ਪਨਬੱਸ 'ਚ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ, ਕੱਢੇ ਗਏ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

By  Ravinder Singh October 1st 2022 11:46 AM -- Updated: October 1st 2022 11:47 AM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਨਬੱਸ ਵਿਚ ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ ਦੇ ਵਿਰੋਧ ਵਿਚ ਕੱਢੇ ਹੋਏ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ ਹਨ। ਇਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ ਦਾ ਚੰਡੀਗੜ੍ਹ ਡਿਪੂ ਵਿਖੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਵਿਰੋਧ ਕੀਤਾ ਗਿਆ। ਯੂਨੀਅਨ ਵੱਲੋਂ ਰੋਡ ਬੰਦ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਮਹਿਕਮੇ ਵੱਲੋਂ ਭਰਤੀ ਸ਼ੁਰੂ ਕਰਨ ਉਤੇ ਯੂਨੀਅਨ ਨੇ ਰੋਸ ਵਜੋਂ ਖਰੜ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਭਰਤੀ ਬੰਦ ਕਰਨ ਦੀ ਮੰਗ ਕੀਤੀ।

ਪਨਬੱਸ 'ਚ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ, ਕੱਢੇ ਗਏ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੇ ਚੜ੍ਹੇਬੁਲਾਰਿਆਂ ਨੇ ਦੱਸਿਆ ਕਿ ਸ਼ਰਤਾਂ ਲਗਾ ਕੇ ਪਨਬੱਸ ਦੇ ਮੁਲਾਜ਼ਮਾਂ ਨੂੰ ਕੱਢ ਦਿੱਤਾ ਗਿਆ ਸੀ। ਆਊਟਸੋਰਸਿੰਗ ਰਾਹੀਂ ਭਰਤੀ ਨਾਲ ਕੱਢੇ ਗਏ ਮੁਲਾਜ਼ਮਾਂ ਦੀ ਬਹਾਲੀ ਦਾ ਰਸਤਾ ਬੰਦ ਦੇਖ ਕੇ ਮਜਬੂਰੀਵਸ ਉਨ੍ਹਾਂ ਨੇ ਧਰਨਾ ਲਗਾਉਣਾ ਪਿਆ। ਰੋਸ ਵਜੋਂ ਕੁਝ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ ਹਨ।

ਇਹ ਵੀ ਪੜ੍ਹੋ : ਪਠਾਨਕੋਟ 'ਚ ਆਦਮਖ਼ੋਰ ਪਿਟਬੁੱਲ ਦਾ ਖੌਫ਼ : 6 ਘੰਟਿਆਂ 'ਚ 12 ਲੋਕਾਂ ਨੂੰ ਵੱਢਿਆ

ਉਨ੍ਹਾਂ ਨੇ ਚਿਤਾਵਨੀ ਦਿੱਤੀ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਥੱਲੇ ਨਹੀਂ ਉਤਰਨਗੇ। ਯੂਨੀਅਨ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕੋਈ ਗਲਤ ਕਦਮ ਨਾ ਚੁੱਕਣ ਜਿਸ ਨਾਲ ਕੋਈ ਜਾਨੀ ਨੁਕਸਾਨ ਹੋਵੇ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਿਹੜੇ ਮੁਲਾਜ਼ਮਾਂ ਨੇ 10-10 ਸਾਲ ਵਿਭਾਗ ਵਿਚ ਲਗਾਏ ਹਨ ਉਨ੍ਹਾਂ ਨੂੰ ਬਹਾਲ ਜਾਵੇ ਅਤੇ ਆਊਟਸੋਰਸਿੰਗ ਦੀ ਭਰਤੀ ਬੰਦ ਕੀਤੀ ਜਾਵੇ।

-PTC News

 

Related Post