ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ , ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ

By  Shanker Badra June 28th 2021 11:34 AM

ਜਲੰਧਰ : ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਡੀਪੂ ਬੰਦ ਕਰਕੇ 28, 29 ਤੇ 30 ਜੂਨ ਨੂੰ ਹੜਤਾਲ ਕੀਤੀ ਜਾ ਰਹੀ ਹੈ। ਪਨਬੱਸ ਤੇ ਪੀ.ਆਰ.ਟੀ.ਸੀ. ਠੇਕਾ ਕਰਮਚਾਰੀਆਂ ਦੀ ਯੂਨੀਅਨ ਵੱਲੋਂ ਸੋਮਵਾਰ ਤੋਂ 3 ਰੋਜ਼ਾ ਹੜਤਾਲ ਕਰਕੇ ਲਗਭਗ 1300 ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਯੂਨੀਅਨ ਬਿਨਾਂ ਸ਼ਰਤ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੀ ਹੈ, ਜਦਕਿ ਸਰਕਾਰ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ।

ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ , ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ

ਪੜ੍ਹੋ ਹੋਰ ਖ਼ਬਰਾਂ : ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ

ਪਨਬੱਸ ਤੇ PRTC ਕਰਮਚਾਰੀਆਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਜਗਰਾਓਂ ਵਿਖੇ 3 ਦਿਨਾਂ ਹੜਤਾਲ ਸ਼ੁਰੂ ਕੀਤੀ ਹੈ। ਇਸ ਦੌਰਾਨ ਪਨਬੱਸ ਤੇ PRTC ਠੇਕਾ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰੱਜ ਕੇ ਕੋਸਿਆ ਤੇ ਟਰਾਂਸਪੋਰਟ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਬਠਿੰਡਾ ਵਿੱਚ ਵੀ ਪਨਬੱਸ ਤੇ PRTC ਠੇਕਾ ਮੁਲਾਜ਼ਮਾਂ ਨੇ ਬੱਸ ਸੇਵਾ ਕਰਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਹੈ।

ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ , ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ

ਦਰਅਸਲ 'ਚ ਇਕ ਪਾਸੇ ਠੇਕਾ ਕਰਮਚਾਰੀ ਹੜਤਾਲ 'ਤੇ ਰਹਿਣਗੇ, ਜਦਕਿ ਦੂਜੇ ਪਾਸੇ ਮਹਿਕਮੇ ਵੱਲੋਂ ਆਪਣੇ ਪੱਕੇ ਕਰਮਚਾਰੀਆਂ ਕੋਲੋਂ ਬੱਸਾਂ ਚਲਵਾਈਆਂ ਜਾਣਗੀਆਂ। ਇਸ ਪੂਰੇ ਘਟਨਾਕ੍ਰਮ 'ਚ ਸਰਕਾਰ ਅਤੇ ਯੂਨੀਅਨ ਆਹਮੋ-ਸਾਹਮਣੇ ਆ ਚੁੱਕੀਆਂ ਹਨ ਅਤੇ ਕੋਈ ਵੀ ਝੁਕਣ ਨੂੰ ਤਿਆਰ ਨਹੀਂ ਹੈ। ਪੱਕੇ ਕਰਮਚਾਰੀਆਂ ਦੀ ਗਿਣਤੀ ਘੱਟ ਹੈ, ਜਿਸ ਕਾਰਨ ਪਬਲਿਕ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ।

ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ , ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ

ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਹ ਫ਼ੈਸਲਾ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਰਾਜ ਭਰ 'ਚ 18 ਡਿਪੂ ਤੇ ਪੀਆਰਟੀਸੀ ਦੇ 9 ਡਿਪੂਆਂ ਤੋਂ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ। ਇਸ ਬਾਰੇ ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਰੋਡਵੇਜ਼ ਦੀਆਂ ਬੱਸਾਂ ਪੱਕੇ ਸਟਾਫ ਵੱਲੋਂ ਚਲਾਈਆਂ ਜਾਣ।

ਅੱਜ ਤੋਂ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ , ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਹੜਤਾਲ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

ਹਾਲਾਂਕਿ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੱਸ ਨੂੰ ਵਰਕਸ਼ਾਪ 'ਚੋਂ ਆਉਣ ਹੀ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦੇ ਚੁੱਕੇ ਹਨ ਬਾਵਜੂਦ ਇਸ ਦੇ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਪਰੋਕਤ ਫ਼ੈਸਲਾ ਲੈਣਾ ਪਿਆ ਹੈ।

-PTCNews

Related Post