Punjab Breaking News Live: ਤਹਿਸੀਲ ਦਫਤਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਰਹੇਗੀ ਜਾਰੀ
ਮਣੀਪੁਰ ਮੁੱਦੇ 'ਤੇ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ 28 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ
ਸੰਗਰੂਰ ਦੇ ਲਹਿਰਾਗਾਗਾ ’ਚ ਵਾਪਰਿਆ ਵੱਡਾ ਹਾਦਸਾ
ਜ਼ਹਿਰੀਲੀ ਗੈਸ ਚੜ੍ਹਨ ਨਾਲ ਇੱਕ ਸਫਾਈ ਮੁਲਾਜ਼ਮ ਦੀ ਮੌਤ
3 ਸਫਾਈ ਮੁਲਾਜ਼ਮਾਂ ਦੀ ਹਾਲਤ ਗੰਭੀਰ
ਸੀਵਰਜੇ ਦੀ ਸਫਾਈ ਦੌਰਾਨ ਢੱਕਣ ਖੋਲ੍ਹਣ ਪਿੱਛੋਂ ਚੜੀ ਗੈਸ
ਲਹਿਰਾਗਾਗਾ ਦੇ ਵਾਰਡ ਨੰਬਰ 2 ’ਚ ਵਾਟਰ ਵਰਕਸ ਨੇੜੇ ਦੀ ਘਟਨਾ
ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਕਰਮਚਾਰੀਆਂ ਨੂੰ 12 ਮਹੀਨੇ ਦੀ ਮੈਟਰਨਿਟੀ ਲੀਵ ਅਤੇ 1 ਮਹੀਨੇ ਦੀ ਪੇਟਰਨਿਟੀ ਲੀਵ ਦੇਵੇਗੀ। ਇੱਥੇ ਸਿੱਕਮ ਰਾਜ ਸਿਵਲ ਸੇਵਾ ਅਧਿਕਾਰੀ ਐਸੋਸੀਏਸ਼ਨ (ਐਸ.ਐਸ.ਸੀ.ਐਸ.ਓ.ਏ) ਦੀ ਸਾਲਾਨਾ ਆਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਕਰਮਚਾਰੀਆਂ ਨੂੰ ਲਾਭ ਦੇਣ ਦੇ ਨਿਯਮਾਂ ਵਿੱਚ ਬਦਲਾਅ ਕਰੇਗੀ। ਪੂਰੀ ਖ਼ਬਰ ਲਈ ਇੱਥੇ ਕੱਲਿਕ ਕਰੋ
ਮਨੀਪੁਰ ਹਿੰਸਾ ਨੂੰ ਲੈ ਕੇ ਸੰਸਦ ਵਿਚ ਗਤੀਰੋਧ ਜਾਰੀ ਰਿਹਾ ਕਿਉਂਕਿ ਵਿਰੋਧੀ ਧਿਰ ਨੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿਚ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕੀਤਾ, ਜਿਸ ਨੂੰ ਸਪੀਕਰ ਨੇ ਸਵੀਕਾਰ ਕਰ ਲਿਆ। ਮਨੀਪੁਰ ਹਿੰਸਾ ਦੇ ਵਿਰੋਧ ਵਜੋਂ ਸੰਸਦ ਵਿੱਚ ਕਾਲੇ ਕੱਪੜੇ ਪਹਿਨ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨਾਲ ਅੱਜ ਦਾ ਸੈਸ਼ਨ ਇੱਕ ਹੋਰ ਤੂਫਾਨੀ ਹੋਣ ਦੀ ਉਮੀਦ ਹੈ। ਉਨ੍ਹਾਂ ਦੇ ਅੱਜ ਰਾਜ ਸਭਾ ਦੀ ਵਪਾਰਕ ਕਮੇਟੀ ਦੀ ਅਹਿਮ ਮੀਟਿੰਗ ਨੂੰ ਛੱਡਣ ਦੀ ਸੰਭਾਵਨਾ ਹੈ।
ਅਭਿਨੇਤਾ ਸੰਨੀ ਦਿਓਲ ਨੇ ਮੁੰਬਈ 'ਚ ਆਪਣੀ ਫਿਲਮ 'ਗਦਰ 2' ਦੇ ਟ੍ਰੇਲਰ ਲਾਂਚ ਈਵੈਂਟ ਦੌਰਾਨ ਕਿਹਾ, ''ਦੋਵਾਂ ਪਾਸਿਆਂ (ਭਾਰਤ ਅਤੇ ਪਾਕਿਸਤਾਨ) ਵਿੱਚ ਪਿਆਰ ਹੈ, ਇਹ ਇੱਕ ਸਿਆਸੀ ਖੇਡ ਹੈ ਜੋ ਨਫ਼ਰਤ ਨੂੰ ਜਨਮ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ, "ਜਨਤਾ ਨਹੀਂ ਚਾਹੁੰਦੀ ਕਿ ਅਸੀਂ ਆਪਸ ਵਿੱਚ ਲੜੀਏ, ਆਖਿਰ ਅਸੀਂ ਸਾਰੇ ਇਸ ਮਿੱਟੀ ਦੇ ਹਾਂ, ਸਾਡੇ ਦਰਮਿਆਨ ਕੋਈ ਝਗੜਾ ਨਹੀਂ ਹੋਣਾ ਚਾਹੀਦਾ।"
