ਸ਼ਰਾਬੀਆਂ ਲਈ ਵੱਡਾ ਝਟਕਾ, ਭਲਕੇ ਤੋਂ ਪ੍ਰਾਈਵੇਟ ਸ਼ਰਾਬ ਦੇ ਠੇਕੇ ਰਹਿਣਗੇ ਬੰਦ

By  Riya Bawa August 31st 2022 02:01 PM -- Updated: August 31st 2022 02:09 PM

Liquor shops closed: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਦੀਆਂ ਸਾਰੀਆਂ ਪ੍ਰਾਈਵੇਟ ਦੁਕਾਨਾਂ ਕੱਲ੍ਹ ਯਾਨੀ ਵੀਰਵਾਰ, 1 ਸਤੰਬਰ ਤੋਂ ਬੰਦ ਰਹਿਣਗੀਆਂ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਆਬਕਾਰੀ ਨੀਤੀ 2021-22 ਦੀ ਬਜਾਏ ਹੁਣ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾ ਰਿਹਾ ਹੈ ਅਤੇ ਇਹ ਬਦਲਾਅ ਵੀਰਵਾਰ ਤੋਂ ਲਾਗੂ ਹੋ ਜਾਵੇਗਾ।

Liquorshops

ਦਿੱਲੀ ਵਿੱਚ ਇਸ ਸਮੇਂ ਲਗਭਗ 250 ਨਿੱਜੀ ਸ਼ਰਾਬ ਵਿਕਰੇਤਾਵਾਂ ਦੇ ਠੇਕੇ ਚੱਲ ਰਹੇ ਹਨ, ਜਿਨ੍ਹਾਂ ਨੂੰ ਹੁਣ ਵਾਪਸ ਲਈ ਗਈ ਆਬਕਾਰੀ ਨੀਤੀ 2021-22 ਦੇ ਤਹਿਤ ਲਾਇਸੈਂਸ ਦਿੱਤੇ ਗਏ ਸਨ। ਆਬਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਹੋਰ ਠੇਕੇ ਖੁੱਲ੍ਹਣ ਨਾਲ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਸ਼ਰਾਬ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ।

Disappointed among liquor lovers across the state, liquor contracts closed

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫਤਾਰ, ਅਨਮੋਲ ਬਿਸ਼ਨੋਈ ਨੂੰ ਕੀਤਾ ਟਰੇਸ

ਦਿੱਲੀ ਦੇ ਇਕ ਸੀਨੀਅਰ ਆਬਕਾਰੀ ਅਧਿਕਾਰੀ ਨੇ ਕਿਹਾ, “ਇਸ ਸਮੇਂ ਲਗਭਗ 250 ਨਿੱਜੀ ਠੇਕੇ ਹਨ ਜਿਨ੍ਹਾਂ ਨੂੰ 300 ਤੋਂ ਵੱਧ ਸਰਕਾਰੀ ਆਊਟਲੇਟਾਂ ਦੁਆਰਾ ਬਦਲਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਠੇਕਿਆਂ ਦੀ ਗਿਣਤੀ ਵਧੇਗੀ ਕਿਉਂਕਿ ਦਿੱਲੀ ਸਰਕਾਰ ਵੱਲੋਂ ਅਜਿਹੀਆਂ 500 ਦੁਕਾਨਾਂ ਖੋਲ੍ਹਣ ਦੀ ਯੋਜਨਾ ਹੈ।

ਆਬਕਾਰੀ ਵਿਭਾਗ ਦੀ ਇੱਕ ਮੋਬਾਈਲ ਐਪ ਵੀ ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਖਪਤਕਾਰਾਂ ਨੂੰ ਆਪਣੇ ਆਲੇ-ਦੁਆਲੇ ਦੇ ਠੇਕਿਆਂ ਦੀ ਸਥਿਤੀ ਅਤੇ ਉਨ੍ਹਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

-PTC News

Related Post