ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ, ਐਸਆਈਟੀ ਨੂੰ ਮਿਲੀ ਪੁੱਛਗਿੱਛ ਦੀ ਇਜਾਜ਼ਤ

By  Jasmeet Singh April 21st 2022 11:28 AM

ਪੰਚਕੂਲਾ, 21 ਅਪ੍ਰੈਲ 2022: ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਫਿਰ ਵਧੀਆਂ ਨਜ਼ਰ ਆ ਰਹੀਆਂ ਹਨ, ਬੇਅਦਬੀ ਮਾਮਲਿਆਂ ਵਿੱਚ ਥਾਣਾ ਬਾਜਾਖਾਨਾ ਵਿੱਚ ਉਸ ਖ਼ਿਲਾਫ਼ ਦੋ ਕੇਸ ਦਰਜ ਹੋਏ ਸਨ। ਜਿਨ੍ਹਾਂ ਵਿੱਚ ਐਫਆਈਆਰ 117/15 ਅਤੇ ਐਫਆਈਆਰ 128/15 ਤਹਿਤ ਫਰੀਦਕੋਟ ਦੀ ਅਦਾਲਤ ਵੱਲੋਂ 4 ਮਈ ਲਈ ਡੇਰਾ ਮੁਖੀ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਦਿੱਲੀ 'ਚ ਭਾਜਪਾ ਆਗੂ ਨੂੰ ਗੋਲੀ ਮਾਰ ਕੇ ਕੀਤਾ ਕਤਲ

ਇਸ ਮਾਮਲੇ ਵਿੱਚ ਗਠਿਤ ਐਸਆਈਟੀ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਜਿਸ ਕਾਰਨ ਐਸਆਈਟੀ ਨੇ ਮਾਨਯੋਗ ਅਦਾਲਤ ਵਿੱਚ ਅਰਜ਼ੀ ਦੇ ਕੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ।

ਇਸ ਤੋਂ ਪਹਿਲਾਂ ਐਫਆਈਆਰ 63 ਵਿੱਚ ਡੇਰਾ ਮੁੱਖੀ ਖ਼ਿਲਾਫ਼ ਦੋ ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ, ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਬਰਗਾੜੀ ਬੇਅਦਬੀ ਮਾਮਲੇ 'ਚ ਦੋਸ਼ੀ ਨਾਮਜ਼ਦ ਕਰਨ ਤੋਂ ਬਾਅਦ, 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ 2 ਮਾਰਚ ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਦਾ ਦੌਰਾ ਕੀਤਾ ਅਤੇ ਉਸ ਤੋਂ ਪੁੱਛਗਿੱਛ ਕੀਤੀ। ਇਹ ਚਾਰ ਮਹੀਨਿਆਂ ਵਿੱਚ ਤੀਜੀ ਪੁੱਛਗਿੱਛ ਸੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ

ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਇਸ ਦੌਰੇ ਨੂੰ ਲੁਕਵਾਂ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ SIT ਨੇ ਰਾਮ ਰਹੀਮ ਤੋਂ 8 ਨਵੰਬਰ ਅਤੇ 12 ਦਸੰਬਰ ਨੂੰ ਸੁਨਾਰੀਆ ਜੇਲ੍ਹ 'ਚ ਪੁੱਛਗਿੱਛ ਕੀਤੀ ਸੀ। ਆਪਣੇ ਆਸ਼ਰਮ ਵਿੱਚ ਦੋ ਮਹਿਲਾ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 7 ਫਰਵਰੀ ਨੂੰ ਸੁਨਾਰੀਆ ਜੇਲ੍ਹ ਤੋਂ ਫਰਲੋ 'ਤੇ ਰਿਹਾਅ ਕੀਤਾ ਗਿਆ ਸੀ। 28 ਫਰਵਰੀ ਨੂੰ ਫਰਲੋ ਖਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਭੇਜ ਦਿੱਤਾ ਗਿਆ ਸੀ।

-PTC News

Related Post