ਹੱਕੀ ਮੰਗਾਂ ਲਈ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

By  Ravinder Singh July 29th 2022 01:14 PM

ਬਠਿੰਡਾ : ਬਠਿੰਡਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜੁਆਇੰਟ ਫਰੰਟ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਜਲਦ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਹੱਕੀ ਮੰਗਾਂ ਲਈ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾਬਠਿੰਡਾ ਦੇ ਅੰਬੇਡਕਰ ਪਾਰਕ ਵਿਖੇ ਇਕੱਠੇ ਹੋਏ ਪੈਨਸ਼ਨਰ ਜੁਆਇੰਟ ਫੋਰਮ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਉਨ੍ਹਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਪੰਜਾਬ ਸਰਕਾਰ ਨਾਲ ਮੀਟਿੰਗਾਂ ਵੀ ਕੀਤੀਆਂ ਤੇ ਮੰਗ ਪੱਤਰ ਵੀ ਦਿੱਤਾ ਪਰ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਹੱਕੀ ਮੰਗਾਂ ਲਈ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾਆਗੂਆਂ ਨੇ ਕਿਹਾ ਕਿ ਰੋਸ ਵਜੋਂ ਸੂਬਾ ਤੇ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਤੇ ਧਰਨੇ-ਮੁਜ਼ਾਹਰੇ ਕੀਤੇ ਜਾਣਗੇ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਵੇਲੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਹੁਣ ਉਹ ਆਪਣੇ ਵਾਅਦਿਆਂ ਤੇ ਦਾਅਵਿਆਂ ਤੋਂ ਭੱਜ ਰਹੀ ਹੈ।

ਹੱਕੀ ਮੰਗਾਂ ਲਈ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾਪੰਜਾਬ ਸਰਕਾਰ ਰਵੱਈਏ ਨੂੰ ਲੈ ਕੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ ਤੇ ਮੰਗਾਂ ਦਾ ਹੱਲ ਨਾ ਹੋਣ ਤੱਕ ਘੋਲ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿਹਾ ਮੰਗਾਂ ਵੱਲ ਧਿਆਨ ਨਾ ਦੇ ਕੇ ਪੰਜਾਬ ਸਰਕਾਰ ਲੰਮੇ ਸੰਘਰਸ਼ ਲਈ ਮਜਬੂਰ ਕਰ ਰਹੀ ਹੈ।

ਇਹ ਵੀ ਪੜ੍ਹੋ : ਪਰਾਲੀ ਦਾ ਪ੍ਰਦੂਸ਼ਣ : ਕਿਸਾਨ ਸਬਸਿਡੀ ਵਾਲੀ ਮਸ਼ੀਨਰੀ ਲਈ ਆਨਲਾਈਨ ਕਰ ਸਕਣਗੇ ਅਪਲਾਈ

 

Related Post