ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਜੰਮੂ-ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ

By  Jashan A February 17th 2019 01:00 PM

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਜੰਮੂ-ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ,ਨਵੀਂ ਦਿੱਲੀ: ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਕੇਂਦਰ ਨੇ ਵੱਡਾ ਫੈਸਲਾ ਲਿਆ ਹੈ।ਜਿਸ ਦੌਰਾਨ ਜੰਮੂ-ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

jammu ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਜੰਮੂ-ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ 'ਚ ਕੈਬਨਿਟ ਕਮੇਟੀ ਆਨ ਸਕਿਓਰਿਟੀ (ਸੀ. ਸੀ. ਐੱਸ.) ਦੀ ਬੈਠਕ 'ਚ ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦਾ ਆਦੇਸ਼ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਹਨਾਂ ਨੇਤਾਵਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ।

ਹੋਰ ਪੜ੍ਹੋ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਲੋਕਾਂ ‘ਚ ਭਾਰੀ ਰੋਸ, ਮਲੇਰਕੋਟਲਾ ‘ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਤਸਵੀਰਾਂ

ਜਿਨ੍ਹਾਂ ਨੇਤਾਵਾਂ ਤੋਂ ਸਾਰੀ ਸਹੂਲਤਾਵਾਂ ਵਾਪਸ ਲਈਆ ਜਾ ਰਹੀਆਂ ਹਨ, ਉਨ੍ਹਾਂ 'ਚ ਮੀਰਵਾਇਜ਼ ਉਮਰ ਫਾਰੁਖ, ਅਬਦੁੱਲ ਗਨੀ ਭੱਟ, ਬਿਲਾਲ ਲੋਨ, ਹਾਸ਼ਿਮ ਕੁਰੈਸ਼ੀ ਅਤੇ ਸ਼ਾਬਬੀਰ ਸ਼ਾਹ ਦੇ ਨਾਂ ਸ਼ਾਮਿਲ ਹਨ।

jammu ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ਦਾ ਵੱਡਾ ਫੈਸਲਾ, ਜੰਮੂ-ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਲਈ ਵਾਪਸ

ਦੱਸਿਆ ਜਾ ਰਿਹਾ ਹੈ ਕਿ ਘਾਟੀ 'ਚ ਭਾਰਤ ਦੇ ਖਿਲਾਫ ਦੁਰ-ਪ੍ਰਚਾਰ ਕਰਨ ਅਤੇ ਜ਼ਹਿਰ ਘੋਲਣ ਵਾਲੇ ਵੱਖਵਾਦੀ ਨੇਤਾਵਾਂ ਦੀ ਸੁਰੱਖਿਆ 'ਤੇ ਸਰਕਾਰ ਸਾਲਾਨਾ ਲਗਭਗ 10 ਕਰੋੜ ਰੁਪਏ ਖਰਚ ਕਰ ਰਹੀ ਹੈ। ਇਕ ਵੱਖਵਾਦੀ ਨੇਤਾ 'ਤੇ 20 ਤੋਂ ਲੈ ਕੇ 25 ਸੁਰੱਖਿਆ ਕਰਮਚਾਰੀ ਦਿਨ ਰਾਤ ਅਲਰਟ ਰਹਿੰਦੇ ਹਨ।

-PTC News

Related Post