ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾ ਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ

By  Shanker Badra October 31st 2020 02:20 PM

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾ ਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ:ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾ ਕੋਟਫ਼ਤੂਹੀ 'ਚ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਇੱਕ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਇਕ ਵਾਰ ਫਿਰ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Pro-Khalistan slogans written in Hoshiarpur's Chabewal ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ

ਇਸ ਸੰਬੰਧੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਵੱਖਵਾਦੀ ਨਾਅਰਿਆਂ ਨੂੰ ਮਿਟਾਇਆ ਹੈ। ਹਾਲਾਂਕਿ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧ 'ਚ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Pro-Khalistan slogans written in Hoshiarpur's Chabewal ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੀ ਬਾਹਰੀ ਕੰਧ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਸਨ। ਇਸ ਸਬੰਧੀ ਰੌਲਾ ਉਸ ਸਮੇਂ ਪਿਆ ਜਦੋਂ ਪੁਲਿਸ ਦਾ ਇਕ ਜਵਾਨ ਡਿਊਟੀ 'ਤੇ ਜਾਣ ਲੱਗਾ ਉਸ ਰਸਤੇ ਤੋਂ ਗੁਜ਼ਰ ਰਿਹਾ ਸੀ।

Pro-Khalistan slogans written in Hoshiarpur's Chabewal  ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਕਸਬਾਕੋਟਫ਼ਤੂਹੀ 'ਚ ਲਿਖੇ ਗਏ ਖ਼ਾਲਿਸਤਾਨ ਪੱਖੀ ਨਾਅਰੇ

ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ 'ਤੇ ਕਾਲਾ ਰੰਗ ਫੇਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਕੰਧਾਂ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਗਏ ਸਨ। ਜਿਸ ਦੀ ਭਿਣਕ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਲੱਗੀ ਤਾਂ ਉਨ੍ਹਾਂ ਤੁਰੰਤ ਹੀ ਨਾਅਰਿਆਂ ਨੂੰ ਮਿਟਾ ਦਿੱਤਾ ਅਤੇ ਇਸ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਹਨ।

-PTCNews

Related Post