Wed, Mar 11, 2026
Whatsapp

ਪੰਜਾਬ ਦੇ ਏਡਿਡ ਕਾਲਜਾਂ ਦੇ ਪ੍ਰੋਫ਼ੈਸਰ ਭਲਕੇ ਕਰਨਗੇ ਕਲਾਸਾਂ ਦਾ ਬਾਈਕਾਟ

Reported by:  PTC News Desk  Edited by:  Pardeep Singh -- February 14th 2023 08:54 PM
ਪੰਜਾਬ ਦੇ ਏਡਿਡ ਕਾਲਜਾਂ ਦੇ ਪ੍ਰੋਫ਼ੈਸਰ ਭਲਕੇ ਕਰਨਗੇ ਕਲਾਸਾਂ ਦਾ ਬਾਈਕਾਟ

ਪੰਜਾਬ ਦੇ ਏਡਿਡ ਕਾਲਜਾਂ ਦੇ ਪ੍ਰੋਫ਼ੈਸਰ ਭਲਕੇ ਕਰਨਗੇ ਕਲਾਸਾਂ ਦਾ ਬਾਈਕਾਟ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਦੇ ਏਡਿਡ ਕਾਲਜਾਂ ਦੇ ਪ੍ਰੋਫੈਸਰ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਸਾਲ ਤੋਂ ਘਟਾ 58 ਸਾਲ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਪੰਜਾਬ ਭਰ ਦੇ ਏਡਿਡ ਕਾਲਜਾਂ ਦੇ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਸੂਬੇ ਦੇ ਕਾਲਜਾਂ ਵਿੱਚ ਭਲ੍ਹਕੇ ਪ੍ਰੋਫੈਸਰ 10 ਵਜੇ ਤੋਂ 2 ਵਜੇ ਤੱਕ ਕਲਾਸਾਂ ਦਾ ਬਾਈਕਾਟ ਕਰਨਗੇ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।

ਸੂਬੇ ਦੇ ਸਮੂਹ ਕਾਲਜਾਂ ਦੇ ਅਧਿਆਪਕਾਂ ਵੱਲੋਂ ਆਪਣੇ ਸ਼ਹਿਰ ਦੇ ਡਿਪਟੀ ਕਮਿਸ਼ਨਰ ਨੂੰ 16 ਫਰਵਰੀ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ 7ਵੇਂ ਪੇ-ਕਮਿਸ਼ਨ ਦੀ ਨੋਟੀਫਿਕੇਸ਼ਨ ਵਿੱਚ ਇਸ ਤਰੁੱਟੀ ਨੂੰ ਜਲਦ ਦਰੁਸਤ ਕੀਤਾ ਜਾਵੇ।


ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਦੇ ਆਗੂ ਦਾ ਕਹਿਣਾ ਹੈ  ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਇਹ ਸਾਡੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK