੱਤੀਆਂ ਵਧਾਈਆਂ[/caption] ਪੜ੍ਹੋ ਹੋਰ ਖ਼ਬਰਾਂ : ਰਿਲਾਇੰਸ ਜੀਓ ਤੱਕ ਪੁੱਜਾ ਕਿਸਾਨੀ ਅੰਦੋਲਨ ਦਾ ਸੇਕ , Jio ਨੇ ਖੇਡੀ ਹੁਣ ਇੱਕ ਨਵੀਂ ਚਾਲ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ 'ਚ ਲਿਖਿਆ, "ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ। ਵਾਹਿਗੁਰੂ ਤਹਾਨੂੰ ਸਾਰਿਆਂ ਨੂੰ ਚੰਗੀ ਸਿਹਤ ਤੇ ਖੁਸ਼ਹਾਲੀ ਦੇਵੇ। ਮੈਂ ਅਰਦਾਸ ਕਰਦਾ ਹਾਂ ਕਿ 2021 ਸਾਡੀ ਜ਼ਿੰਦਗੀ 'ਚ ਸਧਾਰਨਤਾ ਲਿਆਵੇ। ਅਸੀਂ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ। -PTCNews

Related Post