ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

By  Shanker Badra August 26th 2021 04:02 PM -- Updated: August 26th 2021 04:23 PM

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਾਹੀ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਅਧਿਆਪਕਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 2364 ਈਟੀਟੀ ਸਲੈਕਟਡ ਯੂਨੀਅਨ ਦੇ ਮੈਂਬਰਾਂ ਨੇ ਅੱਜ ਪਟਿਆਲਾ ਦੇ ਪਸਿਆਣਾ ਵਿਖੇ ਭਾਖੜਾ ਪੁੱਲ ਉਤੇ ਧਰਨਾ ਲਗਾ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਪੜ੍ਹੋ ਹੋਰ ਖ਼ਬਰਾਂ : ਕਾਬੁਲ ਹਵਾਈ ਅੱਡੇ 'ਤੇ 3000 ਰੁਪਏ 'ਚ ਮਿਲ ਰਹੀ ਹੈ ਪਾਣੀ ਦੀ ਬੋਤਲ , 7500 ਰੁਪਏ 'ਚ ਚਾਵਲ ਦੀ ਪਲੇਟ

ਇਸ ਦੌਰਾਨ ਅਧਿਆਪਕਾਂ ਵਿੱਚ ਰੋਸ ਵਿਖਾਈ ਦਿੱਤਾ ਅਤੇ ਉਨ੍ਹਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਇੱਕ ਈਟੀਟੀ ਅਧਿਆਪਕ ਨੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਅਤੇ ਗੋਤਾਖੋਰਾਂ ਨੇ ਸਹੀ ਸਲਾਮਤ ਬਾਹਰ ਕੱਢਿਆ ਹੈ।

ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਦਰਅਸਲ 'ਚ ਅੱਜ 2364 ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਰ ਕੇ ਸੂਬਾ ਪੱਧਰੀ ਰੈਲੀ 'ਤੇ ਗੁਪਤ ਐਕਸ਼ਨ ਕਰਨ ਬਾਰੇ ਪ੍ਰਸ਼ਾਸਨ ਨੂੰ ਅਗਾਹ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਅਧਿਆਪਕਾਂ ਵਲੋਂ ਪਟਿਆਲਾ ਸੰਗਰੂਰ ਰੋਡ 'ਤੇ ਪੈਂਦੇ ਭਾਖੜਾ ਨਹਿਰ ਦੇ ਪੁਲਾਂ 'ਤੇ ਜਾਮ ਲਗਾ ਦਿੱਤਾ ਗਿਆ।

ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ 'ਤੇ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਪੜ੍ਹੋ ਹੋਰ ਖ਼ਬਰਾਂ : ਸਰਕਾਰੀ ਬੈਂਕ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ , ਫੈਮਿਲੀ ਪੈਨਸ਼ਨ ਵਧੀ

ਇਸ ਦੌਰਾਨ ਇਕ ਅਧਿਆਪਕ ਨੇ ਨਹਿਰ ਵਿਚ ਛਾਲ ਵੀ ਮਾਰ ਦਿੱਤੀ। ਜਿਸ ਨੂੰ ਪ੍ਰਸ਼ਾਸਨ ਵਲੋਂ ਬਾਹਰ ਕੱਢਿਆ ਗਿਆ। ਫਿਲਹਾਲ ਅਧਿਆਪਕਾ ਵਲੋਂ ਮੰਗਾਂ ਮਨਵਾਉਣ ਲਈ ਸੜਕ ਜਾਮ ਕਰ ਕੇ ਧਰਨਾ ਜਾਰੀ ਰੱਖਿਆ ਗਿਆ ਹੈ। ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਇਹ ਅਧਿਆਪਕ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।

-PTCNews

Related Post