Punjab Breaking News Live: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ
ਟੀਵੀ ਸੀਰੀਅਲ 'ਸਾਥ ਨਿਭਾਨਾ ਸਾਥੀਆ 2' ਅਤੇ 'ਕੁੰਡਲੀ ਭਾਗਿਆ' ਫੇਮ ਆਕਾਂਕਸ਼ਾ ਜੁਨੇਜਾ ਹਾਲ ਹੀ 'ਚ ਆਨਲਾਈਨ ਖਾਣਾ ਮੰਗਵਾਉਣ ਲਈ ਧੋਖਾਧੜੀ ਦਾ ਸ਼ਿਕਾਰ ਹੋ ਗਈ ਹੈ। ਉਸ ਨੇ ਨੂੰ ਦੱਸਿਆ ਕਿ ਕੰਪਨੀ ਦੇ ਕਾਰਜਕਾਰੀ ਦੇ ਤੌਰ 'ਤੇ ਇੱਕ ਸਾਈਬਰ ਲਿੰਕ 'ਤੇ ਕਲਿੱਕ ਕਰਨ ਲਈ ਕਿਹਾ। ਉਸਨੇ ਦੱਸਿਆ, “ਜਿਵੇਂ ਹੀ ਮੈਂ ਕੱਲਿਕ ਕੀਤਾ, 5-5 ਮਿੰਟਾਂ ਵਿੱਚ 3 ਵਾਰ ਮੇਰੇ ਖਾਤੇ ਤੋਂ 10,000-10,000 ਰੁਪਏ ਤਿੰਨ ਵਾਰ ਕੱਟੇ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਮਾਨ ਨੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਰਹੱਦ ਪਾਰੋਂ ਆਈ 20 ਕਿੱਲੋ ਹੈਰੋਇਨ ਦੀ ਖੇਪ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
In a major breakthrough against trans-border narcotic smuggling networks, SSOC #Fazilka recovered 20 Kg Heroin after arresting two persons.
— DGP Punjab Police (@DGPPunjabPolice) July 23, 2023
Arrested persons picked up the drug consignment from Village Hasta Kalan which was air-dropped with the help of drones. (1/2) pic.twitter.com/j91lZWk0bZ
ਟਵਿਟਰ ਦੇ ਲੋਗੋ 'ਚ ਬਦਲਾਅ ਦੀ ਸੰਭਾਵਨਾ ਹੈ। ਇਸ ਦੇ ਲਈ ਟਵਿਟਰ ਦੇ ਮਾਲਕ ਐਲੋਨ ਮਸਕ ਤੋਂ ਵੱਡਾ ਸੰਕੇਤ ਮਿਲਿਆ ਹੈ। ਮਸਕ ਨੇ ਟਵੀਟ ਕਰਕੇ ਇਸ ਬਾਰੇ ਸੰਕੇਤ ਦਿੱਤੇ ਹਨ। ਅਜਿਹੇ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਟਵਿੱਟਰ ਲੋਗੋ ਬਰਡ ਦੀ ਜਗ੍ਹਾ ਨਵਾਂ ਲੋਗੋ ਤੈਅ ਕੀਤਾ ਜਾ ਸਕਦਾ ਹੈ। ਐਲੋਨ ਮਸਕ ਨੇ ਟਵਿੱਟਰ ਦੇ ਲੋਗੋ ਨੂੰ ਬਦਲਣ ਅਤੇ ਇਸਨੂੰ ਐਕਸ ਲੋਗੋ ਨਾਲ ਬਦਲਣ ਦੀ ਯੋਜਨਾ ਬਣਾਈ ਹੈ। ਜੇਕਰ ਕੋਈ ਢੁਕਵਾਂ ਡਿਜ਼ਾਇਨ ਮਿਲਦਾ ਹੈ ਤਾਂ ਜਲਦ ਹੀ ਇਸਨੂੰ ਦੁਨੀਆਂ ਦੇ ਸਾਹਮਣੇ ਸਪੁਰਦ ਕੀਤਾ ਜਾਵੇਗਾ।
ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਉੱਤਰੀ ਭਾਰਤ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਜਪਾ ਪੰਜਾਬ ਦੇ ਪ੍ਰਧਾਨ ਨੇ ਹੋਰ ਸੂਬਾਈ ਆਗੂਆਂ ਨਾਲ ਪਟਿਆਲਾ ਦੇ ਪਿੰਡਾਂ ਬੋਲੜਹ, ਬੁਲਾਰਹੀਆਂ ਅਤੇ ਰਾਠੀਆਂ ਦਾ ਦੌਰਾ ਕੀਤਾ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ 24 ਤੇ 25 ਜੁਲਾਈ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਫੈਸਲਾ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਕਰਨ ਸਬੰਧੀ ਭੇਜੀ ਗਈ ਚਿੱਠੀ ਤੋਂ ਬਾਅਦ ਫੈਸਲਾ ਲਿਆ ਹੈ।
ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਦੀ ਦਾਣਾ ਮੰਡੀ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਲਾਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਜਿਸ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।
ਚੰਡੀਗੜ੍ਹ ਵਿੱਚ ਸਵੇਰੇ 8.30 ਵਜੇ ਤੋਂ ਹੁਣ ਤੱਕ 4.8 ਮਿਲੀਮੀਟਰ ਮੀਂਹ ਪਿਆ ਹੈ। ਇਸ ਕਾਰਨ ਡੱਡੂਮਾਜਰਾ ਤੋਂ ਮੁੱਲਾਂਪੁਰ ਨਿਊ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਇਸ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ। ਟਰੈਫਿਕ ਪੁਲੀਸ ਨੇ ਟਵਿਟ ਕਰ ਜਾਣਕਾਰੀ ਸਾਂਝੀ ਕੀਤੀ।
#TrafficAdvisory:-
— Chandigarh Traffic Police (@trafficchd) July 22, 2023
The general public is being informed that there is no overflowing water on the bridge on Patiala ki Rao choe from Village Dadu Majra towards Mullanpur Punjab side, hence the road is open for traffic. pic.twitter.com/Ja6QvVXhpC
ਘਨੌਰ ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਟਾਂਗਰੀ ਨੇੜਲੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਪਿੰਡਾਂ ਸੱਸੀ, ਸੱਸਾ ਆਦਿ ਪਿੰਡਾਂ ਨੂੰ ਵੀ ਸੁਚੇਤ ਕੀਤਾ ਗਿਆ ਹੈ।ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ, ਖਾਸਕਰ ਜਿੱਥੇ ਪਹਿਲਾਂ ਹੜ੍ਹ ਆਇਆ ਸੀ, ਉਨ੍ਹਾਂ ਸਾਰੇ ਖੇਤਰਾਂ ਲਈ ਪੂਰੀ ਤਰ੍ਹਾਂ ਚੌਕਸ ਹੈ। ਪ੍ਰਸ਼ਾਸਨ ਵਲੋਂ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ,ਫਿਲਹਾਲ ਵੱਡੀ ਨਦੀ ਸਬੰਧੀ ਚਿੰਤਾ ਦੀ ਕੋਈ ਗੱਲ ਨਹੀਂ ਹੈ। ਇਸ ਲਈ ਲੋਕ ਹੜ੍ਹ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਵੀ ਯਕੀਨ ਨਾ ਕਰਨ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਗਰ ਪੰਚਾਇਤ ਮਾਹਿਲਪੁਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸ਼ੀਸ਼ਪਾਲ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਮੁਲਜ਼ਮ ਜੂਨੀਅਰ ਸਹਾਇਕ ਨੂੰ ਰਵਿੰਦਰ ਕੁਮਾਰ ਵਾਸੀ ਊਨਾ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਜਾਂ ਇਨ੍ਹਾਂ ਵਿੱਚ ਪਾਣੀ ਦੇ ਵਹਾਅ `ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣ ਜਾਂ ਨਾਲਿਆਂ ਨੂੰ ਵਾਹ ਕੇ ਨਜ਼ਾਇਜ ਕਬਜ਼ਾ ਕਰਨ `ਤੇ ਪਾਬੰਦੀ ਲਗਾਉਂਦੇ ਹੋਏ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪਾਣੀ ਦੇ ਨਿਕਾਸ ਲਈ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਨਾ ਕੀਤਾ ਜਾਵੇ।
ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਦੇ ਤੇਜ ਵਹਾਅ ਨਾਲ ਠਾਕਰਪੁਰ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਿੰਡਾ ਦੇ ਖੇਤਾਂ ਅੰਦਰ ਦਾਖਿਲ ਹੋਇਆ ਰਾਵੀ ਦਰਿਆ ਦਾ ਪਾਣੀ ਪਿੰਡ ਠਾਕਰਪੁਰ ਸਥਿਤ ਬੀਐਸਐੱਫ ਦੀ ਪੋਸਟ ਅੰਦਰ ਪਾਣੀ ਦਾਖਿਲ ਹੋਣ ਦਾ ਬਣਿਆ ਖ਼ਦਸ਼ਾ ਮੌਕੇ ‘ਤੇ ਪਹੁੰਚਿਆ ਜਿਲ੍ਹਾ ਪ੍ਰਸ਼ਾਸਨ ਪਾੜ ਨੂੰ ਬੰਦ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼
ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ 8 ਸਾਲਾਂ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ 31 ਸਾਲਾਂ ਸਿੱਖ ਕਿਸਾਨ ਦੀ ਸਾਲ 2020 ਚ ਮੌਤ ਹੋ ਗਈ ਸੀ ਜਿਸ ਨੂੰ ਕਾਰਨੇਗੀ ਹੀਰੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਐਵਾਰਡ ਉੱਤਰੀ ਅਮਰੀਕਾ ਦਾ ਸਭ ਤੋਂ ਵੱਡਾ ਸਨਮਾਨ ਹੈ।
ਦੱਸ ਦਈਏ ਕਿ ਫਰਿਜ਼ਨੋ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ 5 ਅਗਸਤ 2020 ਨੂੰ ਰੀਡਲੇ ਵਿੱਚ ਕਿੰਗਜ਼ ਰਿਵਰ ਤੋਂ ਸਾਮੰਥਾ ਕਰੂਜ਼ ਪੇਡਰੋ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮੌਤ ਹੋ ਗਈ ਸੀ।
ਅੱਜ UPSC ਦੀ ਸਾਡੇ ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੈਂਟਰ ਖੋਲ੍ਹਣ ਲਈ ਮੀਟਿੰਗ ਕਰ ਰਹੇ ਹਾਂ। ਜਲਦੀ ਹੀ ਪੰਜਾਬ ‘ਚ UPSC ਦੀ ਕੋਚਿੰਗ ਦੀ ਸ਼ੁਰੂਆਤ ਹੋਵੇਗੀ। ਸਾਡੇ ਪੰਜਾਬ ਦੇ ਨੌਜਵਾਨ ਪੜ੍ਹ ਲਿਖ ਕੇ ਵਧੀਆ ਅਫ਼ਸਰ ਬਣਨਗੇ।
ਅੱਜ UPSC ਦੀ ਸਾਡੇ ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੈਂਟਰ ਖੋਲ੍ਹਣ ਲਈ ਮੀਟਿੰਗ ਕਰ ਰਹੇ ਹਾਂ…ਜਲਦੀ ਹੀ ਪੰਜਾਬ ‘ਚ UPSC ਦੀ ਕੋਚਿੰਗ ਦੀ ਸ਼ੁਰੂਆਤ ਹੋਵੇਗੀ..ਸਾਡੇ ਪੰਜਾਬ ਦੇ ਨੌਜਵਾਨ ਪੜ੍ਹ ਲਿਖ ਕੇ ਵਧੀਆ ਅਫ਼ਸਰ ਬਣਨਗੇ… pic.twitter.com/nIV460Mwie
