ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

By  Shanker Badra December 7th 2021 09:10 AM

ਚੰਡੀਗੜ੍ਹ : ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਹੋ ਗਿਆ ਹੈ ,ਕਿਉਂਕਿ PRTC ,ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਇਸ ਦੌਰਾਨ 27 ਡਿਪੂਆਂ ਦੀਆਂ 2700 ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ ਅਤੇ ਕਰੀਬ 7000 ਮੁਲਾਜ਼ਮ ਹੜਤਾਲ 'ਤੇ ਰਹਿਣਗੇ। ਇਸ ਦੇ ਨਾਲ ਹੀ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੰਗਲਵਾਰ ਤੋਂ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਰਹਿਣਗੇ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਰੋਸਾ ਦੇ ਕੇ ਕੰਮ ਚਲਾ ਰਹੀ ਹੈ। ਜਦੋਂਕਿ ਯੂਨੀਅਨ ਆਪਣੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਬੇ ਸਮੇਂ ਤੋਂ ਮੰਗ ਕਰ ਰਿਹਾ ਹੈ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ,ਫ਼ਿਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਭਰੋਸਾ ਦਿੱਤਾ ਅਤੇ ਫ਼ਿਰ 12 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਇਸ ਮਗਰੋਂ 22 ਨਵੰਬਰ ਨੂੰ ਫ਼ਿਰ ਟਰਾਂਸਪੋਰਟ ਮੰਤਰੀ ਰਾਜਾ ਵੜਿੰਗਨੇ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਕਿ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ ਪਰ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ,ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜ਼ਾਨੇ ਵਿਚੋਂ ਨਹੀਂ ਪਾਈ ਜਾਂਦੀ। ਉਹਨਾਂ ਕਿਹਾ ਸਰਕਾਰ ਪਨਬੱਸ ਅਤੇ PRTC ਬੱਸਾਂ ਬੈਂਕਾਂ ਤੋਂ ਕਰਜ਼ਾ ਲੈ ਕੇ ਪਾ ਰਹੀ ਹੈ ਅਤੇ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਫੋਕੀ ਵਾਹ -ਵਾਹ ਖੱਟ ਰਹੀ ਹੈ ਪ੍ਰੰਤੂ ਸਰਕਾਰ ਦਾ ਇਹਨਾਂ ਬੱਸਾਂ ਨਾਲ ਕੋਈ ਸਬੰਧ ਨਹੀਂ ਹੈ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਉਹਨਾਂ ਕਿਹਾ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਇਹ ਹਵਾ ਵਿੱਚ ਤਲਵਾਰਾਂ ਮਾਰਨ ਤੇ ਚੋਣਾਂਵੀ ਜੁੰਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ। ਹੁਣ ਵੀ ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਬਿਜਾਏ ਸਮੂਹ ਸਟਾਫ ਮੈਂਬਰਾਂ 'ਤੇ ਪਰਚੇ ਕਰ ਰਹੀ ਹੈ ਤੇ ਡਰਾਉਣ ਧਮਕਾਉਣ 'ਤੇ ਲੱਗੀ ਹੈ ,ਜਿਸ ਨੂੰ ਟਰਾਂਸਪੋਰਟ ਕਾਮਾ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਤੇ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰੇਗੀ।

ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ , ਪੜ੍ਹੋ ਪੂਰਾ ਮਾਮਲਾ

ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ , 10 ਹਜ਼ਾਰ ਸਰਕਾਰੀ ਬੱਸਾਂ ਕਰਨ , ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਅਡਵਾਂਸ ਬੁੱਕਰ, ਡਾਟਾ ਐਂਟਰੀ ਉਪਰੇਟਰਾਂ ਦੀ ਤਨਖਾਹ ਵਿੱਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ 'ਤੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ।

-PTCNews

Related Post