Mon, Dec 22, 2025
Whatsapp

Punjab Breaking News Live:ਦਿੱਲੀ 'ਚ ਦਿਨ-ਦਿਹਾੜੇ ਕਤਲ, ਅੰਮ੍ਰਿਤਸਰ 'ਚ BSF ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ

Punjab Breaking News Live: ਹਰ ਖ਼ਬਰ 'ਤੇ ਸਾਡੀ ਪਹਿਲੀ ਨਜ਼ਰ, ਪੰਜਾਬ ਭਰ ਦੀਆਂ ਵੱਡੀਆਂ-ਛੋਟੀਆਂ ਖਬਰਾਂ 'ਤੇ ਅਸੀਂ ਰੱਖ ਦੇ ਹਾਂ ਧਿਆਨ ਤਾਂ ਜੋ ਤੁਹਾਡੇ ਤੱਕ ਪਹੁੰਚਾਈ ਜਾ ਸਕੇ ਹਰ ਅਹਿਮ ਖ਼ਬਰ..ਇਥੇ ਪੜ੍ਹੋ

Reported by:  PTC News Desk  Edited by:  Amritpal Singh -- July 28th 2023 09:06 AM -- Updated: July 28th 2023 09:02 PM
Punjab Breaking News Live:ਦਿੱਲੀ 'ਚ ਦਿਨ-ਦਿਹਾੜੇ ਕਤਲ, ਅੰਮ੍ਰਿਤਸਰ 'ਚ BSF ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ

Punjab Breaking News Live:ਦਿੱਲੀ 'ਚ ਦਿਨ-ਦਿਹਾੜੇ ਕਤਲ, ਅੰਮ੍ਰਿਤਸਰ 'ਚ BSF ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ

  • 09:02 PM, Jul 28 2023
    ਮਾਨਸਾ ਤੋਂ ਅਜੀਬੋ-ਗਰੀਬ ਮਾਮਲਾ ਆਇਆ ਸਾਹਮਣੇ, ਨੌਜਵਾਨ ਨਿਵੇਕਲੇ ਤਰੀਕੇ ਨਾਲ ਮੁੱਖ ਮੰਤਰੀ ਨੂੰ ਮਿਲਣ ਅਪੀਲ

     ਮਾਨਸਾ ਦੇ ਇੱਕ ਨੌਜਵਾਨ ਵੱਲੋਂ ਨਿਵੇਕਲੇ ਤੌਰ ਤੇ ਮੁੱਖ ਮੰਤਰੀ ਨੂੰ ਮਿਲਣ ਦੀ ਅਪੀਲ ਕਰ ਰਿਹਾ ਹੈ, ਉਸ ਨੌਜਵਾਨ ਦੁਆਰਾ ਨਸ਼ੇ ਦੇ ਖਿਲਾਫ਼ ਸ਼ਾਂਤਮਈ ਤਰੀਕੇ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੌਜਵਾਨ ਨੇ ਆਪਣੇ ਸ਼ਰੀਰ ਤੇ ਲਿਖਵਾ ਕੇ ਮੁੱਖ ਮੰਤਰੀ ਨੂੰ ਮਿਲਣ ਦੀ ਇੱਛਾ ਜਾਹਿਰ ਕੀਤੀ ਹੈ ਦੱਸ ਦਈਏ ਕਿ ਉਸਨੇ ਆਪਣੇ ਸਰੀਰ 'ਤੇ ਲਿਖਵਾਇਆ ਹੈ "ਭਗਵੰਤ ਮਾਨ ਜੀ ਮਾਨਸਾ ਆਓ, ਮੈਂ ਤੁਹਾਡੇ ਨਾਲ ਇੱਕ ਗੱਲ ਕਰਨੀ ਐ ਅਤੇ ਮੈਂ ਤੁਹਾਡੀ ਵੋਟ ਬੋਲਦੀ ਹਾਂ" ਇਹ ਨੌਜਵਾਨ ਜ਼ਿਲ੍ਹਾ ਕਚਹਿਰੀ ਅਤੇ ਮਾਨਸਾ ਸ਼ਹਿਰ ਦੇ ਵਿੱਚ ਸ਼ਰੇਆਮ ਘੁੰਮ ਰਿਹਾ ਹੈ।

