ਲਖੀਮਪੁਰ ਖੀਰੀ ਹਿੰਸਾ ਮਾਮਲਾ : ਕਿਸਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਹਿਰਾਸਤ 'ਚ ਲਿਆ

By  Shanker Badra October 4th 2021 10:01 AM

ਲਖਨਊ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਸਿਆਸਤ ਗਰਮਾ ਗਈ ਹੈ ਅਤੇ ਵੱਖ -ਵੱਖ ਪਾਰਟੀਆਂ ਦੇ ਨੇਤਾ ਲਖੀਮਪੁਰ ਖੇੜੀ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਯੂਪੀ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਲਖੀਮਪੁਰ ਖੀਰੀ ਹਿੰਸਾ ਮਾਮਲਾ : ਕਿਸਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਹਿਰਾਸਤ 'ਚ ਲਿਆ

ਉਨ੍ਹਾਂ ਨੂੰ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਹਰਗਾਂਵ ਦੇ ਨੇੜੇ ਅੱਜ ਸਵੇਰੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਤਰ ਪ੍ਰਦੇਸ਼ ਦੀ ਕਾਂਗਰਸ ਪਾਰਟੀ ਨੇ ਟਵੀਟ ਕਰਕੇ ਪਿਅੰਕਾ ਗਾਂਧੀ ਦੀ ਹਿਰਾਸਤ ਬਾਰੇ ਜਾਣਕਾਰੀ ਦਿੱਤੀ। ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਅੰਕਾ ਗਾਂਧੀ ਨੂੰ ਹਰਗਾਂਵ ਵਿਖੇ ਸੀਤਾਪੁਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਲਖੀਮਪੁਰ ਖੀਰੀ ਹਿੰਸਾ ਮਾਮਲਾ : ਕਿਸਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਹਿਰਾਸਤ 'ਚ ਲਿਆ

ਉੱਤਰ ਪ੍ਰਦੇਸ਼ ਵਿੱਚ ਹਿੰਸਾ ਕਾਰਨ ਕਿਸਾਨਾਂ ਦੀ ਮੌਤ ਤੋਂ ਬਾਅਦ ਦੇਰ ਰਾਤ ਪਿਅੰਕਾ ਗਾਂਧੀ ਲਖਮੀਰਪੁਰ ਲਈ ਰਵਾਨਾ ਹੋ ਗਈ। ਯੂਪੀ ਕਾਂਗਰਸ ਨੇ ਟਵੀਟ ਕੀਤਾ ਕਿ ਪ੍ਰਿਯੰਕਾ ਗਾਂਧੀ ਨੂੰ ਹਰਗਾਂਵ ਤੋਂ ਹਿਰਾਸਤ ਵਿੱਚ ਲੈ ਕੇ ਸੀਤਾਪੁਰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ। ਯੂਪੀ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਿਯੰਕਾ ਗਾਂਧੀ ਨਾਲ ਪੁਲਿਸ ਵਾਲਿਆਂ ਨੇ ਜੋਰ ਜਬਰਦਸਤੀ ਕੀਤੀ, ਜਿਸਦਾ ਸਖਤ ਵਿਰੋਧ ਕੀਤਾ ਜਾਵੇਗਾ।

ਲਖੀਮਪੁਰ ਖੀਰੀ ਹਿੰਸਾ ਮਾਮਲਾ : ਕਿਸਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਹਿਰਾਸਤ 'ਚ ਲਿਆ

ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ 8 ਮੌਤਾਂ ਹੋਈਆਂ ਹਨ। ਹਾਲਾਤ ਤਣਾਅ ਦੇ ਮੱਦੇਨਜ਼ਰ ਲਖੀਮਪੁਰ ਖ਼ੀਰੀ ਜ਼ਿਲ੍ਹੇ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਕਾਲਜ ਬੰਦ ਕਰ ਦਿੱਤੇ ਹਨ।

-PTCNews

Related Post