PSGPC ਨੇ ਦਿੱਤਾ ਬੀਬੀ ਜਗੀਰ ਕੌਰ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ

By  Baljit Singh July 9th 2021 06:33 PM

ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਨੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਬੀਬੀ ਜਗੀਰ ਕੌਰ ਦੀ ਮੰਗ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਅਕਾਲ ਤਖਤ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ।

ਪੜੋ ਹੋਰ ਖਬਰਾਂ: ਪੰਜਾਬ ‘ਚ ਹੋਰ ਵਧਿਆ ਬਿਜਲੀ ਸੰਕਟ, ਤਲਵੰਡੀ ਸਾਬੋ ਪਾਵਰ ਪਲਾਂਟ ਦੇ ਤਿੰਨੋ ਯੂਨਿਟ ਬੰਦ

ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਪੀਐੱਸਜੀਪੀਸੀ ਨੇ ਕਿਹਾ ਹੈ ਕਿ ਕਮੇਟੀ ਜ਼ੀਰੋ ਲਾਈਨ ’ਤੇ ਵਫ਼ਦ ਦਾ ਸਵਾਗਤ ਕਰੇਗੀ ਅਤੇ ਵਫਦ ਦੇ ਲਈ ਸਾਰੇ ਪ੍ਰਬੰਧ ਕਰੇਗੀ। ਇਸ ਦੇ ਨਾਲ ਹੀ ਪੀਐੱਸਜੀਪੀਸੀ ਨੇ ਕਿਹਾ, “ਅਸੀਂ ਬੀਬੀ ਜਗੀਰ ਕੌਰ, ਪ੍ਰਧਾਨ ਐੱਸਜੀਪੀਸੀ ਭਾਰਤ ਦੀ ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਦਾ ਸਵਾਗਤ ਕਰਦੇ ਹਾਂ।

ਪੜੋ ਹੋਰ ਖਬਰਾਂ: ਅਯੁੱਧਿਆ ਦੀ ਸਰਊ ਨਦੀ ‘ਚ ਡੁੱਬੇ ਇਕੋ ਪਰਿਵਾਰ ਦੇ 12 ਲੋਕ, ਬਚਾਅ ਮੁਹਿੰਮ ਜਾਰੀ

ਪੀਐੱਸਜੀਪੀਸੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਸ਼ਾਂਤੀ ਨੂੰ ਇੱਕ ਮੌਕਾ ਦੇਣ ਦੀ ਵੀ ਅਪੀਲ ਕੀਤੀ। ਪੱਤਰ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ ਕੋਵੀਡ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ ਅਤੇ ਲਾਂਘਾ ਮੁੜ ਖੋਲ੍ਹਣ ਵਿਚ ਕੋਈ ਮੁਸ਼ਕਲ ਨਹੀਂ ਹੈ।

ਪੜੋ ਹੋਰ ਖਬਰਾਂ: ਬੰਗਲਾਦੇਸ਼: ਨੂਡਲਜ਼ ਫੈਕਟਰੀ ’ਚ ਲੱਗੀ ਭਿਆਨਕ ਅੱਗ, 40 ਮਜ਼ਦੂਰਾਂ ਦੀ ਮੌਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲ ਤਖਤ ਜਥੇਦਾਰ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲਣ ਦੀ ਅਪੀਲ ਕੀਤੀ ਸੀ।

-PTC News

Related Post