ਜ਼ਿਲ੍ਹਾ ਪੱਧਰੀ ਭਰਵੀਂ ਰੈਲੀ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

By  Jasmeet Singh October 19th 2022 06:13 PM -- Updated: October 19th 2022 07:47 PM

ਅੰਮ੍ਰਿਤਸਰ, 19 ਅਕਤੂਬਰ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ, ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ਜ਼ਿਲ੍ਹਾ ਮੁੱਖ ਬੁਲਾਰਾ,ਅਸ਼ਨੀਲ ਸ਼ਰਮਾ ਜ਼ਿਲ੍ਹਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ, ਮੁਨੀਸ਼ ਕੁਮਾਰ ਸੂਦ, ਸੀਨੀਅਰ ਮੀਤ ਪ੍ਰਧਾਨ ਆਦਿ ਦੀ ਅਗਵਾਈ ਹੇਠ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਦਫਤਰ ਬਾਹਰ ਜ਼ਿਲ੍ਹਾ ਪੱਧਰੀ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਵਿੱਚ ਪੰਜ ਜੋਨਲ ਰੈਲੀਆਂ ਅਤੇ ਮਿਤੀ 10/10/2022 ਤੋਂ ਕੀਤੀ ਗਈ ਕਲਮਛੋੜ ਹੜਤਾਲ ਦਸਵੇਂ ਦਿਨ ਵਿੱਚ ਦਾਖਲ ਹੋਣ ਉਪਰੰਤ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਗਾਂ ਦੀ ਪੂਰਤੀ ਲਈ ਮੀਟਿੰਗ ਲਈ ਸਮਾ ਨਹੀ ਦਿੱਤਾ ਗਿਆ, ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁੱਖੀ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਵਧ ਗਿਆ ਹੈ ਅੱਜ ਮਿਤੀ 19/10/2022 ਨੂੰ ਅੰਮ੍ਰਿਤਸਰ ਵਿੱਚ ਮਨਿਸਟੀਰੀਅਲ ਕਾਮਿਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਦੀ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮੁਲਾਜ਼ਮਾਂ ਦੇ ਵਧ ਰਹੇ ਰੋਹ ਨੂੰ ਸ਼ਾਂਤ ਕਰਨਾ ਚਾਹੀਦਾ ਹੈ ਅਤੇ ਮੁਲਾਜ਼ਮ ਮੰਗਾਂ ਬਾਰੇ ਇਹਨਾ ਆਗੂਆਂ ਬੋਲਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਮਿਤੀ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।

ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % 1ਜੁਲਾਈ 2022 ਤੋਂ 34% ਤੋਂ 38% ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕੀਤੀਆਂ ਜਾਣ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ, 01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ.ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ, 16/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ  ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦਿੱਤੀ ਜਾਵੇ 4,9,14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਗਈ।

-PTC News

Related Post