ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

By  Shanker Badra September 6th 2021 09:27 AM

ਚੰਡੀਗੜ੍ਹ : ਪੰਜਾਬ ਵਿੱਚ PRTC ਅਤੇ ਪਨਬੱਸ ਬੱਸਾਂ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ। ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਹੜਤਾਲ ਕੀਤੀ ਜਾ ਰਹੀ ਹੈ, ਜਿਸ ਨਾਲ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ। ਸਰਕਾਰ ਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਦਰਅਸਲ 'ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾਸੀ। ਉਥੇ ਹੀ ਯੂਨੀਅਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੜਤਾਲ ਵਿੱਚ ਉਹਨਾਂ ਦਾ ਸਾਥ ਦੇਣ ਤੇ ਇਸ ਵਿਭਾਗ ਨੂੰ ਬਚਾਉਣ ਵਿੱਚ ਉਹਨਾਂ ਦੀ ਮਦਦ ਕਰਨ। ਠੇਕਾ ਕਰਮਚਾਰੀਆਂ ਨਾਲ ਸਬੰਧਤ ਯੂਨੀਅਨ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਜਦੋਂ ਤੱਕ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਹੜਤਾਲ ਰੱਦ ਨਹੀਂ ਕੀਤੀ ਜਾਵੇਗੀ।

ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਸ ਹੜਤਾਲ ਨੂੰ ਦੇਖਦਿਆਂ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਵੱਲੋਂ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚ ਸਰਵਿਸ ਖਤਮ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ ਤਾਂ ਕਿ ਹੜਤਾਲ ਨੂੰ ਰੱਦ ਕਰਵਾਇਆ ਜਾ ਸਕੇ। ਇਸਦੇ ਨਾਲ-ਨਾਲ ਆਊਟਸੋਰਸਿੰਗ ਵਾਲੀ ਕੰਪਨੀ ਨੂੰ ਵੀ ਨੋਟਿਸ ਜਾਰੀ ਕਰ ਕੇ ਕਰਮਚਾਰੀਆਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ।

ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਉਥੇ ਹੀ ਜੇਕਰ ਠੇਕਾ ਕਰਮਚਾਰੀ ਹੜਤਾਲ ਕਰ ਕੇ ਬੱਸਾਂ ਦਾ ਚੱਕਾ ਜਾਮ ਕਰ ਦਿੰਦੇ ਹਨ ਤਾਂ ਇਸ ਨਾਲ ਸਰਕਾਰ ਨੂੰ ਵੱਡੇ ਪੱਧਰ ’ਤੇ ਨੁਕਸਾਨ ਉਠਾਉਣਾ ਪੈ ਸਕਦਾ ਹੈ। ਇਕ ਦਿਨ ਦੀ ਹੜਤਾਲ ਨਾਲ ਸਰਕਾਰ ਨੂੰ 50-60 ਲੱਖ ਤੋਂ ਵੱਧ ਦਾ ਕੁਲੈਕਸ਼ਨ ਨੁਕਸਾਨ ਹੋਵੇਗਾ। ਇਹ ਹੜਤਾਲ ਇਕ ਦਿਨ ਤੋਂ ਵੱਧ ਚੱਲਦੀ ਹੈ ਤਾਂ ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਕੁਲੈਕਸ਼ਨ ਨੁਕਸਾਨ ਹੋਵੇਗਾ। ਦੂਜੇ ਪਾਸੇ ਹੜਤਾਲ ਕਾਰਨ ਜਨਤਾ ਨੂੰ ਵੀ ਬਹੁਤ ਪ੍ਰੇਸ਼ਾਨੀਆਂ ਉਠਾਉਣੀਆਂ ਪੈਣਗੀਆਂ।

ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਦੱਸ ਦਈਏ ਕਿ 4 ਸਤੰਬਰ ਨੂੰ ਪੰਜਾਬ ਰੋਡਵੇਜ਼/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੁਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ ਸੀ। ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਸਾਨੂੰ ਲੰਮੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਤੇ ਹੁਣ ਉਹਨਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ ,ਜਿਸ ਕਰਕੇ ਉਹ 6 ਸਤੰਬਰ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ ਤੇ 7 ਤਾਰੀਖ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ’ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ , ਜਾਣੋਂ ਕਿਉਂ

ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ,ਜਿਸ ਵਿੱਚ ਜਨਤਕ ਮੰਗ 10,000 ਸਰਕਾਰੀ ਬੱਸਾਂ ਦਾ ਫਲੀਟ ਕੀਤਾ ਜਾਵੇ ਅਤੇ ਸਰਕਾਰੀ ਟਰਾਂਸਪੋਰਟ ਵਿੱਚ ਠੇਕੇ 'ਤੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ 6 ਸਤੰਬਰ 2021 ਤੋਂ ਹੋ ਰਹੀ ਅਣਮਿਥੇ ਸਮੇਂ ਦੀ ਹੜਤਾਲ ਵਿੱਚ ਸਮੂਹ ਜਨਤਕ, ਟਰੇਡ, ਮਜਦੂਰ, ਮੁਲਾਜ਼ਮ, ਸਟੂਡੈਂਟਸ ਯੂਨੀਅਨਾਂ ਅਤੇ ਆਮ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ।

-PTCNews

Related Post