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਦਰਿਆਵਾਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਸੂਬੇ ਦੇ ਦਰਿਆ ਕੰਢੇ ਵਾਲੇ ਇਲਾਕਿਆਂ ਵਿੱਚ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਨੌਂ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਬਾਰਿਸ਼ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ, ਦਰੱਖਤਾਂ ਦੇ ਹੇਠਾਂ ਪਨਾਹ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਬਹੁਤ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।
ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਖ-ਵੱਖ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਯੋਗ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਹੋਵੇ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਡੋਪ ਟੈਸਟ ਕਰਨ ਦੀ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਅਤੇ ਖਾਮੀਆਂ ਪਾਈਆਂ ਗਈਆਂ ਸਨ ਜਿਵੇਂ ਡੋਪ ਟੈਸਟ ਵਾਲੇ ਰਜਿਸਟਰ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦੀ ਫੋਟੋ ਨਹੀਂ ਸੀ ਅਤੇ ਰਜਿਸਟਰ 'ਤੇ ਪੇਜ ਨੰਬਰ ਵੀ ਨਹੀਂ ਦਰਸਾਏ ਹੋਏ ਸਨ। ਇਸ ਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਸੀ ਕਿ ਡੋਪ ਟੈਸਟ ਦੀਆਂ ਰਿਪੋਰਟਾਂ ਸਬੰਧਤ ਵਿਅਕਤੀਆਂ ਨੂੰ ਹੱਥੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਜਦੋਂਕਿ ਰਿਪੋਰਟ ਸਬੰਧਤ ਵਿਅਕਤੀ ਨੂੰ ਦਸਤੀ ਨਹੀਂ ਦਿੱਤੀ ਜਾਣੀ ਚਾਹੀਦੀ।
ਐਨ.ਆਈ.ਏ. ਨੇ ਅੱਜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਹਿਯੋਗੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਯੂ.ਏ.ਈ. ਤੋਂ ਭਾਰਤ ਡਿਪੋਰਟ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਐਨ.ਆਈ.ਏ. ਦਾ ਕਹਿਣਾ ਹੈ ਕਿ ਵਿਕਰਮ ਬਰਾੜ ਯੂ.ਏ.ਈ. ਤੋਂ ਲਾਰੈਂਸ ਬਿਸ਼ਨੋਈ ਅੱਤਵਾਦੀ ਗਰੋਹ ਲਈ ਕੰਮ ਕਰ ਰਿਹਾ ਸੀ।
In a major catch in the terror-gangster-smuggler nexus case, National Investigation Agency (NIA) yesterday arrested Vikramjeet Singh alias Vikram Brar, a key aide of notorious jailed gangster Lawrence Bishnoi, immediately after his deportation from UAE to India. A team from NIA… pic.twitter.com/fnoHRxJk4Z
— ANI (@ANI) July 26, 2023