  • 04:39 PM, Jul 28 2023
    ਬਠਿੰਡਾ ਜ਼ਿਲ੍ਹੇ ਵਿੱਚ ਆਈ ਫ਼ਲੂ ਦਾ ਕਹਿਰ

    ਪੰਜਾਬ ਦੇ ਵਿੱਚ ਆਏ ਹੜ੍ਹਾਂ ਦੌਰਾਨ ਜਿੱਥੇ ਹੀ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਓੱਥੇ ਹੀ ਇਸ ਮੌਸਮੀ ਤਬਦੀਲੀ ਕਾਰਨ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਗਏ ਹਨ। ਮਾਨਸੂਨ ਦੇ ਨਾਲ ਅੱਖਾਂ ਦੀ ਇਨਫੈਕਸ਼ਨ ਸਮੇਤ ਕਈ ਬੀਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਪਿਛਲੇ ਕੁੱਝ ਹਫ਼ਤਿਆਂ ਤੋਂ ਬਠਿੰਡਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਰਕੇ ਆਈ ਮੌਸਮੀ ਤਬਦੀਲੀ ਕਾਰਨ ਅੱਖਾ ਦੀ ਇੰਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ। ਇਹ ਇੰਨਫੈਕਸ਼ਨ ਜ਼ਿਆਦਾਤਰ ਬੱਚਿਆਂ ਦੇ ਵਿੱਚ ਹੀ ਪਾਈ ਜਾ ਰਹੀ ਹੈ। ਰੋਜ਼ਾਨਾ 30 ਤੋਂ 40 ਕੇਸ ਸਾਹਮਣੇ ਆ ਰਹੇ ਹਨ। ਪੁ਼ੂਰੀ ਖ਼ਬਰ ਲਈ ਕੱਲਿਕ ਕਰੋ 

  • 03:53 PM, Jul 28 2023
    ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈੱਲੋ ਅਲਰਟ' ਜਾਰੀ

    ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈੱਲੋ ਅਲਰਟ' ਜਾਰੀ

    ਮਾਲਵੇ ਇਲਾਕੇ 'ਚ ਭਾਰੀ ਮੀਂਹ ਦਾ ਖ਼ਦਸ਼ਾ

    ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ 'ਚ ਵੀ ਪੈ ਸਕਦਾ ਹੈ ਮੀਂਹ

  • 02:59 PM, Jul 28 2023
    ਸਵੇਰ ਦੀ ਸ਼ੁਰੂਆਤ ਮੇਰੀ ਸਿੱਧੂ ਮੂਸੇਵਾਲਾ ਦੇ ਗੀਤ ਨਾਲ ਹੁੰਦੀ-ਰਣਬੀਰ ਸਿੰਘ

    ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅਤੇ ਅਭਿਨੇਤਾ ਰਣਬੀਰ ਸਿੰਘ ਵੀਰਵਾਰ ਨੂੰ ਸਿਟੀ ਬਿਊਟੀਫੁੱਲ 'ਚ ਨਜ਼ਰ ਆਏ। ਇੰਡਸਟਰੀਅਲ ਏਰੀਆ ਦੇ ਇੱਕ ਨਿੱਜੀ ਹੋਟਲ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਦਾਕਾਰ ਰਣਬੀਰ ਸਿੰਘ ਨੇ ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੀ ਸਵੇਰ ਦੀ ਸ਼ੁਰੂਆਤ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਕਰਦੇ ਹਨ। ਉਸ ਨੇ ਬਹੁਤ ਵਧੀਆ ਕੰਮ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਗੀਤ ਵੀ ਸੁਣਾਇਆ। ਉਨ੍ਹਾਂ ਨੇ ਦੱਸਿਆ ਕਿ ਫਿਲਮ ਵਿੱਚ ਪੰਜਾਬੀ ਮੁੰਡੇ ਦੇ ਕਿਰਦਾਰ ਵਿੱਚ ਉਸ ਦੇ ਇੱਕ ਗੀਤ ਦੀ ਲਾਈਨ ਨੂੰ ਡਾਇਲਾਗ ਵਜੋਂ ਵਰਤਿਆ ਗਿਆ ਹੈ।

