PM ਮੋਦੀ ਅੱਜ ਰਾਤ 8 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ , ਲਾਕਡਾਊਨ 'ਤੇ ਲੈ ਸਕਦੇ ਨੇ ਫ਼ੈਸਲਾ

By  Shanker Badra May 12th 2020 12:55 PM

PM ਮੋਦੀ ਅੱਜ ਰਾਤ 8 ਵਜੇ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ , ਲਾਕਡਾਊਨ 'ਤੇ ਲੈ ਸਕਦੇ ਨੇ ਫ਼ੈਸਲਾ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਇੱਕ ਵਾਰ ਦੇਸ਼ ਵਾਸੀਆਂ ਨੂੰ ਕੋਰੋਨਾ ਦੇ ਸਬੰਧ ਵਿਚ ਸੰਬੋਧਨ ਕਰਨ ਜਾ ਰਹੇ ਹਨ। ਇਸ ਦੌਰਾਨ ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਲਾਗੂ ਲਾਕਡਾਊਨ 'ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਫ਼ੈਸਲਾ ਲੈ ਸਕਦੇ ਹਨ।

ਇਸ ਤੋਂ ਪਹਿਲਾਂ ਦੇਸ਼ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਲਾਗੂ ਲਾਕਡਾਊਨ ਤੋਂ ਬਾਹਰ ਨਿਕਲਣ ਲਈ ਸੋਮਵਾਰ ਦੁਪਹਿਰ ਤਿੰਨ ਵਜੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ ਸੀ।

ਜਿਸ ਵਿੱਚ ਪ੍ਰਧਾਨ ਮੰਤਰੀ ਨੇ 2 ਗਜ਼ ਕੀ ਦੂਰੀ’ ਦੇ ਮਹੱਤਵ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਬਹੁਤੇ ਮੁੱਖ ਮੰਤਰੀਆਂ ਨੇ ਰਾਤ ਦੇ ਕਰਫ਼ਿਊ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਕਿਹਾ,‘ਮੇਰੀ ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਤੁਸੀਂ 15 ਮਈ ਤੱਕ ਇੱਕ ਵਿਆਪਕ ਰਣਨੀਤੀ ਮੇਰੇ ਨਾਲ ਸਾਂਝੀ ਕਰੋ ਕਿ ਤੁਸੀਂ ਆਪੋ -ਆਪਣੇ ਰਾਜ ਵਿੱਚ ਲੌਕਡਾਊਨ ਸ਼ਾਸਨ ਨਾਲ ਕਿਵੇਂ ਨਿਪਟਣਾ ਚਾਹੋਗੇ।

-PTCNews

Related Post