ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ

By  Jashan A February 16th 2019 11:31 AM -- Updated: February 16th 2019 11:48 AM

ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ,ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸ਼ਹੀਦ ਹੋਏ 40 ਜਵਾਨਾਂ ਦਾ ਅੱਜ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ‘ਚ ਕੀਤਾ ਜਾਵੇਗਾ। ਇਸ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ।

saheed ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ

ਮੋਗਾ ਦੇ ਸ਼ਹੀਦ ਜੈਮਲ ਸਿੰਘ, ਤਰਨਤਾਰਨ ਦੇ ਸ਼ਹੀਦ ਸੁਖਜਿੰਦਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਸ਼ਹੀਦ ਕੁਲਵਿੰਦਰ ਸਿੰਘ ਅਤੇ ਦੀਨਾਨਗਰ ਦੇ ਆਰੀਆ ਨਗਰ ਦਾ ਰਹਿਣ ਵਾਲਾ ਮਨਿੰਦਰ ਸਿੰਘ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋ ਗਏ ਹਨ।

saheed ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ

ਇਹਨਾਂ ਸਾਰੇ ਜਵਾਨਾਂ ਦਾ ਅੱਜ ਅੰਤਿਮ ਸਸਕਾਰ ਸਰਕਾਰ ਸਨਮਾਨਾਂ ਨਾਲ ਹੋਵੇਗਾ। ਜਿਸ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਲੋਕ ਪਹੁੰਚੇ ਹਨ ਤੇ ਉਹਨਾਂ ਨੂੰ ਨਮਨ ਕਰ ਰਹੇ ਹਨ।

saheed ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ

ਇਸ ਵੱਡੇ ਅੱਤਵਾਦੀ ਹਮਲੇ ਨੂੰ ਲੈ ਕੇ ਦੇਸ਼ ਭਰ ਦੇ ਲੋਕਾਂ ‘ਚ ਭਾਰੀ ਰੋਸ ਹੈ। ਜਿਸ ਦੌਰਾਨ ਬੀਤੇ ਦਿਨ ਤੋਂ ਤੋਂ ਦੇਸ਼ ਭਰ ‘ਚ ਪਾਕਿਸਤਾਨ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

saheed ਪੁਲਵਾਮਾ ਅੱਤਵਾਦੀ ਹਮਲਾ: ਸ਼ਹੀਦ ਜਵਾਨਾਂ ਦੇ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ, ਦੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਸਨ।

-PTC News

Related Post