ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ 3 ਮਹੀਨਿਆਂ 'ਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

By  Riya Bawa September 23rd 2022 06:35 PM -- Updated: September 23rd 2022 06:51 PM

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

Punjab Minister Harjot Singh Bains promises check on mining mafia

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ ਵਧਾਈ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

-PTC News

Related Post