ਪੰਜਾਬ 'ਚ ਇਕ ਵਾਰ ਫਿਰ ਲਿਖੇ ਨਜ਼ਰ ਆਏ ਖ਼ਾਲਿਸਤਾਨ ਦੇ ਨਾਅਰੇ

By  Jagroop Kaur November 18th 2020 08:35 PM -- Updated: November 18th 2020 08:36 PM

ਬੁੱਲ੍ਹੋਵਾਲ: ਸੂਬੇ 'ਚ ਲਗਾਤਾਰ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਰਾਤ ਬੁੱਲ੍ਹੋਵਾਲ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹੁਸ਼ਿਆਰਪੁਰ-ਟਾਂਡਾ ਮੁੱਖ ਸੜਕ 'ਤੇ ਆਉਂਦੇ ਚੋਆਂ 'ਤੇ ਬਣੀਆਂ ਪੁਲੀਆਂ ਦੀਆਂ ਦੀਵਾਰਾਂ 'ਤੇ ਲਿਖੇ 'ਖ਼ਾਲਿਸਤਾਨ ਜ਼ਿੰਦਾਬਾਦ, ਰੈਫਰੈਂਡਮ 2020' ਦੇ ਨਾਅਰਿਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਭੜਥੂ ਪਾ ਦਿੱਤਾ । ਖ਼ਾਲਿਸਤਾਨ ਸਬੰਧੀ ਲਿਖੇ ਨਾਅਰਿਆਂ ਸਬੰਧੀ ਕਿਸੇ ਰਾਹਗੀਰ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ|

ਖ਼ਾਲਿਸਤਾਨ ਦੇ ਨਾਅਰੇ

ਜਿਸ ਤੋਂ ਬਾਅਦ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਥਾਣਾ ਬੁੱਲ੍ਹੋਵਾਲ ਦੇ ਮੁਲਾਜ਼ਮਾਂ ਵਲੋਂ ਮੌਕੇ 'ਤੇ ਜਾ ਕੇ ਖ਼ਾਲਿਸਤਾਨ ਸਬੰਧੀ ਲਿਖੇ ਨਾਅਰਿਆਂ 'ਤੇ ਕਾਲਾ ਪੇਂਟ ਫੇਰ ਕੇ ਨਾਅਰਿਆਂ ਨੂੰ ਮਿਟਾਉਣ ਦੀ ਕਾਰਵਾਈ ਕੀਤੀ ਗਈ। ਇਸ ਸਬੰਧੀ ਥਾਣਾ ਮੁਖੀ ਨੇ ਕਿਹਾ ਕਿ ਇਹ ਕੰਮ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਨੀਅਤ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਜਲਦ ਹੀ ਇਹੋ ਜਿਹੇ ਸ਼ਰਾਰਤੀ ਅਨਸਰ ਪੁਲਿਸ ਦੀ ਗ੍ਰਿਫ਼ਤ 'ਚ ਆ ਜਾਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹਨੀ ਦਿਨੀਂ ਖਾਲਿਸਤਾਨ ਨਾਲ ਸਬੰਧਤ ਸਲੋਗਨ ਅਤੇ ਨਾਅਰੇ ਝੰਡੇ ਆਦਿ ਲਿਖੇ ਨਜ਼ਰ ਆਏ ਹਨ।

ਹੋਰ ਪੜ੍ਹੋ : ਵੇਰਕਾ ਦੀ ਵੱਡੀ ਲਾਪਰਵਾਹੀ , ਲੋਕਾਂ ਨਾਲ ਕੀਤਾ ਜਾ ਰਿਹਾ ਧੋਖਾ

Related Post