ਕੱਲ ਤੋਂ ਮੁੜ ਚੱਲਣਗੀਆਂ ਸਰਕਾਰੀ ਬੱਸਾਂ, ਰੋਡਵੇਜ਼ ਮੁਲਾਜ਼ਮਾਂ ਦੀ ਇਨ੍ਹਾਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ

By  Shanker Badra September 14th 2021 03:30 PM -- Updated: September 14th 2021 05:36 PM

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪਨਬੱਸ , ਪੰਜਾਬ ਰੋਡਵੇਜ਼ ਅਤੇ PRTC ਦੇ ਠੇਕਾ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ 30% ਤਨਖਾਹ ਵਧਾਉਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਕੱਲ ਤੋਂ ਹੀ ਆਦੇਸ਼ ਲਾਗੂ ਹੋਣਗੇ। ਕੱਲ੍ਹ ਤੋਂ ਪੰਜਾਬ ਵਿੱਚ ਮੁੜ ਸਰਕਾਰੀ ਬੱਸਾਂ ਚੱਲਣਗੀਆਂ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਤਨਖ਼ਾਹ ਵਧਾਉਣ ਨੂੰ ਲੈ ਕੇ ਬਣੀ ਸਹਿਮਤੀ

ਕੱਚੇ ਰੋਡਵੇਜ਼ ਕਰਮਚਾਰੀਆਂ ਨੇ 14 ਦਿਨਾਂ ਲਈ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15 ਵੇਂ ਦਿਨ ਤੋਂ ਹੜਤਾਲ ਦੋਬਾਰਾ ਤੋਂ ਸ਼ੁਰੂ ਕੀਤੀ ਜਾਵੇਗੀ। ਰੈਗੂਲਰ ਕਰਨ ਸੰਬੰਧੀ ਸਰਕਾਰ ਨੇ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ ਪਰ ਕੱਚੇ ਮੁਲਾਜ਼ਮਾਂ ਨੇ ਕਮੇਟੀ ਦੀ ਬੈਠਕ ਵਿੱਚ ਸਰਕਾਰ ਨੂੰ  29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਤਨਖ਼ਾਹ ਵਧਾਉਣ ਨੂੰ ਲੈ ਕੇ ਬਣੀ ਸਹਿਮਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਭਰੋਸਾ ਦਿੱਤਾ ਗਿਆ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਤੋਂ ਬਾਅਦ ਸਰਕਾਰ ਇਸ 'ਤੇ ਫ਼ੈਸਲਾ ਲਵੇਗੀ।  ਇਸ ਦੇ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ 842 ਨਵੀਂਆਂ ਸਰਕਾਰੀ ਬੱਸਾਂ ਪਾ ਰਹੀ ਹੈ।

ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਤਨਖ਼ਾਹ ਵਧਾਉਣ ਨੂੰ ਲੈ ਕੇ ਬਣੀ ਸਹਿਮਤੀ

ਦੱਸ ਦੇਈਏ ਕਿ ਪੰਜਾਬ ਰੋਡਵੇਜ਼ , ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬੇ ਵਿੱਚ ਪਿਛਲੇ ਸੋਮਵਾਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਸੀ , ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੈ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ 'ਤੇ ਖੜ੍ਹੀਆਂ ਹਨ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਇਲਾਵਾ ਪਿਛਲੇ ਵੀਰਵਾਰ ਨੂੰ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖੇ ਗਏ ਸਨ।

-PTCNews

Related Post