  • 02:28 PM, Jul 28 2023
    ਵਿਸ਼ਵ ਕੁਦਰਤੀ ਸੰਭਾਲ ਦਿਵਸ ਕਿਉਂ ਮਨਾਇਆ ਜਾਂਦਾ ਹੈ, ਜਾਣੋਂ

    World Nature Conservation Day 2023:  ਜਲਵਾਯੂ ਪਰਿਵਰਤਨ ਦੇ ਵਧਦੇ ਮਾੜੇ ਪ੍ਰਭਾਵਾਂ ਦੇ ਵਿੱਚਕਾਰ ਮਨੁੱਖ ਨੂੰ ਧਰਤੀ ਦੀ ਹੋਂਦ ਨੂੰ ਬਚਾਉਣ ਲਈ ਖ਼ੁਦ ਉਪਰਾਲੇ ਕਰਨ ਦੀ ਲੋੜ ਹੈ। ਕਈ ਖੋਜਾਂ ਦੇ ਮੁਤਾਬਕ, ਜੇਕਰ ਸਮੇਂ ਸਿਰ ਕੁੱਝ ਨਾ ਕੀਤਾ ਗਿਆ ਤਾਂ ਧਰਤੀ ਮਨੁੱਖਾਂ ਦੇ ਰਹਿਣ ਲਈ ਢੁਕਵੀਂ ਥਾਂ ਨਹੀਂ ਰਹੇਗੀ। ਐਮਰਜੈਂਸੀ 'ਚ ਗਲੋਬਲ ਵਾਰਮਿੰਗ ਨੂੰ ਘੱਟ ਕਰਨ 'ਤੇ ਜ਼ੋਰ ਦੇਣ ਦੀ ਗੱਲ ਚੱਲ ਰਹੀ ਹੈ। ਵਿਗਿਆਨੀਆਂ ਨੇ ਸੰਕੇਤ ਦਿੱਤਾ ਹੈ ਕਿ ਜ਼ੀਰੋ ਨਿਕਾਸ ਨੂੰ ਘਟਾਉਣ ਦੇ ਟੀਚੇ ਇਸ ਲਈ ਕਾਫ਼ੀ ਨਹੀਂ ਹਨ। ਇੰਨਾ ਹੀ ਨਹੀਂ, ਅਸੀਂ ਮਨੁੱਖਾਂ ਕੋਲ ਵਾਯੂਮੰਡਲ ਵਿੱਚ ਮੌਜੂਦ ਵਧੇਰੇ CO2 ਨੂੰ ਜਜ਼ਬ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਰੁੱਖ ਲਗਾਉਣ ਦੀ ਸਮਰੱਥਾ ਨਹੀਂ ਹੈ। ਹੋਰ ਉਪਾਵਾਂ ਦੇ ਨਾਲ, ਵਿਸ਼ਵ ਕੁਦਰਤ ਸੰਭਾਲ ਦਿਵਸ ਉਮੀਦ ਵਧਾਉਂਦਾ ਹੈ। ਪੂਰੀ ਖ਼ਬਰ ਲਈ ਇੱਥੇ ਕੱਲਿਕ ਕਰੋ


  • 12:44 PM, Jul 28 2023
    ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

    ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।"


