PM ਮੋਦੀ ਨੇ ਡੋਨਾਲਡ ਟਰੰਪ ਨਾਲ ਕੀਤੀ ਫੋਨ 'ਤੇ ਕੀਤੀ ਗੱਲਬਾਤ, ਜਾਣੋ ਕੀ ਕਿਹਾ

By  Jashan A January 7th 2020 12:02 PM -- Updated: January 7th 2020 12:03 PM

PM ਮੋਦੀ ਨੇ ਡੋਨਾਲਡ ਟਰੰਪ ਨਾਲ ਕੀਤੀ ਫੋਨ 'ਤੇ ਕੀਤੀ ਗੱਲਬਾਤ, ਜਾਣੋ ਕੀ ਕਿਹਾ,ਨਵੀਂ ਦਿੱਲੀ: ਅਮਰੀਕਾ ਦਾ ਜਿਥੇ ਈਰਾਨ ਨਾਲ ਤਣਾਅ ਜਾਰੀ ਹੈ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵਾਸੀਆਂ ਵਲੋਂ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਸਣੇ ਅਮਰੀਕਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ।

ਹੋਰ ਪੜ੍ਹੋ: ਨਵੇਂ ਸਾਲ 'ਤੇ ਮੁਹਾਲੀ 'ਚ ਵੱਡੀ ਵਾਰਦਾਤ, 4 ਲੋਕਾਂ ਦੀ ਭੇਦਭਰੇ ਹਾਲਾਤ 'ਚ

https://twitter.com/ANI/status/1214367912284131329?s=20

ਦੋਹਾਂ ਨੇਤਾਵਾਂ ਵਿਚਾਲੇ ਹੋਈ ਇਸ ਗੱਲਬਾਤ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੋਹਾਂ ਦੇਸ਼ਾਂ ਵਿਚਾਲੇ ਵੱਖ-ਵੱਖ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਵੀ ਜ਼ੋਰ ਦਿੱਤਾ। ਪੀ.ਐੱਮ.ਮੋਦੀ ਨੇ ਕਿਹਾ ਕਿ ਭਾਰਤ-ਅਮਰੀਕਾ ਸੰਬੰਧ ਇਕ ਮਜ਼ਬੂਤ ਤਾਕਤ ਬਣ ਗਏ ਹਨ।

-PTC News

Related Post