ਜਲਾਲਾਬਾਦ ਤੋਂ "ਆਪ" ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ

By  Jashan A September 30th 2019 02:05 PM

ਜਲਾਲਾਬਾਦ ਤੋਂ "ਆਪ" ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਭਰਿਆ ਨਾਮਜ਼ਦਗੀ ਪੱਤਰ,ਜਲਾਲਾਬਾਦ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਨ੍ਹਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।ਜਿਸ ਦੌਰਾਨ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਇਸ ਸੰਬੰਧੀ ਅੱਜ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਹੋਰ ਪੜ੍ਹੋ: ਜਲਦ ਸਸਤੇ ਹੋ ਸਕਦੇ ਨੇ ਪਿਆਜ਼, ਕੇਂਦਰ ਸਰਕਾਰ ਵੱਲੋਂ ਬਰਾਮਦਗੀ 'ਤੇ ਰੋਕ ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਐੱਮ. ਪੀ. ਪ੍ਰੋਫੈਸਰ ਸਾਧੂ ਸਿੰਘ, ਐੱਮ. ਐੱਲ. ਏ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ੋਨ ਇੰਚਾਰਜ ਗੁਰਦਿੱਤ ਸਿੰਘ ਹਾਜ਼ਰ ਸਨ। -PTC News

Related Post