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨਾਂਲ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਵਿਚ ਦੋ ਸੀਟਾਂ ਸਿੱਖ ਭਾਈਚਾਰੇ ਲਈ ਵੀ ਉਸੇ ਤਰੀਕੇ ਰਾਖਵੀਂਆਂ ਹੋਣੀਆਂ ਚਾਹੀਦੀਆਂ ਹਨ ਜਿਵੇਂ ਕਸ਼ਮੀਰੀ ਪੰਡਤਾਂ ਲਈ ਦੋ ਸੀਟਾਂ ਤੇ ਇਕ ਸੀਟ ਮਕਬੂਜ਼ਾ ਕਸ਼ਮੀਰ ਦੇ ਰਫਿਊਜੀਆਂ ਵਾਸਤੇ ਯੂ ਟੀ ਜੰਮੂ ਅਤੇ ਕਸ਼ਮੀਰ ਪੁਨਰਗਠਨ ਬਿੱਲ ਵਿਚ ਰਾਖਵੀਂਆਂ ਕਰਨ ਦੀ ਤਜਵੀਜ਼ ਹੈ ਜਿਸ ’ਤੇ ਸੰਸਦ ਦੇ ਚਲ ਰਹੇ ਸੈਸ਼ਨ ਵਿਚ ਚਰਚਾ ਹੋਣ ਦੀ ਸੰਭਾਵਨਾ ਹੈ।
Minority Sikh community of Jammu & Kashmir should not be discriminated against and 2 seats should be reserved for the community in the J&K assembly along with 2 seats proposed for Kashmiri Pandits and 1 for refugees from Pak occupied J&K in the UT J&K Reorganization bill which is… pic.twitter.com/GcmjGmo8MN
— Sukhbir Singh Badal (@officeofssbadal) July 26, 2023
ਫਿਲਮਾਂ ਤੋਂ ਬਾਅਦ OTT 'ਤੇ ਵੀ ਸਿਗਰਟ-ਬੀੜੀ ਦੇ ਧੂੰਏਂ ਨੂੰ ਉਡਾਉਣ ਦੀ ਆਜ਼ਾਦੀ ਨਹੀਂ ਹੋਵੇਗੀ। ਫਿਲਮਾਂ ਤੋਂ ਬਾਅਦ ਹੁਣ ਸਰਕਾਰ ਨੇ OTT 'ਤੇ ਵੀ ਤੰਬਾਕੂ ਦੀ ਵਰਤੋਂ ਨਾਲ ਜੁੜੇ ਦ੍ਰਿਸ਼ਾਂ ਲਈ ਨਿਯਮ ਬਣਾਏ ਹਨ। ਸਾਰੇ ਸਟ੍ਰੀਮਿੰਗ ਪਲੇਟਫਾਰਮਾਂ ਨੂੰ ਉਨ੍ਹਾਂ ਦਾ ਪਾਲਣ ਕਰਨਾ ਹੋਵੇਗਾ। ਸਰਕਾਰ ਇਸ ਗੱਲ 'ਤੇ ਨਜ਼ਰ ਰੱਖਣ ਲਈ ਇੱਕ ਕਮੇਟੀ ਵੀ ਬਣਾਏਗੀ ਕਿ ਉਹ ਅਜਿਹਾ ਨਾ ਕਰਨ, ਸਰਕਾਰ ਨੇ ਇਹ ਫੈਸਲਾ ਲੋਕਾਂ ਦੀ ਸਿਹਤ ਨੂੰ ਬਚਾਉਣ ਅਤੇ ਤੰਬਾਕੂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਿਆ ਹੈ। ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਸੋਧ ਨਿਯਮ, 2023, ਨੂੰ ਇਸ ਸਾਲ 31 ਮਈ ਨੂੰ ਅਧਿਸੂਚਿਤ ਕੀਤਾ ਗਿਆ ਸੀ ਅਤੇ ਇਸ ਬਾਰੇ ਰਾਜ ਸਭਾ ਨੂੰ 25 ਜੁਲਾਈ ਨੂੰ ਸੂਚਿਤ ਕੀਤਾ ਗਿਆ ਸੀ। ਪੂਰੀ ਖ਼ਬਰ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ ਕਿ 28 ਜੁਲਾਈ 2023 ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਹ ਦਿਨ ਇਤਿਹਾਸਿਕ ਹੋਵੇਗਾ, ਜਦੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ। ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।
ਜ਼ਿਲ੍ਹਾ ਫਿਰੋਜ਼ਪੁਰ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੰਬੇ ਸਮੇਂ ਤੋਂ ਦੋ ਅਧਿਆਪਕ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਕੇ ਲਾਭ ਲੈ ਰਹੇ ਸਨ। ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ। ਅਤੇ ਜਸਵੀਰ ਕੌਰ ਪੁੱਤਰੀ ਸ੍ਰੀ ਕੇਹਰ ਸਿੰਘ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸਰਕਾਰੀ ਮਿਡਲ ਸਕੂਲ ਜੰਡਪੁਰ ਵਿੱਖੇ ਹਿੰਦੀ ਮਿਸਟ੍ਰੈਸ ਹੈ। ਪੂਰੀ ਖ਼ਬਰ
