ਹਰਿਆਣਾ ਵਿਧਾਨ ਸਭਾ ਚੋਣਾਂ: PM ਮੋਦੀ ਅੱਜ ਹਿਸਾਰ ਤੇ ਮੋਹਾਣਾ 'ਚ ਜਨ ਸਭਾਵਾਂ ਨੂੰ ਕਰਨਗੇ ਸੰਬੋਧਿਤ

By  Jashan A October 18th 2019 09:39 AM

ਹਰਿਆਣਾ ਵਿਧਾਨ ਸਭਾ ਚੋਣਾਂ: PM ਮੋਦੀ ਅੱਜ ਹਿਸਾਰ ਤੇ ਮੋਹਾਣਾ 'ਚ ਜਨ ਸਭਾਵਾਂ ਨੂੰ ਕਰਨਗੇ ਸੰਬੋਧਿਤ,ਹਿਸਾਰ: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸੂਬੇ 'ਚ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

ਇਸ ਦੌਰਾਨ ਅੱਜ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤਿੰਨ ਜਨ ਸਭਾਵਾਂ ਨੂੰ ਸੰਬੋਧਿਤ ਕਰਨਗੇ। ਉਨ੍ਹਾਂ ਦੀਆਂ ਦੋ ਜਨ ਸਭਾਵਾਂ ਹਰਿਆਣਾ ਅਤੇ ਇਕ ਮੁੰਬਈ ‘ਚ ਪ੍ਰਸਤਾਵਿਤ ਹੈ।

ਹੋਰ ਪੜ੍ਹੋ: ਮੌੜ ਮੰਡੀ ਧਮਾਕਾ ਮਾਮਲਾ:ਹਾਈਕੋਰਟ ਦੇ ਚੀਫ਼ ਜਸਟਿਸ ਨੇ ਪੰਜਾਬ ਪੁਲਿਸ ਦੀ ਸਟੇਟਸ ਰਿਪੋਰਟ 'ਤੇ ਨਾਖੁਸ਼ੀ ਜਤਾਈ

https://twitter.com/ANI/status/1184996716832944129?s=20

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨਮੰਤਰੀ ਮੋਦੀ ਹਰਿਆਣਾ ਦੇ ਹਿਸਾਰ ਅਤੇ ਮੋਹਾਣਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ, ਜਿਥੇ ਉਹ ਭਾਜਪਾ ਦੇ ਉਮੀਦਵਾਰ ਦੇ ਹੱਕ ‘ਚ ਵੋਟਾਂ ਮੰਗਣਗੇ ਤੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਵਿੰਨ੍ਹਣਗੇ। ਉਥੇ ਹੀ ਮੇਵਾਤ ‘ਚ ਹੇਮਾ ਮਾਲਿਨੀ ਅਤੇ ਕੁਰਕੁਸ਼ੇਤਰ ‘ਚ ਗੌਤਮ ਗੰਭੀਰ ਆਪਣੇ ਉਮੀਦਵਾਰਾਂ ਦੇ ਹੱਕ ‘ਚ ਵੋਟਾਂ ਮੰਗਣਗੇ।

ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

-PTC News

Related Post