ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ ਪੈਰੋਲ 'ਤੇ ਕੀਤਾ ਰਿਹਾਅ

By  Shanker Badra April 4th 2020 01:56 PM

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ ਪੈਰੋਲ 'ਤੇ ਕੀਤਾ ਰਿਹਾਅ:ਅਜਨਾਲਾ : ਦਿੱਲੀ ਬੰਬ ਧਮਾਕੇ ਮਾਮਲੇ 'ਚ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ ਅੱਜ 42 ਦਿਨਾਂ ਲਈ ਪੈਰੋਲ ‘ਤੇ ਰਿਹਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੋਫੈਸਰ ਭੁੱਲਰ ਨੂੰ 42 ਦਿਨਾਂ ਦੀ ਪੈਰੋਲ 'ਤੇ ਘਰ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਸਤੰਬਰ 1993 ’ਚ ਇੱਕ ਬੰਬ ਧਮਾਕੇ ਨਾਲ ਸਬੰਧਤ ਮਾਮਲੇ ਵਿੱਚ ਦਵਿੰਦਰਪਾਲ ਸਿੰਘ ਭੁੱਲਰ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਇਸ ਧਮਾਕੇ ‘ਚ 9 ਦੀ ਮੌਤ ਹੋ ਗਈ ਸੀ ਤੇ ਕਾਂਗਰਸ ਆਗੂ ਐੱਮਐੱਸ ਬਿੱਟਾ ਸਮੇਤ 17 ਹੋਰ ਜ਼ਖ਼ਮੀ ਹੋ ਗਏ ਸਨ। ਬਿੱਟਾ ਉਸ ਸਮੇਂ ਯੂਥ ਕਾਂਗਰਸ ਦੇ ਪ੍ਰਧਾਨ ਹੁੰਦੇ ਸਨ।

ਜ਼ਿਕਰਯੋਗ ਹੈ ਕਿ ਭੁੱਲਰ ਨੂੰ ਇਸ ਮਾਮਲੇ ‘ਚ ਫਾਂਸੀ ਦੀ ਸਜ਼ਾ ਹੋਈ ਸੀ ਪਰ ਉਨ੍ਹਾਂ ਦੀ ਮਾਨਸਿਕ ਸਥਿਤੀ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ 2014 ‘ਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲ ਦਿੱਤਾ ਸੀ। ਇਸ ਤੋਂ ਪਹਿਲਾਂ 2013 ‘ਚ ਸੁਪਰੀਮ ਕੋਰਟ ਨੇ ਭੁੱਲਰ ਦੀ ਸਜ਼ਾ ‘ਚ ਰਿਹਾਅ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

-PTCNews

Related Post