ਮੋਦੀ ਅਤੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ , ਲੋਕਾਂ ਨੇ ਮੱਝ ਮੂਹਰੇ ਬੀਨ ਬਜਾ ਕੇ ਪ੍ਰਗਟਾਇਆ ਰੋਸ

By  Shanker Badra December 10th 2020 02:42 PM -- Updated: December 10th 2020 02:45 PM

ਮੋਦੀ ਅਤੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ , ਲੋਕਾਂ ਨੇ ਮੱਝ ਮੂਹਰੇ ਬੀਨ ਬਜਾ ਕੇ ਪ੍ਰਗਟਾਇਆ ਰੋਸ:ਅੰਮ੍ਰਿਤਸਰ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਦਾ ਅੱਜ 15ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਪੰਜਾਬ ਤੋਂ ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਲਈ ਦਿੱਲੀ ਕੂਚ ਕਰ ਰਹੇ ਹਨ।

Protestors play bean infront of buffalo at Amritsar ਮੋਦੀ ਅਤੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ , ਲੋਕਾਂ ਨੇ ਮੱਝ ਮੂਹਰੇ ਬੀਨ ਬਜਾ ਕੇ ਪ੍ਰਗਟਾਇਆ ਰੋਸ

ਇਸ ਦੌਰਾਨ ਅੰਮ੍ਰਿਤਸਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੀ ਕਿਸਾਨਾਂ ਦੇ ਸਮੱਰਥਨ 'ਚ ਨਿਤਰੀਆਂ ਹਨ। ਬਾਬਾ ਦੀਪ ਸਿੰਘ ਲੋਕ ਸੇਵਾ ਸੋਸਾਇਟੀ ਵੱਲੋਂ ਅੰਮ੍ਰਿਤਸਰ ਵਿਖੇ ਸਮਾਜ ਸੇਵੀ ਸੰਸਥਾ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਗੇ ਜਾਣ ਖਿਲਾਫ਼ ਵਿਅੰਗਮਈ ਪ੍ਰਦਰਸ਼ਨ ਕਰਦਿਆਂ ਮੱਝ ਮੂਹਰੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਅੰਮ੍ਰਿਤਸਰ ਵਿਖੇ ਕੀਤੇ ਗਏ ਇਸ ਅਨੋਖੇ ਪ੍ਰਦਰਸ਼ਨ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

Protestors play bean infront of buffalo at Amritsar ਮੋਦੀ ਅਤੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ , ਲੋਕਾਂ ਨੇ ਮੱਝ ਮੂਹਰੇ ਬੀਨ ਬਜਾ ਕੇ ਪ੍ਰਗਟਾਇਆ ਰੋਸ

ਮੱਝ ਅੱਗੇ ਬੀਨ ਵਜਾਉਣ ਵਾਲੀ ਕਹਾਵਤ ਤਾਂ ਤੁਸੀਂ ਬਹੁਤ ਸੁਣੀ ਹੋਣੀ ਪਰ ਅੱਜ ਦੇਖ ਵੀ ਲਓ। ਸਮਾਜ ਸੇਵੀ ਸੰਸਥਾ ਵੱਲੋਂ ਕੇਂਦਰ ਨਾਲ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਦਾ ਵੇਖ ਕੇ ਮੱਝ ਅੱਗੇ ਬੀਨ ਵਜਾਈ ਹੈ। ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ਦੌਰਾਨ ਨੋਇਡਾ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਇਕ ਵਿਅਕਤੀ ਨੇ ਮੱਝ ਅੱਗੇ ਬੀਨ ਵਜਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਸੀ।

Protestors play bean infront of buffalo at Amritsar ਮੋਦੀ ਅਤੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ , ਲੋਕਾਂ ਨੇ ਮੱਝ ਮੂਹਰੇ ਬੀਨ ਬਜਾ ਕੇ ਪ੍ਰਗਟਾਇਆ ਰੋਸ

ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦਾ ਅੱਜ 15ਵਾਂ ਦਿਨ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਓਧਰ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ,ਉਦੋਂ ਤੱਕ ਉਹ ਅੰਦੋਲਨ ਜਾਰੀ ਰੱਖਣਗੇ ਤੇ ਇਸ ਨੂੰ ਹੋਰ ਤੇਜ਼ ਕਰਨਗੇ।

-PTCNews

Related Post