ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ 55 ਅਧਿਆਪਕਾਂ ਨੂੰ ਸਟੇਟ ਅਵਾਰਡ ਤੇ 17 ਨੂੰ ਦੇਵੇਗਾ ਪ੍ਰਸ਼ੰਸਾ ਪੱਤਰ

By  Jashan A September 4th 2019 09:44 PM

ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ 55 ਅਧਿਆਪਕਾਂ ਨੂੰ ਸਟੇਟ ਅਵਾਰਡ ਤੇ 17 ਨੂੰ ਦੇਵੇਗਾ ਪ੍ਰਸ਼ੰਸਾ ਪੱਤਰ

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਹੋਣਗੇ ਮੁੱਖ ਮਹਿਮਾਨ

ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ 'ਚ ਹੋਵੇਗਾ ਰਾਜ ਪੱਧਰੀ ਸਨਮਾਨ ਸਮਾਗਮ

ਮੋਹਾਲੀ: ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ ਤੇ ਅਧਿਆਪਕ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਜਾਂਦਾ ਹੈ।

5 ਸਤੰਬਰ 2019 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ 55 ਅਧਿਆਪਕਾਂ ਨੂੰ ਸਟੇਟ ਅਵਾਰਡ ਨਾਲ ਨਿਵਾਜਣਗੇ।

ਹੋਰ ਪੜ੍ਹੋ:ਜਾਣੋ ਕੌਣ ਬਣ ਸਕੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ, ਇਹ ਯੋਗਤਾ ਹੋਈ ਜ਼ਰੂਰੀ!

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਅਵਾਰਡ ਤੋਂ ਇਲਾਵਾ 17 ਅਧਿਆਪਕਾਂ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ।ਸਿੱਖਿਆ ਵਿਭਾਗ ਦੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਅਧਿਆਪਕ ਸਟੇਟ ਅਵਾਰਡ ਅਤੇ ਅਧਿਆਪਕ ਵਿਸ਼ੇਸ਼ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੀਆਂ ਸੂਚੀਆਂ ਦੇਰ ਸ਼ਾਮ ਜਾਰੀ ਕਰ ਦਿੱਤੀਆਂ ਗਈਆਂ ਹਨ।

ਇੰਦਰਜੀਤ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦਪੰਜਾਬ ਨੇ ਦੱਸਿਆ ਕਿ ਇਹਨਾਂ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਨੂੰ 5 ਸਤੰਬਰ ਅਧਿਆਪਕ ਦਿਵਸ ਮੌਕੇ ਹੋਣ ਵਾਲੇ ਸਨਮਾਨ ਸਮਾਰੋਹ ਵਾਲੇ ਸਥਾਨ 'ਤੇ 8.30 ਵਜੇ ਪਹੁੰਚਣ ਲਈ ਸੱਦਾ ਵੀ ਦੇ ਦਿੱਤਾ ਗਿਆ ਹੈ।

-PTC News

Related Post