ਪੁਲਵਾਮਾ ਅੱਤਵਾਦੀ ਹਮਲੇ ਤੋਂ ਪੰਜਾਬ 'ਚ ਹਾਈ ਅਲਰਟ, ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

By  Jashan A February 15th 2019 08:49 PM -- Updated: February 15th 2019 08:51 PM

ਪੁਲਵਾਮਾ ਅੱਤਵਾਦੀ ਹਮਲੇ ਤੋਂ ਪੰਜਾਬ 'ਚ ਹਾਈ ਅਲਰਟ, ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ,ਚੰਡੀਗੜ੍ਹ: ਬੀਤੇ ਦਿਨ ਪੁਲਵਾਮਾ 'ਚ ਹੋਏ ਵੱਡੇ ਅੱਤਵਾਦੀ ਹਮਲੇ ਨੇ ਦੇਸ ਭਰ ਦੇ ਲੋਕਾਂ ਦੇ ਦਿਲਾਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਹਮਲੇ ਤੋਂ ਬਾਅਦ ਲੋਕਾਂ 'ਚ ਪਾਕਿਸਤਾਨ ਦੇ ਖਿਲਾਫ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਹਮਲੇ ਤੋਂ ਬਾਅਦ ਜਿਥੇ ਜਿਥੇ ਜੰਮੂ-ਕਸ਼ਮੀਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਪੰਜਾਬ-ਜੰਮੂ ਬਾਰਡਰ ਨੂੰ ਵੀ ਪਠਾਨਕੋਟ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਹੈ।ਜੰਮੂ-ਕਸ਼ਮੀਰ ਵਿਚ ਇੰਟਰਨੈੱਟ ਸੇਵਾ ਕੁਝ ਸਮੇਂ ਬੰਦ ਕਰ ਦਿੱਤੀ ਗਈ ਹੈ।

alert ਪੁਲਵਾਮਾ ਅੱਤਵਾਦੀ ਹਮਲੇ ਤੋਂ ਪੰਜਾਬ 'ਚ ਹਾਈ ਅਲਰਟ, ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਸੁਰੱਖਿਆ ਦੇ ਲਿਹਾਜ਼ ਨਾਲ ਪੁਲਸ ਵਲੋਂ ਹਰ ਆਉਣ ਜਾਣ ਵਾਲੇ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬਚ ਵੀ ਹੈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਬਾਅਦ ਦੁਪਹਿਰ ਹੋਏ ਆਤਮਘਾਤੀ ਹਮਲੇ ਵਿਚ 40 ਜਵਾਨ ਸ਼ਹੀਦ ਅਤੇ 22 ਹੋਰ ਜ਼ਖਮੀ ਹੋ ਗਏ ਸਨ।

alert ਪੁਲਵਾਮਾ ਅੱਤਵਾਦੀ ਹਮਲੇ ਤੋਂ ਪੰਜਾਬ 'ਚ ਹਾਈ ਅਲਰਟ, ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਦੱਸ ਦੇਈਏ ਕਿ ਸੀ. ਆਰ. ਪੀ. ਐੱਫ ਦੇ ਸ਼ਹੀਦ ਹੋਏ 40 ਜਵਾਨਾਂ ਦੀਆਂ ਮ੍ਰਿਤਕ ਦੇਹਾਂ ਜੰਮੂ-ਕਸ਼ਮੀਰ ਤੋਂ ਨਵੀਂ ਦਿੱਲੀ ਦੇ ਪਾਲਮ ਏਅਰਪੋਰਟ ਵਿਖੇ ਪੁੱਜ ਗਈਆਂ ਹਨ।

alert ਪੁਲਵਾਮਾ ਅੱਤਵਾਦੀ ਹਮਲੇ ਤੋਂ ਪੰਜਾਬ 'ਚ ਹਾਈ ਅਲਰਟ, ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਜਿਸ ਦੌਰਾਨ ਸ਼ਹੀਦਾ ਦੀਆਂ ਦੇਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਕਈ ਵੱਡੇ ਆਗੂ ਫੌਜ ਦੇ ਸੀਨੀਅਰ ਅਧਿਕਾਰੀ ਸ਼ਰਧਾਂਜਲੀਆਂ ਭੇਟ ਕਰਨਗੇ।

-PTC News

Related Post