ਪੁਲਵਾਮਾ ਅੱਤਵਾਦੀ ਹਮਲਾ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਨੂੰ ਦਿੱਤੀ ‘ਖੁੱਲ੍ਹੀ ਛੁੱਟੀ’ ਤੇ ਕਿਹਾ ਇਹ !!

By  Jashan A February 15th 2019 02:26 PM -- Updated: February 15th 2019 02:27 PM

ਪੁਲਵਾਮਾ ਅੱਤਵਾਦੀ ਹਮਲਾ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਨੂੰ ਦਿੱਤੀ ‘ਖੁੱਲ੍ਹੀ ਛੁੱਟੀ’ ਤੇ ਕਿਹਾ ਇਹ!!,ਨਵੀਂ ਦਿੱਲੀ: ਬੀਤੇ ਦਿਨੀਂ ਪੁਲਵਾਮਾ ਹਮਲੇ ਨੂੰ ਲੈ ਕੇ ਸਾਰਾ ਦੇਸ਼ ਦੁੱਖ ਦੀ ਘੜੀ 'ਚ ਹੈ। ਦੇਸ਼ ਵਾਸੀਆਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਦੇਸ਼ ਭਰ 'ਚ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੁਲਵਾਮਾ ਦੇ ਅੱਤਵਾਦੀ ਹਮਲੇ 'ਚ ਸਹੀਦ ਜ਼ਵਾਨਾਂ ਨੂੰ ਸ਼ਰਧਾਂਜਲੀ ਪ੍ਰਦਾਨ ਕਰਦਾ ਹਾਂ।

modi ਪੁਲਵਾਮਾ ਅੱਤਵਾਦੀ ਹਮਲਾ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਨੂੰ ਦਿੱਤੀ ‘ਖੁੱਲ੍ਹੀ ਛੁੱਟੀ’ ਤੇ ਕਿਹਾ ਇਹ !!

ਦੁੱਖ ਦੀ ਇਸ ਘੜੀ 'ਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਜਵਾਨਾਂ ਦੀ ਬਹਾਦਰੀ 'ਤੇ ਪੂਰਾ ਭਰੋਸਾ ਹੈ।

pulwama attack ਪੁਲਵਾਮਾ ਅੱਤਵਾਦੀ ਹਮਲਾ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਨੂੰ ਦਿੱਤੀ ‘ਖੁੱਲ੍ਹੀ ਛੁੱਟੀ’ ਤੇ ਕਿਹਾ ਇਹ !!

ਜ਼ਿਕਰ ਏ ਖਾਸ ਹੈ ਕੀ ਅੱਤਵਾਦੀਆਂ ਵੱਲੋਂ 2500 ਦੇ ਕਰੀਬ ਸੀਆਰਪੀਐਫ ਦੇ ਜਵਾਨਾਂ 'ਤੇ ਹਮਲਾ ਕੀਤਾ ਗਿਆ ਹੈ।ਜਿਸ ਦੌਰਾਨ 42 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਹਨ ਅਤੇ ਕਈਆਂ ਦੀ ਹਾਲਤ ਗੰਭੀਰ ਹੈ।

ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ ਹੈ।ਉਸਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ।

-PTC News

Related Post