ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ , ਕੱਲ ਬੰਦ ਰਹਿਣਗੇ ਸਾਰੇ ਪੰਜਾਬ ਦੇ ਬੱਸ ਸਟੈਂਡ

By  Shanker Badra September 8th 2021 04:23 PM -- Updated: September 8th 2021 04:44 PM

ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੱਲ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਰੋਡਵੇਜ਼ ਯੂਨੀਅਨ ਨੇ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਹੁਣ ਕੱਲ੍ਹ ਸਵੇਰੇ 10 ਵਜੇ ਤੋਂ 12 ਵਜੇ ਤੱਕ ਬੱਸ ਸਟੈਂਡ ਬੰਦ ਰਹਿਣਗੇ ਪਰ ਬੱਸ ਸਟੈਂਡ ਬੰਦ ਰੱਖਣ ਦਾ ਸਮਾਂ ਵਧਾਇਆ ਜਾ ਸਕਦਾ ਹੈ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ , ਕੱਲ ਬੰਦ ਰਹਿਣਗੇ ਸਾਰੇ ਪੰਜਾਬ ਦੇ ਬੱਸ ਸਟੈਂਡ

ਇਸ ਦੇ ਨਾਲ ਹੀ ਉਨ੍ਹਾਂ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ , ਕੱਲ ਬੰਦ ਰਹਿਣਗੇ ਸਾਰੇ ਪੰਜਾਬ ਦੇ ਬੱਸ ਸਟੈਂਡ

ਪਨਬੱਸ /ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ , ਓਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਦਾ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਕਿਹਾ ਕਿ ਸਰਕਾਰ ਐਕਟ ਬਣਾ ਕੇ ਪਿਛਲੇ ਦਸ ਸਾਲਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਅਤੇ ਸਾਡਾ ਵਿਭਾਗ ਐਕਟ ਤੋਂ ਬਾਹਰ ਰਹੇਗਾ।

ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ , ਕੱਲ ਬੰਦ ਰਹਿਣਗੇ ਸਾਰੇ ਪੰਜਾਬ ਦੇ ਬੱਸ ਸਟੈਂਡ

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ ,ਜਿਸ ਕਾਰਨ ਲਗਪਗ 2000 ਪਨਬੱਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ। ਹੜਤਾਲ ’ਤੇ ਗਏ ਕੱਚੇ ਮੁਲਾਜ਼ਮ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ।

-PTCNews

Related Post