ਪਾਣੀ ਦੀ ਸਪਲਾਈ ਨੂੰ ਲੈ ਕੇ ਧਰਨਾ, 'ਆਪ' ਖਿਲਾਫ਼ ਨਾਅਰੇਬਾਜ਼ੀ

By  Pardeep Singh October 2nd 2022 06:08 PM

ਲੁਧਿਆਣਾ: ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ। ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਦੀ ਮੰਗ ਹੈ ਕਿ ਸਾਫ਼ ਪਾਣੀ ਦੀ ਸਪਲਾਈ ਕੀਤੀ ਜਾਵੇ ਤਾਂ ਕਿ ਲੋਕ ਬਿਮਾਰੀਆਂ ਤੋਂ ਬਚ ਸਕਣ। ਬੇਅੰਤ ਕਲੋਨੀ, ਸਰਪੰਚ ਕਾਲੋਨੀ ਅਤੇ ਜਮਾਲਪੁਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੈ।.ਪਾਣੀ ਦੀ ਟੂਟੀਆਂ ਵਿੱਚ ਸਾਫ਼ ਪਾਣੀ ਆਉਣ ਦੀ ਬਜਾਏ ਗੰਦਾ ਪਾਣੀ ਆ ਰਿਹਾ। ਗੰਦੀ ਪਾਣੀ ਸਾਫ਼ ਕਰਕੇ ਪੀਣ ਕਰਕੇ ਲੋਕ ਕਈ ਬਿਮਾਰੀ ਦੇ ਸ਼ਿਕਾਰ ਹੋ ਰਹੇ ਹਨ। ਜਮਾਲਪੁਰ ਇਲਾਕੇ ਦੇ ਲੋਕਾਂ ਨੇ ਇੱਕਠੇ ਹੋ ਕੇ ਜਮਾਲਪੁਰ ਵਿੱਚ ਧਰਨਾ ਲਗਾਇਆ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਮੁੰਡੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਵਿਧਾਇਕ ਨੂੰ ਕਈ ਵਾਰੀ ਗੰਦੇ ਪਾਣੀ ਸੰਬੰਧੀ ਸ਼ਿਕਾਇਤ ਕਰ ਚੁੱਕੇ ਹਾਂ ਪਰ ਵਿਧਾਇਕ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਸਾਫ਼ ਪਾਣੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪਿੱਟ ਸਿਆਪਾ ਕੀਤਾ। ਇਹ ਵੀ ਪੜ੍ਹੋ:ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼ -PTC News

Related Post