ਪੁਲਵਾਮਾ ਹਮਲੇ ਦੀ ਪਹਿਲੀ ਬਰਸੀ: ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ

By  Shanker Badra February 14th 2020 04:00 PM -- Updated: February 14th 2020 04:02 PM

ਪੁਲਵਾਮਾ ਹਮਲੇ ਦੀ ਪਹਿਲੀ ਬਰਸੀ: ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ:ਤਰਨਤਾਰਨ : ਪੁਲਵਾਮਾ ਅੱਤਵਾਦੀ ਹਮਲੇ ਦੀ ਅੱਜ ਪਹਿਲੀ ਬਰਸੀ ਹੈ। ਪੂਰਾ ਦੇਸ਼ ਅੱਜ ਉਨ੍ਹਾਂ ਸ਼ਹੀਦਾਂ ਨੂੰ ਨਮਨ ਕਰ ਰਿਹਾ ਹੈ ਜਿਨ੍ਹਾਂ ਨੇ ਅੱਜ ਦੇ ਦਿਨ ਇਸ ਅੱਤਵਾਦੀ ਹਮਲੇ 'ਚ ਸ਼ਹਾਦਤ ਦਾ ਜਾਮ ਪੀਤਾ ਸੀ।ਉੱਥੇ ਹੀ ਅੱਜ ਇਨ੍ਹਾਂ 40 ਜਵਾਨਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਵੀ ਦਿੱਤੀ ਜਾ ਰਹੀ ਹੈ। [caption id="attachment_389081" align="aligncenter" width="300"]#PulwamaTerrorAttackFirstAnniversary : Martyr Sukhjinder Singh Family Rs.5 lakh check given by Punjab Government ਪੁਲਵਾਮਾ ਹਮਲੇ ਦੀ ਪਹਿਲੀ ਬਰਸੀ: ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ[/caption] ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਪਿਛਲੇ ਸਾਲ ਅੱਜ ਦੇ ਦਿਨ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਦੇ ਸ਼ਹੀਦ ਸੁਖਜਿੰਦਰ ਸਿੰਘ ਦੀ ਸਾਲਾਨਾ ਬਰਸੀ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮਨਾਈ ਗਈ ਹੈ। ਜਿੱਥੇ ਪਰਿਵਾਰ ਨੇ ਆਪਣੇ ਸ਼ਹੀਦ ਪੁੱਤ ਨੂੰਸ਼ਰਧਾਂਜਲੀ ਦਿੱਤੀ ਹੈ। [caption id="attachment_389083" align="aligncenter" width="300"]#PulwamaTerrorAttackFirstAnniversary : Martyr Sukhjinder Singh Family Rs.5 lakh check given by Punjab Government ਪੁਲਵਾਮਾ ਹਮਲੇ ਦੀ ਪਹਿਲੀ ਬਰਸੀ: ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ[/caption] ਇਸ ਮੌਕੇ ਤਰਨਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੀ ਪਰਿਵਾਰਕ ਸਹਾਇਤਾ ਲਈ ਐਲਾਨੀ ਗਈ 12 ਲੱਖ ਰੁਪਏ ਦੀ ਰਾਸ਼ੀ 'ਚੋਂ ਰਹਿੰਦੇ 5 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਹੈ ,ਜਦਕਿ 2 ਲੱਖ ਰੁਪਏ ਮਾਤਾ-ਪਿਤਾ ਦੇ ਖਾਤੇ 'ਚ ਆਨਲਾਈਨ ਟਰਾਂਸਫਰ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਦੀ ਪਤਨੀ ਸਰਬਜੀਤ ਕੌਰ ਨੂੰ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕਰਦਿਆਂ ਆਪਣੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ। -PTCNews

Related Post