ਕੱਚੇ ਅਧਿਆਪਕਾਂ ਨੇ ਗੁਰਦਾਸਪੁਰ ਵਿਚ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

By  Riya Bawa November 17th 2021 07:24 PM -- Updated: November 17th 2021 07:29 PM

ਗੁਰਦਾਸਪੁਰ: ਕੱਚੇ ਅਧਿਆਪਕ ਯੂਨੀਅਨ ਗੁਰਦਾਸਪੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਇਥੇ ਇਕੱਤਰ ਅਧਿਆਪਕਾਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਉਨਾਂ ਦੋਸ਼ ਲਗਾਇਆ ਕਿ ਵਿਭਾਗ ਵੱਲੋਂ 8393 ਪੋਸਟਾਂ ਦੀ ਭਰਤੀ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤਹਿਤ 21 ਨਵੰਬਰ ਨੂੰ ਹੋਣ ਵਾਲਾ ਪੇਪਰ 28 ਨਵੰਬਰ ਨੂੰ ਕਰ ਦਿੱਤਾ ਹੈ। ਇਸ ਕਾਰਨ ਪੂਰੇ ਪੰਜਾਬ ਅੰਦਰ ਕੱਚੇ ਅਧਿਆਪਕਾਂ 'ਚ ਰੋਸ ਪਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਦਫਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ 10 ਸਾਲਾਂ ਦੀ ਪਾਲਿਸੀ ਵਿੱਚ ਈਜੀਐਸ, ਐਸਟੀਆਰ, ਏਆਈਈ, ਆਈਈ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਇਕ ਪਾਸੇ ਸਰਕਾਰ 36000 ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਸਰਕਾਰ ਪਿਛਲੇ 15 ਸਾਲਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੱਚੇ ਅਧਿਆਪਕਾਂ ਦੀ ਕੋਈ ਸਾਰ ਨਹੀਂ ਲੈ ਰਹੀ। ਉਨਾਂ ਕਿਹਾ ਕਿ 2364 ਅਤੇ 6634 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਨੂੰ ਵੀ ਕੋਰਟ ਵਿਚ ਸਟੇਅ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ 8393 ਪ੍ਰੀ ਪ੍ਰਾਇਮਰੀ ਪੋਸਟਾਂ ਨੂੰ ਲਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਕਾਰਨ ਕਰੀਬ 13000 ਕੱਚੇ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। -PTC News

Related Post