ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

By  Shanker Badra February 22nd 2021 01:42 PM

ਨਵੀਂ ਦਿੱਲੀ : ਪੁਡੂਚੇਰੀ 'ਚ ਨਾਰਾਇਣਸਾਮੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਡਿੱਗ ਗਈ ਹੈ। ਓਥੇ ਘੱਟ ਗਿਣਤੀ 'ਚ ਆਈ ਨਾਰਾਇਣਸਾਮੀ ਸਰਕਾਰ ਨੇ ਅੱਜ ਬਹੁਮਤ ਹਾਸਲ ਨਹੀਂ ਕਰ ਸਕੀ।ਇਸ ਤੋਂ ਪਹਿਲਾਂ ਅੱਜ ਸਵੇਰੇ ਵਿਧਾਨ ਸਭਾ ਵਿਚ ਪਹੁੰਚਣ ਤੋਂ ਪਹਿਲਾਂ ਵੀ ਨਾਰਾਇਣਸਾਮੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਬਹੁਮਤ ਹੈ ਪਰ ਉਹ ਸਪੀਕਰ ਦੇ ਸਾਹਮਣੇ ਇਹ ਸਾਬਤ ਕਰਨ ਵਿਚ ਅਸਫਲ ਰਹੇ ਹਨ।

Puducherry Floor Test Live Updates: Congress govt falls; Narayanasamy resigns as CM, blames BJP ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

ਪੜ੍ਹੋ ਹੋਰ ਖ਼ਬਰਾਂ : ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ 24 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਦਰਅਸਲ 'ਚ ਅੱਜ ਪੁਡੂਚੇਰੀ ਵਿਧਾਨ ਸਭਾ 'ਚ ਸਰਕਾਰ ਦਾ ਵਿਸ਼ਵਾਸ ਮਤ ਪ੍ਰੀਖਣ ਹੋਣਾ ਸੀ ਪਰ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਇਸ ਤੋਂ ਪਹਿਲਾਂ ਹੀ ਸਦਨ 'ਚੋਂ ਵਾਕਆਊਟ ਕਰ ਦਿੱਤਾ, ਜਿਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਨਾਰਾਇਣਸਾਮੀ ਸਰਕਾਰ ਨੇ ਆਪਣਾ ਬਹੁਮਤ ਗੁਆ ਲਿਆ ਹੈ। ਪੁਡੂਚੇਰੀ ਦੇ ਮੁੱਖ ਮੰਤਰੀ  ਨਾਰਾਇਣਸਾਮੀ ਦੀ ਵਿਧਾਨ ਸਭਾ ਵਿਚ ਆਪਣੇ ਭਰੋਸੇ ਦੀ ਵੋਟ ਗਵਾਉਣ ਤੋਂ ਬਾਅਦ ਸਰਕਾਰ ਡਿੱਗ ਗਈ।

Puducherry Floor Test Live Updates: Congress govt falls; Narayanasamy resigns as CM, blames BJP ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

ਪੁੱਡੂਚੇਰੀ 'ਚ ਐਤਵਾਰ ਨੂੰ ਇੱਕ ਹੋਰ ਵਿਧਾਇਕ ਦੇ ਅਸਤੀਫ਼ਾ ਦੇਣ ਤੋਂ ਬਾਅਦ ਸਿਆਸੀ ਸੰਕਟ ਹੋਰ ਵੀ ਜ਼ਿਆਦਾ ਡੂੰਘਾ ਹੋ ਗਿਆ ਸੀ। ਇਸ ਨਾਲ ਕਾਂਗਰਸ ਸਰਕਾਰ ਹੁਣ ਪੂਰੀ ਤਰ੍ਹਾਂ ਘੱਟ ਗਿਣਤੀ 'ਚ ਆ ਗਈ ਹੈ। ਇਸ ਤੋਂ ਪਹਿਲਾਂ ਚਾਰ ਹੋਰ ਵਿਧਾਇਕਾਂ ਨੇ ਵੀ ਅਸਤੀਫ਼ੇ ਦਿੱਤੇ ਸਨ। ਵਿਧਾਇਕ ਲਕਸ਼ਮੀ ਨਾਰਾਇਣ ਦੇ ਅਸਤੀਫ਼ੇ ਨਾਲ ਉਨ੍ਹਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਸੱਤਾਧਾਰੀ ਗੱਠਜੋੜ 'ਚ ਸ਼ਾਮਲ ਡੀਐਮਕੇ ਦੇ ਵਿਧਾਇਕ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ।