— Bhagwant Mann (@BhagwantMann) July 22, 2023
ਸ੍ਰੀ ਦਰਬਾਰ ਸਾਹਿਬ ਨੇੜਲੇ ਵਿਰਾਸਤੀ ਮਾਰਗ ਨੇ ਦਰਿਆ ਦਾ ਰੂਪ ਧਾਰ ਲਿਆ ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲਿਆਂ ਦੇਸ਼ ਵਿਦੇਸ਼ ਦੀਆਂ ਸੰਗਤ ਖੱਜਲ ਖੁਆਰ ਹੋ ਰਹੀਆਂ ਹਨ।
ਲੁਧਿਆਣਾ ਪੁਲਿਸ ਨੇ ਕੈਨੇਡਾ ਦੇ ਰਹਿਣ ਵਾਲੇ ਐਨ ਆਰ ਆਈ ਬਰਿੰਦਰ ਸਿੰਘ ਬਿੰਦਾ ਦੇ ਕਤਲ ਦੀ ਗੁੱਥੀ ਨੂੰ 36 ਘੰਟਿਆਂ ਦੇ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ 4 ਸੁਪਾਰੀ ਕਿੱਲਰ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਪਿੰਡ ਲਲਤੋਂ ਕਲਾਂ ਦੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮਾਮਲੇ ਸਬੰਧੀ ਪੁਲਿਸ ਵੱਲੋਂ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਭਾਖੜਾ ਡੈਮ ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ
ਨੰਗਲ ਪ੍ਰਸ਼ਾਸਨ ਨੇ ਸਤਲੁਜ ਦੇ ਨਜਦੀਕੀ ਪਿੰਡਾਂ ਨੂੰ ਕੀਤਾ ਅਲਰਟ
1651 ਫੁੱਟ ਤੱਕ ਪਹੁੰਚਿਆਂ ਭਾਖੜਾ ਦੇ ਪਾਣੀ ਦਾ ਪੱਧਰ
ਖ਼ਤਰੇ ਦੇ ਨਿਸ਼ਾਨ ਤੋਂ 28.51 ਫੁੱਟ ਹੇਠਾਂ ਹੈ ਪਾਣੀ ਦਾ ਪੱਧਰ
ਲੁਧਿਆਣਾ ਦੇ ਡਵੀਜ਼ਨ ਨੰਬਰ ਤਿੰਨ ਚ ਆਟੋ ਚੋਰੀ ਕਰਨ ਵਾਲੇ ਤਿੰਨ ਮੁਲਜ਼ਮ ਹਵਾਲਾਤ ਤੋੜ ਕੇ ਫਰਾਰ ਹੋ ਗਏ ਹਨ। ਤਿੰਨਾਂ ਨੂੰ ਪੁਲਿਸ ਨੇ ਆਟੋ ਚੋਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਅੱਜ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਣਾ ਸੀ,ਪਰ ਉਸ ਤੋਂ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ‘ਚੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਹੁਕਮਾਂ ਤੇ ਥਾਣਾ ਡਵੀਜਨ ਨੰਬਰ 3 ਦੇ ਐਸਐਚਓ ਸੰਜੀਵ ਕਪੂਰ ਸਣੇ ਮੁਨਸ਼ੀ ਅਤੇ ਇੱਕ ਸਿਪਾਹੀ ਤੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਸਪੈਂਸ਼ਨ ਆਰਡਰ ਜਾਰੀ ਕਰ ਦਿੱਤੇ ਹਨ। ਦੇਰ ਰਾਤ ਦਾ ਇਹ ਪੂਰਾ ਮਾਮਲਾ ਹੈ।
Punjab Breaking News Live: ਸੁਲਤਾਨਪੁਰ ਲੋਧੀ ‘ਚ ਇੱਕ ਥਾਂ ‘ਤੇ ਬੰਨ੍ਹ ਟੁੱਟ ਗਿਆ ਹੈ। ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦੇ ਟੁੱਟਣ ਨਾਲ ਲੋਕ ਪ੍ਰੇਸ਼ਾਨ ਹੋਏ ਪਏ ਹਨ। ਜਿਸ ਦੇ ਚੱਲਦੇ ਲੋਕਾਂ ਦਾ ਪ੍ਰਸ਼ਾਸਨ ਖਿਲਾਫ ਅੱਧੀ ਰਾਤ ਨੂੰ ਰੋਸ ਪ੍ਰਦਰਸ਼ਨ ਕੀਤਾ।
- PTC NEWS