ਨਿੱਜੀ ਸਕੂਲ ਦੀ ਬੱਸ ਪਲਟੀ, ਦੋ ਬੱਚੇ ਹੋਏ ਮਾਮੂਲੀ ਜ਼ਖ਼ਮੀ

By  Ravinder Singh August 30th 2022 04:47 PM -- Updated: August 30th 2022 04:48 PM

ਹੁਸ਼ਿਆਰਪੁਰ : ਹੁਸ਼ਿਆਰਪੁਰ ਸਥਿਤ ਕਸਬਾ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡ ਫਤੇਪੁਰ 'ਚ ਹਾਰਵਰਡ ਇੰਟਰ ਨੈਸ਼ਨਲ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿਚ ਬੱਚਿਆਂ ਦਾ ਵਾਲ-ਵਾਲ ਬਚਾਅ ਹੋ ਗਿਆ, ਜਦਕਿ ਹਾਦਸੇ ਦਾ ਕਾਰਨ ਤਕਨੀਕੀ ਨੁਕਸ ਦੱਸਿਆ ਜਾ ਰਿਹਾ ਹੈ। ਬੱਸ 'ਚ 30 ਦੇ ਕਰੀਬ ਬੱਚੇ ਸਵਾਰ ਸਨ, ਜਿਨ੍ਹਾਂ 'ਚੋਂ ਦੋ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਮਗਰੋਂ ਘਰ ਨੂੰ ਭੇਜ ਦਿੱਤਾ ਗਿਆ ਹੈ।

ਨਿੱਜੀ ਸਕੂਲ ਦੀ ਬੱਸ ਪਲਟੀ, ਦੋ ਬੱਚੇ ਹੋਏ ਮਾਮੂਲੀ ਜ਼ਖ਼ਮੀਹਾਦਸਾ ਸਮੇਂ ਵਾਪਰਿਆ ਜਦੋਂ ਬੱਸ ਨੰਬਰ ਪੀ ਬੀ 07 ਯੂ 2070 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਬੱਸ ਵਿਚ 30 ਦੇ ਕਰੀਬ ਬੱਚੇ ਸਵਾਰ ਸਨ। ਅਚਾਨਕ ਬੱਸ ਪਲਟ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਸਕੂਲ ਬੱਸ 'ਚੋਂ ਬਾਹਰ ਕੱਢਿਆ ਗਿਆ ਹੈ। ਜ਼ਖ਼ਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਕੂਲ ਬੱਸ ਪਲਟਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਸੀ। ਛੁੱਟੀ ਉਪਰੰਤ ਬੱਚਿਆਂ ਨੂੰ ਛੱਡਣ ਜਾ ਰਹੀ ਬੱਸ ਪਿੰਡ ਸੀਣਾ ਨਜ਼ਦੀਕ ਪਲਟ ਗਈ ਸੀ। ਇਸੇ ਦੌਰਾਨ ਪਹਿਲੀ ਜਮਾਤ ’ਚ ਪੜ੍ਹਨ ਵਾਲੀ ਬੱਚੀ ਹਰਨੂਰ (6) ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫਤਾਰ, ਅਨਮੋਲ ਬਿਸ਼ਨੋਈ ਨੂੰ ਕੀਤਾ ਟਰੇਸ

ਕਾਬਿਲਗੌਰ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਦੌਰਾਨ ਸਕੂਲੀ ਬੱਸਾਂ ਤੇ ਹੋਰ ਹਾਦਸਿਆਂ ਵਿੱਚ ਵਿਦਿਆਰਥੀਆਂ ਦੀਆਂ ਮੌਤਾਂ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡੀਐਸਪੀ ਟਰੈਫ਼ਿਕ ਜ਼ਿਲ੍ਹਾ ਹੁਸ਼ਿਆਰਪੁਰ ਰਵਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜਿਨ੍ਹਾਂ ਸਕੂਲਾਂ ਨੇ ਆਟੋ ਜਾਂ ਈ-ਰਿਕਸ਼ਾ ਲਗਾਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਟ੍ਰੈਫਿਕ ਨਿਯਮਾਂ ਉਤੇ ਖਰ੍ਹੀਆਂ ਨਾ ਉਤਰਨ ਵਾਲੀਆਂ ਬੱਸਾਂ ਨੂੰ ਲੈ ਕੇ ਕਾਫੀ ਸਖ਼ਤ ਹੈ।

-PTC News

 

Related Post