Puducherry Floor Test Live Updates: Congress govt falls; Narayanasamy resigns as CM, blames BJP ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

ਦੱਸ ਦੇਈਏ ਕਿ ਪੁਡੂਚੇਰੀ ਵਿਧਾਨ ਸਭਾ 'ਚ ਕਾਂਗਰਸ ਨੂੰ ਆਪਣੇ 9 ਵਿਧਾਇਕਾਂ ਤੋਂ ਇਲਾਵਾ 2 ਡੀਐਮਕੇ ਅਤੇ ਇਕ ਆਜ਼ਾਦ ਵਿਧਾਇਕ ਦਾ ਸਮਰਥਨ ਪ੍ਰਾਪਤ ਹੈ। ਕਾਂਗਰਸ ਨੂੰ 11 ਵਿਧਾਇਕਾਂ (ਸਪੀਕਰ ਲਈ 12) ਦਾ ਸਮਰਥਨ ਪ੍ਰਾਪਤ ਹੈ, ਜਦੋਂ ਕਿ ਵਿਧਾਨ ਸਭਾ ਦੀ ਮੌਜੂਦਾ ਸਥਿਤੀ ਦੇ ਅਨੁਸਾਰ ਬਹੁਮਤ ਲਈ ਇਸ ਨੂੰ 14 ਵਿਧਾਇਕਾਂ ਦਾ ਸਮਰਥਨ ਚਾਹੀਦਾ ਹੈ। ਪੁਡੂਚੇਰੀ ਦੇ ਨਵੇਂ ਨਿਯੁਕਤ ਰਾਜਪਾਲ ਤਾਮਿਲਿਸਾਈ ਸੌਂਦਰਾਰਾਜਨ ਨੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਨਿਰਦੇਸ਼ ਦਿੱਤੇ ਸਨ।

Farmers Protest : ਕਿਸਾਨਾਂ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ 'ਪੱਗੜੀ ਸੰਭਾਲ ਦਿਵਸ'

Puducherry Floor Test Live Updates: Congress govt falls; Narayanasamy resigns as CM, blames BJP ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਬਹੁਮਤ ਨਹੀਂ ਸਾਬਿਤ ਕਰ ਸਕੇ ਪੁਡੂਚੇਰੀ ਦੇ ਮੁੱਖ ਮੰਤਰੀ

ਲਕਸ਼ਮੀ ਨਾਰਾਇਣ ਤੇ ਡੀਐਮਕੇ ਦੇ ਵਿਧਾਇਕ ਵੈਂਕਟੇਸ਼ਨ ਦੇ ਅਸਤੀਫ਼ੇ ਪਿੱਛੋਂ 33 ਮੈਂਬਰੀ ਵਿਧਾਨ ਸਭਾ 'ਚ ਕਾਂਗਰਸ ਡੀਐਮਕੇ ਗੱਠਜੋੜ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 11 ਰਹਿ ਗਈ ਹੈ, ਜਦਕਿ ਵਿਰੋਧੀ ਪਾਰਟੀਆਂ ਦੇ 14 ਵਿਧਾਇਕ ਹਨ। ਅੱਜ ਸਦਨ 'ਚ ਨਾਰਾਇਣਸਾਮੀ ਸਰਕਾਰ ਭਰੋਸੇ ਦਾ ਵੋਟ ਹਾਸਲ ਨਹੀਂ ਕਰ ਪਾਈ। ਹੁਣ ਉੱਥੇ ਰਾਸ਼ਟਰਪਤੀ ਰਾਜ ਲਾਗੂ ਹੋ ਜਾਵੇਗਾ ਤੇ ਅਗਲੇ ਕੁਝ ਮਹੀਨਿਆਂ 'ਚ ਉੱਥੇ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ।

-PTCNews

Related Post