ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

By  Pardeep Singh September 11th 2022 05:40 PM

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਹੋਲੀ ਸਿਟੀ ਵਿਚ ਬੀਤੇ ਦਿਨੀ ਹੋਈ ਪੈਟਰੋਲ ਪੰਪ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਨੂੰ ਲੈ ਕੇ ਕਾਲੋਨੀ ਵਾਸੀਆ ਵੱਲੋਂ ਪ੍ਰਸ਼ਾਸ਼ਨ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ  ਕੀਤੀ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਚੋਰਾਂ ਵੱਲੋਂ ਇੱਥੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੀ ਦਿਨੀਂ ਪੈਟਰੋਲ ਪੰਪ ਮਾਲਕ ਨੂੰ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਲੀ ਸਿਟੀ ਵਿੱਚ ਕੈਮਰੇ ਨਹੀਂ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਲੋਨਾਈਜ਼ਰ ਵੱਲੋੋਂ ਕੋਈ ਪੁਖਤੇ ਪ੍ਰਬੰਧ ਨਹੀਂ ਕੀਤੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਲੋਨੀ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

 ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਾਲੋਨਾਈਜ਼ਰ ਨੇ ਪਹਿਲਾ ਸਾਡੇ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਕਾਲੋਨਾਈਜ਼ਰ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਉਧਰ ਮੌਕੇ ਉੱਤੇ ਪਹੁੰਚ ਪੁਲਿਸ ਅਧਿਕਾਰੀ ਐਸਐਚਓ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਪੁਲਿਸ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਦੀ ਮੀਟਿੰਗ ਅਧਿਕਾਰੀਆਂ ਨਾਲ ਕਰਵਾਈ ਜਾ ਰਹੀ ਹੈ ਉਸ ਵਿੱਚ ਹੀ ਹੋਲੀ ਸਿਟੀ ਦੇ ਵਾਸੀਆਂ ਦਾ ਕੋਈ ਹੱਲ ਨਿਕਲੇਗਾ।

ਇਹ ਵੀ ਪੜ੍ਹੋ:ਜਰਮਨ ਨਾਲ ਪੰਜਾਬ ਦੀ ਵਪਾਰਕ ਸਾਂਝ 'ਚ ਹੋਵੇਗਾ ਵਾਧਾ !

-PTC News

Related Post