  • 12:41 PM, Jul 28 2023
    ਲੋਕ ਸਭਾ ਦੀ ਕਾਰਵਾਈ 31 ਜੁਲਾਈ ਤੱਕ ਮੁਲਤਵੀ

    ਲੋਕ ਸਭਾ ਦੀ ਕਾਰਵਾਈ 31 ਜੁਲਾਈ ਤੱਕ ਮੁਲਤਵੀ


  • 12:32 PM, Jul 28 2023
    ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

    AGTF ਪੰਜਾਬ ਅਤੇ ਮੋਗਾ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇੱਕ 65 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਮੌਤ ਦੇ ਮਾਮਲੇ ਵਿੱਚ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਮੋਗਾ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦੇਵੇਗੀ। ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਕਤਲ ਦੇ ਮਾਸਟਰਮਾਈਂਡ ਹਨ। ਗੋਪੀ ਡੱਲੇਵਾਲੀਆ ਭਗੌੜਾ ਹੈ ਅਤੇ ਉਸ ਵਿਰੁੱਧ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਬੀਤੀ 16 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਚਾਰ ਵਿਅਕਤੀਆਂ ਨੇ ਸੰਤੋਖ ਸਿੰਘ ਨਾਮਕ ਬਜ਼ੁਰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਤੇ ਫ਼ਰਾਰ ਹੋ ਗਏ ਸਨ। ਬਦਮਾਸ਼ਾਂ ਨੇ ਦੋ ਗੋਲੀਆਂ ਚਲਾਈਆਂ ਸਨ। ਜਿਸ 'ਚ ਇਕ ਗੋਲੀ ਸੰਤੋਖ ਸਿੰਘ ਦੀ ਛਾਤੀ 'ਚ ਅਤੇ ਇਕ ਪੇਟ 'ਚ ਲੱਗੀ, ਜਿਸ ਕਾਰਨ ਸੰਤੋਖ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


  • 12:09 PM, Jul 28 2023
    ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਹੋਈ ਮੁਲਤਵੀ

    ਮਣੀਪੁਰ ਦੀ ਸਥਿਤੀ ਨੂੰ ਲੈ ਕੇ ਰਾਜ ਸਭਾ ਵਿੱਚ ਭਾਰੀ ਨਾਅਰੇਬਾਜ਼ੀ ਹੋਈ। ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਚਾਲੇ ਗਰਮਾ-ਗਰਮੀ ਹੋਈ। ਇਸ ਤੋਂ ਬਾਅਦ ਰਾਜ ਸਭਾ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।



  • 11:15 AM, Jul 28 2023
    ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ

    ਸੰਸਦ ਵਿੱਚ ਅੱਜ ਫਿਰ ਹੰਗਾਮਾ ਹੋਇਆ, ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।


  • 11:05 AM, Jul 28 2023
    ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਹੋ ਰਹੀ ਹੈ ਭਾਰੀ ਬਾਰਿਸ਼

    ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਯਮੁਨਾ ਨਦੀ ਵਿੱਚ ਵੀ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਦੌਰਾਨ IMD ਨੇ ਯੈਲੋ ਅਲਰਟ ਜਾਰੀ ਕੀਤਾ ਹੈ।


  • 10:19 AM, Jul 28 2023
    ਪੰਜਾਬ 'ਚ ਨਹੀਂ ਹੋਣਗੀਆਂ ਰਜਿਸਟਰੀਆਂ! ਹੁਣ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ

    ਪੰਜਾਬ ਵਿੱਚ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਕੋਈ ਵੀ ਕੰਮ ਨਹੀਂ ਹੋਵੇਗਾ। ਹੜ੍ਹ ਨਾਲ ਸਬੰਧਤ ਕੰਮ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਨਾ ਤਾਂ ਕੋਈ ਰਜਿਸਟਰੀ ਹੋਵੇਗੀ ਅਤੇ ਨਾ ਹੀ ਕੋਈ ਹੋਰ ਕੰਮ ਹੋਵੇਗਾ ਕਿਉਂਕਿ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਜੇ ਵੀ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ। ਮਾਲ ਅਫਸਰਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਹੀਂ ਮੰਨਦੀ ਅਤੇ ਵਿਧਾਇਕ-ਆਗੂ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਦੇ ਹਨ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਈ ਮਸਲੇ ਸਰਕਾਰ ਕੋਲ ਪੈਂਡਿੰਗ ਪਏ ਹਨ। ਉਨ੍ਹਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ।