ਬਰਨਾਲਾ ਦੇ ਪਿੰਡ ਸੰਧੂ ਕਲਾਂ ਦੇ ਰਹਿਣ ਵਾਲੇ 17 ਸਾਲਾਂ ਜਗਜੀਤ ਸਿੰਘ ਦੀ ਕੈਨੇਡਾ ’ਚ ਮੌਤ ਹੋ ਜਾਣ ਦੀ ਦੁੱਖਦ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ 10 ਦਿਨ ਪਹਿਲਾਂ ਹੀ ਪੜਾਈ ਅਤੇ ਰੋਜ਼ੀ ਰੋਟੀ ਕਮਾਉਣ ਦੇ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਭੈਣ ਵੀ 4 ਮਹੀਨੇ ਪਹਿਲਾਂ ਹੀ ਕੈਨੇਡਾ ਗਈ ਸੀ। ਪੀੜਤ ਪਰਿਵਾਰ ਨੇ ਦੋਵੇਂ ਭਰਾ ਭੈਣ ਨੂੰ 46 ਲੱਖ ਰੁਪਏ ਤੱਕ ਦਾ ਕਰਜਾ ਲੈ ਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਨੇ ਪੰਜਾਬ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ। ਦੂਜੇ ਪਾਸੇ ਇਸ ਖ਼ਬਰ ਤੋਂ ਬਾਅਦ ਪਰਿਵਾਰ ਪੂਰੀ ਤਰ੍ਹਾਂ ਨਾਲ ਟੁੱਟ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਨੇ ਡਿਸਟੈਂਸ ਐਜੂਕੇਸ਼ਨ ਦੇ ਸੀਨੀਅਰ ਫੈਕਲਟੀ ਅਤੇ ਵਿਭਾਗ ਦੇ ਮੁਖੀ HOD ਪ੍ਰੋਫੈਸਰ ਸਤਨਾਮ ਸਿੰਘ ਸੰਧੂ ਅਤੇ ਇੱਕ ਸਹਾਇਰ ਕਲਰਕ ਸੁਖਵਿੰਦਰ ਸਿੰਘ ਨੂੰ ਡਿਸਟੈਂਸ ਐਜੂਕੇਸ਼ਨ ਕੋਰਸ ਚਲਾਉਣ ਲਈ ਯੂ.ਜੀ.ਸੀ ਦੇ ਡਿਸਟੈਂਸ ਐਜੂਕੇਸ਼ਨ ਬਿਊਰੋ (ਡੀ.ਈ.ਬੀ) ਨੂੰ ਫੀਸ ਅਦਾ ਕਰਨ ਵਿੱਚ ਅਸਫਲ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਦੁਆਰਾ ਪੇਸ਼ ਕੀਤੇ ਜਾਂਦੇ ਵੱਖ-ਵੱਖ ਡਿਸਟੈਂਸ ਸਿੱਖਿਆ ਕੋਰਸਾਂ ਵਿੱਚ ਲਗਭਗ 15,000 ਵਿਦਿਆਰਥੀ ਦਾਖਲ ਹਨ। ਪੂਰੀ ਖ਼ਬਰ ਇੱਥੇ ਪੜ੍ਹੋ
ਲੋਕ ਸਭਾ 'ਚ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ। ਕਾਂਗਰਸ ਸਮੇਤ ਕਈ ਪਾਰਟੀਆਂ ਨੇ ਦਿੱਤਾ ਬੇਭਰੋਸਗੀ ਮਤੇ ਦਾ ਨੋਟਿਸ। ਇਸ ਤੋਂ ਬਾਅਦ ਲੋਕਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
1947 ਵਿੱਚ ਭਾਰਤ ਦੇ ਆਜ਼ਾਦ ਹੋਣ ਤੋਂ ਬਾਅਦ ਦੇਸ਼ ਲਈ ਹੋਈਆਂ ਜੰਗਾ ਵਿੱਚ ਅਸੀਂ ਸੈਂਕੜੇ ਫੌਜੀਆਂ ਨੂੰ ਗੁਆ ਦਿੱਤਾ ਹੈ ਕੁੱਝ ਕਹਾਣੀਆਂ ਹਨ ਜੋ ਡੂੰਘਾਈ ਕਾਰਨ ਰਾਸ਼ਟਰੀ ਚੇਤਨਾ ਵਿੱਚ ਉੱਕਰੀਆਂ ਜਾਂਦੀਆਂ ਹਨ। ਅਜਿਹੀ ਹੀ ਇੱਕ ਕਹਾਣੀ ਕੈਪਟਨ ਵਿਕਰਮ ਬੱਤਰਾ ਦੀ ਹੈ ਇੱਕ ਰਾਸ਼ਟਰੀ ਨਾਇਕ ਜੋ ਆਪਣੇ ਆਦਮੀ ਦੀ ਜਾਨ ਬਚਾਉਂਦੇ ਮਹਿਜ਼ 24 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ। ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕੱਲਿਕ ਕਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਗਾਇਕ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਉੱਘੇ ਗਾਇਕ ਸੁਰਿੰਦਰ ਸ਼ਿੰਦਾ ਜੀ ਦੀ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬ ਦੀ ਬੁਲੰਦ ਆਵਾਜ਼ ਅੱਜ ਸਦਾ ਲਈ ਖ਼ਾਮੋਸ਼ ਹੋ ਗਈ। ਸ਼ਿੰਦਾ ਜੀ ਭਾਵੇਂ ਸਰੀਰਕ ਤੌਰ 'ਤੇ ਨਹੀਂ ਰਹੇ ਪਰ ਉਹਨਾਂ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ
