ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

By  Jashan A February 16th 2019 09:12 AM

ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ,ਦੀਨਾਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਵੱਡੇ ਅੱਤਵਾਦੀ ਹਮਲੇ 'ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਇਹਨਾਂ 'ਚ ਮੋਗਾ ਦੇ ਸ਼ਹੀਦ ਜੈਮਲ ਸਿੰਘ, ਤਰਨਤਾਰਨ ਦੇ ਸ਼ਹੀਦ ਸੁਖਜਿੰਦਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਸ਼ਹੀਦ ਕੁਲਵਿੰਦਰ ਸਿੰਘ ਅਤੇ ਦੀਨਾਨਗਰ ਦੇ ਆਰੀਆ ਨਗਰ ਦਾ ਰਹਿਣ ਵਾਲਾ ਮਨਿੰਦਰ ਸਿੰਘ ਦਾ ਨਾਮ ਵੀ ਸ਼ਾਮਿਲ ਹੈ।

dinanagar ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

27 ਸਾਲਾਂ ਦਾ ਜਵਾਨ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੇਰ ਰਾਤ ਦੀਨਾਨਗਰ ਪੁੱਜ ਗਈ ਸੀ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਦੀਨਾਨਗਰ ਪੁਲਸ ਥਾਣੇ 'ਚ ਰੱਖਿਆ ਗਿਆ।

dinanagar ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਸ਼ਹੀਦ ਦੀ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦੇ ਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

dinanagar ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਦੀਨਾਨਗਰ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਏ ਇਸ ਵੱਡੇ ਅੱਤਵਾਦੀ ਹਮਲੇ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ ‘ਚ ਭਾਰੀ ਰੋਸ ਹੈ। ਜਿਸ ਦੌਰਾਨ ਬੀਤੇ ਦਿਨ ਤੋਂ ਤੋਂ ਦੇਸ਼ ਭਰ ‘ਚ ਪਾਕਿਸਤਾਨ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

-PTC News

Related Post