ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

By  Shanker Badra October 2nd 2018 09:11 AM -- Updated: October 2nd 2018 12:06 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ:ਨਵੀਂ ਦਿੱਲੀ: ਦੇਸ਼ 'ਚ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਮਨਾਈ ਜਾ ਰਹੀ ਹੈ।ਉੱਥੇ ਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ 114ਵੀਂ ਜੈਯੰਤੀ ਮਨਾਈ ਜਾ ਰਹੀ ਹੈ।ਇਸ ਮੌਕੇ 'ਤੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਹਾਂ ਨੂੰ ਯਾਦ ਕੀਤਾ ਹੈ।ਇਸਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਯੂਪੀਏ ਚੇਅਰਪਰਸਨ ਸੋਨੀਆਂ ਗਾਂਧੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਘਾਟ 'ਤੇ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੀਐਮ ਮੋਦੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ 114ਵੀਂ ਜੈਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਜੇਘਾਟ ਪੁੱਜੇ। ਦੱਸ ਦਈਏ ਕਿ ਇਸ ਵਾਰ ਭਾਜਪਾ ਨੇ ਗਾਂਧੀ ਜੈਯੰਤੀ ਨੂੰ ਲੈ ਕੇ ਕਾਫੀ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ। 15 ਦਿਨ ਪਹਿਲਾਂ ਸ਼ੁਰੂ ਕੀਤੀ ਗਈ ਸਵੱਛਤਾ ਹੀ ਸੇਵਾ ਕੈਂਪੇਨ ਅੱਜ ਖਤਮ ਹੋਵੇਗੀ। ਜ਼ਿਕਰਯੋਗ ਹੈ ਕਿ ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ ਸੀ। -PTCNews

Related Post