ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾਵਾਂ ਫੈਲਾ ਰਹੇ ਹਨ: ਵਿਦੇਸ਼ ਮਾਮਲਿਆਂ ਲਈ ਰਾਜ ਮੰਤਰੀ

By  Jasmeet Singh February 4th 2022 08:48 PM -- Updated: February 4th 2022 09:27 PM

ਨਵੀਂ ਦਿੱਲੀ: ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤਾਂ ਦਾ ਇੱਕ ਛੋਟਾ ਜਿਹਾ ਸਮੂਹ ਆਪਣੇ ਕੱਟੜਪੰਥੀ ਬਿਆਨਾਂ ਅਤੇ ਗਤੀਵਿਧੀਆਂ ਰਾਹੀਂ ਭਾਰਤ ਵਿਰੋਧੀ ਭਾਵਨਾਵਾਂ ਫੈਲਾ ਰਿਹਾ ਹੈ। ਇਹ ਵੀ ਪੜ੍ਹੋ: ਸੰਯੁਕਤ ਸਮਾਜ ਮੋਰਚੇ ਵੱਲੋਂ ਵੱਡਾ ਖੁਲਾਸਾ, ਇੱਕਲਾ ਮੰਜਾ ਨਹੀਂ ਚੋਣ ਨਿਸ਼ਾਨ ਉਨ੍ਹਾਂ ਕਿਹਾ, "ਭਾਰਤ ਸਰਕਾਰ ਕੱਟੜਪੰਥੀ ਤੱਤਾਂ ਦੁਆਰਾ ਭਾਰਤ ਵਿਰੋਧੀ ਗਤੀਵਿਧੀਆਂ ਨਾਲ ਸਬੰਧਤ ਸਾਡੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਕੈਨੇਡਾ ਸਰਕਾਰ ਨਾਲ ਨੇੜਿਓਂ ਜੁੜੀ ਹੋਈ ਹੈ। ਦੋਵਾਂ ਸਰਕਾਰਾਂ ਨੇ ਭਾਰਤ ਅਤੇ ਕੈਨੇਡਾ ਦੀ ਪ੍ਰਭੂਸੱਤਾ, ਏਕਤਾ ਅਤੇ ਖੇਤਰੀ ਅਖੰਡਤਾ ਦੇ ਆਦਰ ਦੇ ਬੁਨਿਆਦੀ ਸਿਧਾਂਤ ਨੂੰ ਮਾਨਤਾ ਦਿੱਤੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਕੈਨੇਡਾ ਵਿੱਚ ਭਾਰਤੀ ਭਾਈਚਾਰੇ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਦੀ ਹੈ ਅਤੇ ਉਨ੍ਹਾਂ ਦੀ ਨੀਤੀ ਭਾਈਚਾਰੇ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨ ਕਰਨ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ "ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਵੱਡੀ ਬਹੁਗਿਣਤੀ ਭਾਰਤ ਨਾਲ ਇੱਕ ਨਿੱਘਾ ਭਾਵਨਾਤਮਕ ਬੰਧਨ ਸਾਂਝਾ ਕਰਦੀ ਹੈ ਅਤੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਹੈ।" ਉਥੇ ਹੀ ਦੂੱਜੇ ਪਾਸੇ ਕੈਨੇਡਾ ਦੀ ਸਥਾਨਕ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਵੱਡੇ ਪੱਧਰ 'ਤੇ ਟਰੱਕ ਚਾਲਕਾਂ ਦੀ ਅਗਵਾਈ ਵਾਲੇ ਕੋਵਿਡ-19 ਪ੍ਰਦਰਸ਼ਨਾਂ ਦੌਰਾਨ ਮਾਮੂਲੀ ਉਲੰਘਣਾ ਕਰਨ ਲਈ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਕੈਨੇਡਾ ਦੇ ਵੈਕਸੀਨ ਦੇ ਹੁਕਮਾਂ ਖ਼ਿਲਾਫ਼ ਟਰੱਕ ਚਾਲਕਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਓਟਾਵਾ ਪੁਲਿਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ "ਅੱਜ ਓਟਾਵਾ ਪੁਲਿਸ ਨੇ 29 ਸਾਲਾ ਮੈਥਿਊ ਡੋਰਕੇਨ ਨੂੰ $5000 ਜੁਰਮਾਨਾ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। 29 ਜਨਵਰੀ ਨੂੰ ਇੱਕ ਵਿਅਕਤੀ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਜਨਤਕ ਇੱਕਠ ਦੌਰਾਨ ਇੱਕ ਵੱਡੇ ਟਕਰਾਅ ਤੋਂ ਬਚਣ ਲਈ ਉਸਨੂੰ ਉਸੇ ਸਮੇਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। 30 ਜਨਵਰੀ ਨੂੰ ਓਟਾਵਾ ਦੇ ਰਹਿਣ ਵਾਲੇ 37 ਸਾਲਾ ਆਂਡਰੇ ਜੇ ਲੈਕਸੇ 'ਤੇ ਕੈਨੇਡਾ ਦੇ ਕ੍ਰਿਮੀਨਲ ਕੋਡ ਦੇ ਤਹਿਤ ਜਨਤਕ ਮੀਟਿੰਗ ਦੌਰਾਨ ਹਥਿਆਰ ਲੈ ਕੇ ਜਾਣ ਦਾ ਦੋਸ਼ ਲਗਾਇਆ ਗਿਆ ਹੈ।" -PTC News

Related Post