ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

By  Ravinder Singh September 13th 2022 05:50 PM -- Updated: September 13th 2022 05:52 PM

ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਉੱਤੇ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਰੋਡਵੇਜ਼, ਪਨਬਸ ਦੇ ਮੁੱਖ ਦਫ਼ਤਰ ਅੱਗੇ ਰੋਸ ਪ੍ਰਦਰਸਨ ਕੀਤਾ ਗਿਆ। ਪੰਜਾਬ ਰੋਡਵੇਜ਼, ਪਨਬਸ ਦੇ ਨਿੱਜੀਕਰਨ ਦੇ ਫ਼ੈਸਲੇ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਆਖਿਆ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸਰਕਾਰ ਤੇ ਵਿਭਾਗ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹ ਤੋਂ ਲਗਾਤਾਰ ਤੰਗ-ਪਰੇਸ਼ਾਨ ਕਰ ਰਹੇ ਹਨ। ਹਰ ਮਹੀਨੇ ਸੰਘਰਸ਼ ਕਰਕੇ ਤਨਖ਼ਾਹ ਪਵਾਉਣੀ ਪੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਫ੍ਰੀ ਸਫ਼ਰ ਸਹੂਲਤਾਂ ਦੇ ਪੈਸੇ ਸਰਕਾਰ ਪ੍ਰਤੀ ਸਾਲ ਉੱਕਾਪੁੱਕਾ ਬਜਟ ਰੱਖ ਕੇ ਵਿਭਾਗ ਨੂੰ ਦੇਵੇ ਜਾਂ ਡੀਜਲ ਤੇ ਤਨਖ਼ਾਹ ਸਰਕਾਰੀ ਖਜ਼ਾਨੇ 'ਚੋਂ ਕਰੇ।

ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਠੇਕਾ ਮੁਲਾਜ਼ਮ ਨੇ ਕੀਤਾ ਰੋਸ ਪ੍ਰਦਰਸ਼ਨਉਨ੍ਹਾਂ ਨੇ ਕਿਹਾ ਡਾਇਰੈਕਟਰ ਸਟੇਟ ਟਰਾਂਸਪੋਰਟ ਤੇ ਸਰਕਾਰ ਦਾ ਟਾਇਮ ਟੇਬਲ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ ਜਿਥੇ ਕਿ ਵਿਭਾਗਾਂ ਨੂੰ ਵੱਡੇ ਪੱਧਰ ਉਤੇ ਚੂਨਾ ਲਾਇਆ ਜਾ ਰਿਹਾ ਹੈ ਜਿਥੇ ਮਾਨ ਸਰਕਾਰ ਵੱਡੇ ਇਸ਼ਤਿਹਾਰ ਲਾ ਕੇ ਕੁਰੱਪਸ਼ਨ ਖ਼ਤਮ ਕਰਨ ਦੀ ਗੱਲ ਕਰ ਰਹੀ ਹੈ ਉੱਥੇ ਹੀ ਅਧਿਕਾਰੀਆਂ ਵੱਲੋਂ ਟਾਇਮ ਟੇਬਲ ਨੂੰ ਵੇਚ ਕੇ ਲੱਖ ਰੁਪਏ ਦੀ ਲੁੱਟ ਵੀ ਕੀਤੀ ਜਾ ਰਹੀ ਹੈ ਜਿਸ 'ਚ ਰਿਟਾਇਰਡ ਅਧਿਕਾਰੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨਾ ਯੂਨੀਅਨ ਵੱਲੋਂ ਚੁੱਕੀ ਕੁਰੱਪਸ਼ਨ ਉਤੇ ਮੋਹਰ ਲਗਾਉਂਦਾ ਹੈ। ਕੱਚੇ ਮੁਲਾਜ਼ਮਾਂ ਵੱਲੋਂ ਅਨੇਕਾਂ ਪ੍ਰਕਾਰ ਦੀਆਂ ਲੁੱਟਾਂ ਬਾਰੇ ਸਰਕਾਰ ਨੂੰ ਤੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਜਿਸ 'ਚ ਬੱਸਾਂ ਦੀਆਂ ਬਾਡੀਆ ਨੂੰ ਟੈਂਡਰ ਮੁਤਾਬਿਕ ਸਹੀ ਮਟੀਰੀਅਲ ਨਾ ਲੱਗਣਾ ਉਸ 'ਚੋਂ ਕੁਰੱਪਸ਼ਨ ਕਰਨ ਵਾਲਿਆਂ ਉਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਜਮਾਂਦਰੂ ਦਿਲ ਦੀ ਬਿਮਾਰੀ ਵਾਲੇ 179 ਬੱਚਿਆਂ ਦੇ ਕੀਤੇ ਗਏ ਮੁਫ਼ਤ ਆਪ੍ਰੇਸ਼ਨ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੀ ਆਮ ਜਨਤਾ ਨੇ ਪੰਜਾਬ ਨੂੰ ਬਚਾਉਣ ਲਈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਉਹ ਸਰਕਾਰ ਪੰਜਾਬ ਨੂੰ ਬਚਾਉਣ ਦੀ ਥਾਂ ਉਤੇ ਸੱਤਾ 'ਚ ਆਉਂਦੇ ਸਾਰ ਹੀ ਪੰਜਾਬ ਦੇ ਟਰਾਂਸਪੋਰਟ ਅਦਾਰੇ ਪਨਬਸ ਤੇ ਪੀਆਰਟੀਸੀ ਨੂੰ ਦੋਵੇਂ ਹੱਥੀਂ ਵੱਡੇ ਘਰਾਣਿਆਂ ਨੂੰ ਵੇਚਣ ਲੱਗ ਗਈ ਹੈ। ਇਕ ਪਾਸੇ ਆਮ ਆਦਮੀ ਪਾਰਟੀ ਦਾ ਸੁਪਰੀਮੋ ਅਰਵਿੰਦ ਕੇਜਰੀਵਾਲ ਮਾਨ ਸਰਕਾਰ ਨੂੰ ਅਧਿਆਪਕ ਪੱਕੇ ਕਰਨ ਦੀ ਵਧਾਈ ਦੇ ਰਿਹਾ ਹੈ ਤੇ ਦੂਜੇ ਰਾਜਾਂ ਦੀ ਸਰਕਾਰਾਂ ਨੂੰ ਵੀ ਅਪੀਲ ਕਰ ਰਿਹਾ ਹੈ ਕਿ ਰਾਜ ਦੇ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੋ ਤੇ ਸਰਕਾਰੀ ਵਿਭਾਗਾਂ ਨੂੰ ਬਚਾਉਣ ਦੀ ਗੱਲ ਕਰ ਰਿਹਾ ਹੈ ਤੇ ਇਸਦੇ ਉਲਟ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ ਤੇ ਕੱਚੇ ਮੁਲਾਜ਼ਮਾਂ ਨੂੰ ਨਿੱਕੀਆਂ ਨਿੱਕੀਆਂ ਗ਼ਲਤੀਆਂ ਤੋਂ ਨਾਜਾਇਜ਼ ਕੰਡੀਸ਼ਨਾਂ ਲਗਾ ਕੇ ਕੱਢ ਰਹੀ ਹੈ ਅਤੇ ਬਹਾਲ ਕਰਨ ਤੋਂ ਭੱਜ ਰਹੀ ਮੁਲਾਜ਼ਮਾਂ ਨੂੰ 7-8 ਨੌਕਰੀ ਕਰਕੇ ਕੱਢਣ ਅਤੇ ਪੱਕੀ ਭਰਤੀ ਦੀ ਥਾਂ ਉਤੇ ਸਗੋਂ ਕੱਚੀ ਭਰਤੀ ਕਰ ਰਹੀ ਹੈ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ, ਸਲਵਿੰਦਰ ਸਿੰਘ ਪੱਟੀ, ਜੁਆਇੰਟ ਸਕੱਤਰ ਜਗਤਾਰ ਸਿੰਘ, ਸੂਬਾ ਕੈਸ਼ੀਅਰ ਬਲਜਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ, ਰਮਨਦੀਪ ਸਿੰਘ ਸੂਬਾ ਸਹਾਇਕ ਕੈਸ਼ੀਅਰ, ਸੂਬਾ ਆਗੂ ਹਰਪ੍ਰੀਤ ਸਿੰਘ ਸੋਢੀ, ਨਿਰਪਾਲ ਸਿੰਘ, ਰਣਜੀਤ ਸਿੰਘ, ਜਤਿੰਦਰ ਸਿੰਘ, ਹੀਰਾ ਸਿੰਘ, ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ, ਸੂਬਾ ਮੀਤ ਪ੍ਰਧਾਨ ਸਤਵਿੰਦਰ ਸਿੰਘ, ਪੀਆਰਟੀਸੀ ਕੰਟਰੈਕਟ ਵਰਕਰ ਆਜ਼ਾਦ ਜਥੇਬੰਦੀ ਤੇ ਸਾਰੇ ਹੀ ਡਿਪੂਆਂ ਦੇ ਆਗੂ ਸਾਹਿਬਾਨ ਸ਼ਾਮਲ ਹੋਏ।

-PTC News

 

Related Post