ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨਾਂ ਦੇ ਹੱਕ 'ਚ ਨਿਊਜ਼ੀਲੈਂਡ 'ਚ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ

By  Shanker Badra December 4th 2020 04:51 PM

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨਾਂ ਦੇ ਹੱਕ 'ਚ ਨਿਊਜ਼ੀਲੈਂਡ 'ਚ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ:ਆਕਲੈਂਡ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 8 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। [caption id="attachment_454896" align="aligncenter" width="300"]Protests by Punjabis in New Zealand against agricultural laws and in favor of farmers ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨਾਂ ਦੇ ਹੱਕ 'ਚ ਨਿਊਜ਼ੀਲੈਂਡ 'ਚ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ[/caption] ਇਸ ਦੌਰਾਨ ਭਾਰਤ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਚੱਲ ਰਹੇ ਸੰਘਰਸ਼ ਦਾ ਸੇਕ ਹੁਣ ਨਿਊਜ਼ੀਲੈਂਡ ਤੱਕ ਵੀ ਪਹੁੰਚ ਗਿਆ ਹੈ। ਨਿਊਜ਼ੀਲੈਂਡ 'ਚ ਬੈਠੇ ਪੰਜਾਬੀ ਨੌਜਵਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਤੇ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅਤੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਹਨ। [caption id="attachment_454895" align="aligncenter" width="300"]Protests by Punjabis in New Zealand against agricultural laws and in favor of farmers ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨਾਂ ਦੇ ਹੱਕ 'ਚ ਨਿਊਜ਼ੀਲੈਂਡ 'ਚ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ[/caption] ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਸ਼ਹਿਰ ਕੁਇਨਜ਼ ਟਾਊਨ ਸਮੇਤ ਟੋਰੰਗਾ, ਡੂਨੀਡਨ ਅਤੇ ਕੁਝ ਹੋਰ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ, ਜਿਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ, ਪੰਜਾਬੀ ਮੁੰਡੇ-ਕੁੜੀਆਂ ਨੇ ਜਿੱਥੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ, ਉੱਥੇ ਹੀ ਭਾਰਤ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣ ਅਤੇ ਖੇਤੀਬਾੜੀ ਸਬੰਧੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ। [caption id="attachment_454898" align="aligncenter" width="300"]Protests by Punjabis in New Zealand against agricultural laws and in favor of farmers ਖੇਤੀ ਕਾਨੂੰਨਾਂ ਦੇ ਵਿਰੋਧ 'ਚ ਤੇ ਕਿਸਾਨਾਂ ਦੇ ਹੱਕ 'ਚ ਨਿਊਜ਼ੀਲੈਂਡ 'ਚ ਪੰਜਾਬੀਆਂ ਵੱਲੋਂ ਰੋਸ ਪ੍ਰਦਰਸ਼ਨ[/caption] ਇਸ ਮੌਕੇ ਕੁਇਨਜ਼ ਟਾਊਨ ਵਿਖੇ ਹੋਏ ਧਰਨੇ 'ਚ ਪਹੁੰਚੇ ਵਿਵੇਕ, ਅਮਨਪ੍ਰੀਤ ਕੌਰ, ਅਮਨਦੀਪ ਸਿੰਘ, ਰਾਜਵਿੰਦਰ ਕੌਰ, ਮਨਵੀਰ ਕੌਰ, ਮਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਜੇਕਰ ਅੱਜ ਨੌਜਵਾਨ ਵਿਦੇਸ਼ਾਂ ਤੱਕ ਪਹੁੰਚੇ ਹਨ ਤਾਂ ਉਨ੍ਹਾਂ 'ਚ ਬਹੁ-ਗਿਣਤੀ ਉਹ ਹਨ, ਜੋ ਕਿਸਾਨ ਪਰਿਵਾਰਾਂ 'ਚੋਂ ਹਨ ਅਤੇ ਕਿਸਾਨ ਪਰਿਵਾਰਾਂ ਦੀ ਕਮਾਈ 'ਤੇ ਹੀ ਇੱਥੋਂ ਤੱਕ ਪਹੁੰਚੇ ਹਨ। ਉਨ੍ਹਾਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਹ ਵਿਦੇਸ਼ਾਂ ਤੋਂ ਉਨ੍ਹਾਂ ਦੇ ਨਾਲ ਹਨ ਅਤੇ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕਰਦੇ ਹਨ। -PTCNews

Related Post