ਪੁਲਵਾਮਾ ਅੱਤਵਾਦੀ ਹਮਲਾ: ਦਿੱਲੀ ਪੁੱਜੀਆਂ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ, PM ਮੋਦੀ ਤੇ ਰਾਜਨਾਥ ਦੇਣਗੇ ਸ਼ਰਧਾਂਜਲੀ

By  Jashan A February 15th 2019 08:15 PM -- Updated: February 15th 2019 08:17 PM

ਪੁਲਵਾਮਾ ਅੱਤਵਾਦੀ ਹਮਲਾ: ਦਿੱਲੀ ਪੁੱਜੀਆਂ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ, PM ਮੋਦੀ ਤੇ ਰਾਜਨਾਥ ਦੇਣਗੇ ਸ਼ਰਧਾਂਜਲੀ,ਨਵੀਂ ਦਿੱਲੀ: ਬੀਤੇ ਦਿਨ ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ ਦੇ ਸ਼ਹੀਦ ਹੋਏ 40 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਜੰਮੂ-ਕਸ਼ਮੀਰ ਤੋਂ ਨਵੀਂ ਦਿੱਲੀ ਦੇ ਪਾਲਮ ਏਅਰਪੋਰਟ ਵਿਖੇ ਪੁੱਜ ਗਈਆਂ ਹਨ। ਦੱਸ ਦੇਈਏ ਕਿ ਸ਼ਹੀਦਾ ਦੀਆਂ ਦੇਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਵੱਡੇ ਆਗੂ ਫੌਜ ਦੇ ਸੀਨੀਅਰ ਅਧਿਕਾਰੀ ਸ਼ਰਧਾਂਜਲੀਆਂ ਭੇਟ ਕਰਨਗੇ।

delhi ਪੁਲਵਾਮਾ ਅੱਤਵਾਦੀ ਹਮਲਾ: ਦਿੱਲੀ ਪੁੱਜੀਆਂ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ, PM ਮੋਦੀ ਤੇ ਰਾਜਨਾਥ ਦੇਣਗੇ ਸ਼ਰਧਾਂਜਲੀ

ਇਸ ਤੋਂ ਬਾਅਦ ਇਹ ਦੇਹਾਂ ਸ਼ਹੀਦ ਫੌਜੀ ਜਵਾਨਾਂ ਦੇ ਨਾਲ ਸੰਬੰਧਤ ਸੂਬਿਆਂ ਲਈ ਰਵਾਨਾ ਕਰ ਦਿੱਤੀਆਂ ਜਾਣਗੀਆਂ।ਦੱਸ ਦੇਈਏ ਕਿ ਬੀਤੇ ਦਿਨ ਬੀਤੇ ਦਿਨੀਂ ਹੋਏ ਹਮਲੇ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਜਿਸ ਦੌਰਾਨ ਦੇਸ਼ ਭਰ ਦੇ ਲੋਕਾਂ ‘ਚ ਰੋਸ ਜਤਾਇਆ ਜਾ ਰਿਹਾ ਹੈ।ਜਿੰਨ੍ਹਾਂ ‘ਚ 4 ਜਵਾਨ ਪੰਜਾਬ ਨਾਲ ਸਬੰਧ ਰੱਖਦੇ ਹਨ, ਜਦਕਿ ਯੂਪੀ ਦੇ 12 ਜਵਾਨ ਸ਼ਹੀਦ ਹੋ ਗਏ ਹਨ।

ਅੱਜ ਪੰਜਾਬ ਦੇ ਕਈ ਇਲਾਕਿਆਂ 'ਚ ਲੋਕਾਂ ਨੇ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪੁਤਲੇ ਸਾੜੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨਾਂ ਦੀ ਮੌਤ ਹੋ ਗਈ।

-PTC News

Related Post