ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਸਤੰਬਰ ਨੂੰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ

By  Shanker Badra September 22nd 2021 07:01 PM

ਜਲੰਧਰ : ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਚੇਅਰਮੈਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਹੈ ਕਿ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ 27 ਨੂੰ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਸਤੰਬਰ ਨੂੰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ

ਇਸ ਤੋਂ ਬਾਅਦ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲਾ ਪੱਧਰ 'ਤੇ ਮਨਾਇਆ ਜਾਵੇਗਾ। ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਸਤੰਬਰ ਨੂੰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ

ਇਸ ਮੀਟਿੰਗ ਦੌਰਾਨ ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਉਪ ਚੈਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਬਲਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਪੰਨੂੰ, ਹਰਕੇਸ਼ ਵਿੱਕੀ,ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14/9/2021 ਨੂੰ ਮੀਟਿੰਗ ਵਿੱਚ ਕੀਤੇ ਫੈਸਲੇ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਸਤੰਬਰ ਨੂੰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ

ਉਨ੍ਹਾਂ ਮੰਗ ਕੀਤੀ ਹੈ ਕਿ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿੱਚ ਕੀਤੇ ਫੈਸਲੇ ਜਿਵੇਂ 30% ਤਨਖਾਹ ਦਾ ਵਾਧਾ ਅਤੇ ਹਰ ਸਾਲ 5%ਵਾਧਾ, 525 ਦੀ ਕਟੋਤੀ ਬੰਦ , ਫਾਰਗ ਕਰਮਚਾਰੀ ਨੂੰ ਤਰੁੰਤ ਬਹਾਲ ਕਰਨ ਵਰਗੇ ਫ਼ੈਸਲਿਆਂ 'ਤੇ ਸਹਿਮਤੀ ਹੋਈ ਸੀ ਨੂੰ ਤਰੁੰਤ ਲਾਗੂ ਕੀਤਾ ਜਾਵੇ। ਇਸ ਮੌਕੇ ਸਨਦੀਪ ਗਰੇਵਾਲ , ਕੁਲਦੀਪ ਮੋਮੀ, ਬਲਜਿੰਦਰ ਸਿੰਘ ਕੈਸ਼ੀਅਰ,ਸਹਾ ਸੈਕਟਰੀ ਜਲੋਰ ਸਿੰਘ, ਪ੍ਰੈੱਸ ਸਕੱਤਰ ਸ਼ਿਵ ਕੁਮਾਰ, ਸੁਖਦੇਵ ਸਿੰਘ,ਰਾਜ ਕੁਮਾਰ, ਰਾਜਵੰਤ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਬਾਜ਼ ਸਿੰਘ ਸਮੇਤ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਸਾਰੇ ਡਿਪੂ ਪ੍ਰਧਾਨ ਅਤੇ ਸੈਕਟਰੀ ਸ਼ਾਮਿਲ ਹੋਏ ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਸਤੰਬਰ ਨੂੰ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਰੱਖਣ ਦਾ ਐਲਾਨ

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੇ ਕੰਕਰੀਟ ਦੀ ਮੰਗ ਨੂੰ ਲੈ ਕੇ 6 ਸਤੰਬਰ ਤੋਂ ਰਾਜ ਵਿਆਪੀ ਹੜਤਾਲ ਸ਼ੁਰੂ ਕੀਤੀ ਸੀ। ਇਸ ਕਾਰਨ ਲਗਭਗ 2000 ਸਰਕਾਰੀ ਬੱਸਾਂ ਦਾ ਸੰਚਾਲਨ ਠੱਪ ਹੋ ਗਿਆ ਸੀ। ਪੰਜਾਬ ਸਰਕਾਰ ਨੇ ਹੜਤਾਲੀ ਕਾਮਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਅਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਹੜਤਾਲ 29 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ।

-PTCNews

Related Post