ਬਠਿੰਡਾ: ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ 'ਚੋਂ ਫਰਾਰ ਹੋਇਆ ਕੈਦੀ

By  Jashan A February 19th 2020 03:09 PM -- Updated: February 19th 2020 07:22 PM

ਬਠਿੰਡਾ: ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਇੱਕ ਕੈਦੀ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਰਾਰ ਹੋਏ ਕੈਦੀ ਦੀ ਪਛਾਣ ਮੀਤਾ ਰਾਮ ਵਜੋਂ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਸੀ, ਜਿਥੇ ਅੱਜ ਉਹ ਫਰਾਰ ਹੀ ਗਿਆ। ਦੱਸਿਆ ਜਾ ਰਿਹਾ ਹੈ ਕਿ ਕੈਦੀ ਮੀਤਾ ਰਾਮ 302 ਦੇ ਮੁਕੱਦਮੇ 'ਚ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਸੀ।ਕੈਦੀ ਦੇ ਫਰਾਰ ਹੋਣ ਤੋਂ ਬਾਅਦ ਪੁਲਸ 'ਚ ਹੜਕੰਪ ਮਚ ਗਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਕੈਦੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਪੁਲਿਸ ਮੁਤਾਬਕ ਜਲਦੀ ਹੀ ਕੈਦੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪੁਲਸ ਦੀ ਅਣਗਹਿਲੀ ਕਾਰਨ ਕੋਈ ਕੈਦੀ ਫਰਾਰ ਹੋਇਆ ਹੋਵੇ, ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੇ ਪੁਲਸ ਨੇ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ। -PTC News

Related Post