ਪੁਲਵਾਮਾ ਅੱਤਵਾਦੀ ਹਮਲੇ 'ਤੇ ਬਾਲੀਵੁੱਡ ਸਿਤਾਰਿਆਂ ਨੂੰ ਚੜਿਆ ਗੁੱਸਾ ,ਸੋਸ਼ਲ ਮੀਡੀਆ 'ਤੇ ਕੀਤਾ ਟਵੀਟ

By  Shanker Badra February 15th 2019 03:13 PM -- Updated: February 15th 2019 05:17 PM

ਪੁਲਵਾਮਾ ਅੱਤਵਾਦੀ ਹਮਲੇ 'ਤੇ ਬਾਲੀਵੁੱਡ ਸਿਤਾਰਿਆਂ ਨੂੰ ਚੜਿਆ ਗੁੱਸਾ ,ਸੋਸ਼ਲ ਮੀਡੀਆ 'ਤੇ ਕੀਤਾ ਟਵੀਟ:ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 42 ਜਵਾਨ ਸ਼ਹੀਦ ਹੋ ਗਏ ਹਨ।ਇਸ ਹਮਲੇ ਦੌਰਾਨ ਪੰਜਾਬ ਦੇ 4 ਫ਼ੌਜੀ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ।ਇਸ ਹਮਲੇ ਦੀ ਜਿਥੇ ਆਮ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ,ਓਥੇ ਹੀ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਇਹ ਹਮਲੇ ਦੀ ਨਿੰਦਾ ਕੀਤੀ ਹੈ।ਇਸ ਹਮਲੇ 'ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਭਾਰਤੀ ਜਵਾਨਾਂ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ।ਉਨ੍ਹਾਂ ਟਵੀਟ ਕੀਤਾ ਹੈ ਕਿ 'ਪੁਲਵਾਮਾ ਹਮਲੇ ਬਾਰੇ ਸੁਣਕੇ ਮੈਂ ਸਦਮੇ 'ਚ ਹਾਂ।ਜ਼ਖਮੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਤਾਕਤ ਮਿਲੇ।ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ।ਉਨ੍ਹਾਂ ਨੇ ਟਵਿਟਰ 'ਤੇ ਲਿਖਿਆ, 'ਇਸ ਹਮਲੇ ਦੀ ਖਬਰ ਪੜ੍ਹ ਕੇ ਮੈਨੂੰ ਬਹੁਤ ਦੁੱਖ ਹੋਇਆ ਇਹ ਸੁਣ ਕੇ ਤਾਂ ਮੈਂ ਸੁੰਨ ਹੋ ਹੀ ਗਿਆ।'ਇਸ ਤੋਂ ਇਲਾਵਾ ਬਾਲੀਵੁੱਡ ਦੇ ਕਈ ਹੋਰ ਸਿਤਾਰਿਆਂ ਨੇ ਟਵੀਟ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ ਹੈ।ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿਚ ਸਭ ਤੋਂ ਵੱਡਾ ਅਤਿਵਾਦੀ ਹਮਲਾ ਮੰਨਿਆ ਜਾ ਰਿਹਾ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ।ਅੱਤਵਾਦੀਆਂ ਨੇ ਇਸ ਇਲਾਕੇ 'ਚ ਪਹਿਲਾਂ ਹਾਈਵੇਅ 'ਤੇ ਲਗਾਈ ਆਈ.ਈ.ਡੀ. ਬਲਾਸਟ ਕੀਤਾ ਅਤੇ ਫਿਰ ਸੀ.ਆਰ.ਪੀ. ਐੱਫ. ਜਵਾਨਾਂ ਦੇ ਵਾਹਨਾਂ 'ਤੇ ਆਟੋਮੈਟਿਕ ਹਥਿਆਰਾਂ ਰਾਹੀਂ ਗੋਲੀਬਾਰੀ ਕੀਤੀ। ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ ਹੈ।ਉਸਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ। -PTCNews

Related Post