ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਕੀਤੇ ਢੇਰ

By  Jashan A June 7th 2019 10:34 AM

ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 3 ਅੱਤਵਾਦੀ ਕੀਤੇ ਢੇਰ,ਪੁਲਵਾਮਾ: ਸੁਰੱਖਿਆ ਫੋਰਸਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। ਪੁਲਵਾਮਾ ਦੇ ਲੱਸੀਪੋਰਾ ਦੇ ਪੰਜਰਾਨ ਪਿੰਡ 'ਚ 2 ਤੋਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਹੋਰ ਪੜ੍ਹੋ:ਅੰਮ੍ਰਿਤਸਰ ਤੋਂ ਸ਼੍ਰੀ ਨਾਂਦੇੜ ਸਾਹਿਬ ਲਈ ਸਿੱਧੀ ਉਡਾਣ ਅੱਜ ਤੋਂ ਸ਼ੁਰੂ

ਜਦੋਂ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅਤੱਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਸੂਤਰਾਂ ਅਨੁਸਾਰ ਮਾਰੇ ਗਏ ਤਿੰਨੋਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ। ਸੁਰੱਖਿਆ ਫੋਰਸਾਂ ਦੀ ਮੁਹਿੰਮ ਅਜੇ ਵੀ ਜਾਰੀ ਹੈ।

-PTC News

Related Post