ਹਿਮਾਚਲ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਰਾਮਪੁਰ ਦੀ ਸਰਾਪਾ ਪੰਚਾਇਤ ਦੇ ਕੰਧਾਰ ਵਿੱਚ ਬੱਦਲ ਫਟਣ ਕਾਰਨ 1 ਪ੍ਰਾਇਮਰੀ ਸਕੂਲ, 1 ਨੌਜਵਾਨ ਅਤੇ ਮਹਿਲਾ ਮੰਡਲ ਭਵਨ, 3 ਘਰ, 3 ਗਊਸ਼ਾਲਾਵਾਂ ਜਿਸ ਵਿੱਚ 15 ਭੇਡਾਂ ਅਤੇ 6 ਗਾਵਾਂ ਰੁੜ੍ਹ ਗਈਆਂ ਹਨ। ਪੰਚਾਇਤ ਉਪ ਮੁਖੀ ਸੀ.ਐਲ ਪਰਸ਼ੇਤਕਾ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 12 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
27 ਜੁਲਾਈ ਨੂੰ ਨਹੀਂ ਹੁਣ 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਿਨੇਟ ਦੀ ਮੀਟਿੰਗ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 26 ਜੁਲਾਈ ਯਾਨੀ ਅੱਜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਬੁੱਧਵਾਰ ਨੂੰ ਰੂਪਨਗਰ ਵਿੱਚ ਵਿਧਾਇਕ ਖ਼ਿਲਾਫ਼ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਰੂਪਨਗਰ 'ਚ ਵਿਧਾਇਕ ਦਿਨੇਸ਼ ਚੱਢਾ 'ਤੇ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ ਦੌਰਾਨ ਤਹਿਸੀਲਦਾਰ, ਪਟਵਾਰੀ ਅਤੇ ਰਜਿਸਟਰੀ ਕਲਰਕ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ।
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਵਿਖੇ ਗੋਬਿੰਦ ਮੈਡੀਕਲ ਸਟੋਰ ’ਤੇ ਕੰਮ ਕਰਦੇ ਇੱਕ ਨੌਜਵਾਨ ਨੂੰ ਮੈਡੀਕਲ ਸਟੋਰ ਤੋਂ ਬਾਹਰ ਆਵਾਜ਼ ਲਗਾ ਕੇ 20 ਦੇ ਕਰੀਬ ਨੌਜਵਾਨਾਂ ਵੱਲੋ ਕੁੱਟਮਾਰ ਕੀਤੀ ਗਈ ਇਹ ਘਟਨਾ ਮੈਡੀਕਲ ਸਟੋਰ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮੈਡੀਕਲ ਸਟੋਰ ਦੇ ਮਾਲਕ ਦਾ ਕਹਿਣਾ ਹੈ ਕਿ ਇੱਕ ਨੌਜਵਾਨ ਬੁਲਾਉਣ ਆਇਆ ਅਤੇ ਲੜਕੇ ਨੂੰ ਬਾਹਰ ਲੈ ਗਿਆ ਉਸ ਤੋਂ ਬਾਅਦ ਕਾਫ਼ੀ ਮਾਰ ਕੁੱਟਾਈ ਕੀਤੀ ਗਈ।
Punjab Breaking News Live: ਕੇਐਮਪੀ ਐੱਕਸਪ੍ਰੈਸ ਵੇਅ ’ਤੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਖੜ੍ਹੀ ਕਾਰ ਨੂੰ ਕੈਂਟਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 2 ਬੱਚਿਆ ਸਣੇ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸਾ ਕੇਐੱਮਪੀ ਦੇ ਮਾਡੋਠੀ ਪਿੰਡ ਨੇੜੇ ਵਾਪਰਿਆ ਹੈ।
- PTC NEWS