ਪੀ.ਆਰ.ਟੀ.ਸੀ.ਨੇ ਬੱਸ ਕਿਰਾਇਆ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

By  Shanker Badra May 23rd 2018 06:02 PM

ਪੀ.ਆਰ.ਟੀ.ਸੀ.ਨੇ ਬੱਸ ਕਿਰਾਇਆ ਵਧਾਉਣ ਲਈ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਤੇ ਪੰਜਾਬ ਵਿਚ ਬੱਸਾਂ ਦੇ ਕਿਰਾਏ ਵਧਣੇ ਤਹਿ ਹਨ।PRTC Bus Rent To increase punjab govt  Written letterਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵਲੋਂ ਪੰਜਾਬ ਸਰਕਾਰ ਨੂੰ 6 ਪੈਸੇ ਪ੍ਰਤੀ ਕਿਲੋਮੀਟਰ ਕਿਰਾਇਆ ਵਧਾਉਣ ਲਈ ਇਕ ਪੱਤਰ ਲਿਖਿਆ ਗਿਆ ਹੈ।PRTC Bus Rent To increase punjab govt  Written letterਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨਾਰੰਗ ਅਨੁਸਾਰ ਪੀ.ਆਰ.ਟੀ.ਸੀ.ਰੋਜ਼ਾਨਾ 80 ਹਜ਼ਾਰ ਲੀਟਰ ਡੀਜ਼ਲ ਦੀ ਵਰਤੋਂ ਕਰਦਾ ਹੈ ਅਤੇ ਪਿਛਲੇ 6 ਮਹੀਨਿਆਂ ਵਿਚ ਡੀਜ਼ਲ ਦੀ ਕੀਮਤ ਵਿਚ 6 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ ਜਿਸ ਨਾਲ 4 ਲੱਖ 80 ਹਜ਼ਾਰ ਰੁਪਏ ਦਾ ਰੋਜ਼ਾਨਾ ਘਾਟਾ ਸਹਿਣਾ ਪੈ ਰਿਹਾ ਹੈ।PRTC Bus Rent To increase punjab govt Written letterਉਨ੍ਹਾਂ ਅਨੁਸਾਰ ਚੰਡੀਗੜ੍ਹ ਵਿਖੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਲੋਂ ਬਣਾਈ ਜਾ ਰਹੀ ਹੈ ਅਤੇ ਵਾਧੇ ਦੀ ਪਰੋਪੋਜ਼ਲ ਸਟੇਟ ਟਰਾਂਸਪੋਰਟ ਕਮਿਸ਼ਨਰ (STC) ਵਲੋਂ ਸਰਕਾਰ ਨੂੰ ਭੇਜੀ ਜਾਵੇਗੀ।ਇਸ ਤਜ਼ਵੀਜ਼ ਦੇ ਤਹਿਤ ਆਉਂਦੇ ਦਿਨਾਂ ਤੱਕ ਬੱਸਾਂ ਦੇ ਕਿਰਾਇਆ ਸਰਕਾਰ ਵਲੋਂ ਵਧਾਏ ਜਾ ਸਕਦੇ ਹਨ।

-PTCNews

Related Post