  • 09:43 AM, Jul 28 2023
    ਟੋਲ ਪਲਾਜ਼ਾ ਲੁੱਟ ਦਾ ਮਾਸਟਰਮਾਈਂਡ ਨਿਕਲਿਆ ਐਂਬੂਲੈਂਸ ਡਰਾਈਵਰ

    ਜਲੰਧਰ ਪੁਲਿਸ ਨੇ 24 ਜੁਲਾਈ ਨੂੰ ਲਾਡੋਵਾਲ ਟੋਲ ਪਲਾਜ਼ਾ 'ਤੇ 23 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਐਂਬੂਲੈਂਸ ਡਰਾਈਵਰ ਵਿਪਨ ਕੁਮਾਰ ਇਸ ਦਾ ਮਾਸਟਰਮਾਈਂਡ ਸੀ। ਦੋਵਾਂ ਮੁਲਜ਼ਮਾਂ ਕੋਲੋਂ 15.34 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਟੀਮ ਨੇ ਬੁੱਧਵਾਰ ਨੂੰ ਦੋ ਮੁਲਜ਼ਮਾਂ ਮਨਪ੍ਰੀਤ ਸਿੰਘ ਅਤੇ ਗੁਰਜੀਤ ਸਿੰਘ ਨੂੰ ਦੋ ਲੱਖ ਦੀ ਰਕਮ ਸਮੇਤ ਕਾਬੂ ਕੀਤਾ ਸੀ, ਜਦੋਂਕਿ ਵਿਪਨ ਕੁਮਾਰ ਅਤੇ ਸੰਨੀ ਬੰਗੜ ਫਰਾਰ ਹਨ। ਉਸ ਦੀ ਤਲਾਸ਼ ਕੀਤੀ ਜਾ ਰਹੀ ਸੀ।

Punjab Breaking News Live: ਪੰਜਾਬ ਵਿੱਚ ਸੀਮਾ ਸੁਰੱਖਿਆ ਬਲ ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਵਾਰ ਬੀਐਸਐਫ ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ ਤਾਂ ਖੇਪ ਚੁੱਕਣ ਆਏ ਸਮੱਗਲਰ ਨੂੰ ਆਪਣਾ ਮੋਟਰਸਾਈਕਲ ਛੱਡ ਕੇ ਭੱਜਣਾ ਪਿਆ। ਮੋਟਰਸਾਈਕਲ ਦੇ ਆਧਾਰ 'ਤੇ ਤਸਕਰ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਬੀਐਸਐਫ ਨੇ ਇਹ ਖੇਪ ਅੰਮ੍ਰਿਤਸਰ ਸਰਹੱਦ ਦੇ ਸਰਹੱਦੀ ਪਿੰਡ ਮੋੜ ਤੋਂ ਬਰਾਮਦ ਕੀਤੀ ਹੈ। ਬੀਐਸਐਫ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਇੱਕ ਭਾਰਤੀ ਤਸਕਰ ਕੋਲ ਹੈਰੋਇਨ ਦੀ ਖੇਪ ਆਈ ਹੈ, ਜਿਸ ਨੂੰ ਉਹ ਲੈਣ ਆਇਆ ਸੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ ਅਤੇ ਮੋਡ ਦੇ ਖੇਤਾਂ ਵਿੱਚੋਂ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਬਰਾਮਦ ਕਰ ਲਿਆ। ਇਹ ਖੇਪ ਬੋਤਲਾਂ ਵਿੱਚ ਸੁੱਟੀ ਗਈ ਸੀ। 


- PTC NEWS

Top News view more...

Latest News view more...

PTC NETWORK
PTC NETWORK